PUNJABMAILUSA.COM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਬਣਾਏ ਜਾ ਰਹੇ ਜੋੋੜਾ ਘਰ ਦਾ ਲੈਂਟਰ ਪਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਬਣਾਏ ਜਾ ਰਹੇ ਜੋੋੜਾ ਘਰ ਦਾ ਲੈਂਟਰ ਪਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਬਣਾਏ ਜਾ ਰਹੇ ਜੋੋੜਾ ਘਰ ਦਾ ਲੈਂਟਰ ਪਾਇਆ
January 06
05:38 2018

ਅੰਮ੍ਰਿਤਸਰ, 6 ਜਨਵਰੀ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਪੁੱੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਨਜ਼ਦੀਕ ਜੋੜਾ ਘਰ ਦੇ ਕੀਤੇ ਜਾ ਰਹੇ ਵਿਸਥਾਰ ਦਾ ਲੈਂਟਰ ਪਾਇਆ ਗਿਆ। ਇਸ ਜੋੜਾ ਘਰ ਦੀ ਕਾਰ-ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ। ਪਹਿਲਾਂ ਚੱਲ ਰਹੇ ਜੋੜਾ ਘਰ ਦੀ ਸਮਰੱਥਾ ਵਧਾਉਣ ਲਈ ਜ਼ਮੀਨਦੋਜ਼ ਤਿਆਰ ਕੀਤੀ ਜਾ ਰਹੀ ਇਸ ਇਮਾਰਤ ਦੇ ਲੈਂਟਰ ਦੀ ਆਰੰਭਤਾ ਸਮੇਂ ਭਾਈ ਸੁਖਜਿੰਦਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਚਾਰ ਹਜ਼ਾਰ ਸਕੇਅਰ ਫੁੱਟ ਵਿਚ ਤਿਆਰ ਕੀਤੇ ਜਾ ਰਹੇ ਇਸ ਜੋੜਾ ਘਰ ਵਿਚ ਪੰਜਾਹ ਹਜ਼ਾਰ ਤੋਂ ਵੱਧ ਜੋੜੇ ਰੱਖਣ ਦੀ ਸਮਰੱਥਾ ਹੋਵੇਗੀ। ਇਥੇ ਇਹ ਵੀ ਵਿਸ਼ੇਸ਼ ਤੌਰ ’ਤੇ ਉਲੇਖਯੋਗ ਹੈ ਕਿ ਇਥੇ ਆਉਣ ਵਾਲੇ ਸ਼ਰਧਾਲੂਆਂ ਲਈ ਜੋੜੇ ਉਤਾਰਨ ਅਤੇ ਪਾਉਣ ਲਈ ਬੈਠਣ ਦੀ ਵਿਸ਼ੇਸ਼ ਸੁਵਿਧਾ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਦੱਸਿਆ ਕਿ ਅਧਿਆਮਿਕਤਾ ਦੇ ਸੋਮੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਪੁੱਜਦੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਇਸ ਜੋੜਾ ਘਰ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਇਸ ਸੇਵਾ ਨੂੰ ਸਮੇਂ ਸਿਰ ਮੁਕੰਮਲ ਕਰ ਕੇ ਸੰਗਤ ਅਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਚੜ੍ਹਦੀ ਕਲਾ ਦੀ ਕਾਮਨਾ ਵੀ ਕੀਤੀ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਰਜਿੰਦਰ ਸਿੰਘ ਮਹਿਤਾ ਤੇ ਸ. ਬਾਵਾ ਸਿੰਘ ਗੁਮਾਨਪੁਰਾ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ), ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਚੀਮਾ ਬਾਠ, ਐਡੀਸ਼ਨਲ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਬਾਬਾ ਸਤਨਾਮ ਸਿੰਘ, ਬਾਬਾ ਸੋਹਨ ਸਿੰਘ, ਬਾਬਾ ਭੋਲਾ ਸਿੰਘ, ਮਹੰਤ ਗੋਪਾਲ ਸਿੰਘ ਕੋਠਾਰੀ, ਬਾਬਾ ਗੁਰਨਾਮ ਸਿੰਘ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ ਤੇ ਸ. ਸਤਿੰਦਰ ਸਿੰਘ, ਐਕਸੀਅਨ ਸ. ਸੁਖਮਿੰਦਰ ਸਿੰਘ, ਐਸ.ਡੀ.ਓ. ਸ. ਸੁਖਜਿੰਦਰ ਸਿੰਘ, ਸ. ਨਰਿੰਦਰ ਸਿੰਘ ਹੈੱਡ ਡਰਾਫਟਮੈਨ, ਸ. ਰਾਮ ਸਿੰਘ ਭਿੰਡਰ ਸਾਬਕਾ ਮੀਤ ਸਕੱਤਰ, ਸ. ਗੁਰਦੀਪ ਸਿੰਘ ਟਾਇਲਾਂ ਵਾਲੇ, ਸ. ਅਜੀਤ ਸਿੰਘ ਦਵਾਈਆਂ ਵਾਲੇ, ਸ. ਸੁਖਦੇਵ ਸਿੰਘ ਕੰਬੋ, ਸ. ਦਲਜੀਤ ਸਿੰਘ ਮਾਹਲ, ਸ. ਨਰਿੰਦਰ ਸਿੰਘ, ਸ. ਇੰਦਰਜੀਤ ਸਿੰਘ ਭੱਠੇ ਵਾਲੇ, ਸ. ਇੰਦਰਪਾਲ ਸਿੰਘ, ਭਾਈ ਅਮਰਜੀਤ ਸਿੰਘ, ਸ. ਮਾਲਕ ਸਿੰਘ ਸੰਧੂ, ਸ. ਰਵੀਸ਼ੇਰ ਸਿੰਘ ਖਾਲਸਾ, ਸ. ਕੁਲਦੀਪ ਸਿੰਘ ਪੰਡੋਰੀ, ਸ. ਗੁਰਜੀਤ ਸਿੰਘ ਰੰਧਾਵਾ, ਸ. ਨਵਤੇਜ ਸਿੰਘ ਵੇਰਕਾ, ਪ੍ਰੋਫ਼ੈਸਰ ਸਰਦਾਰਾ ਸਿੰਘ, ਸ. ਸੁਰਿੰਦਰਪਾਲ ਸਿੰਘ, ਭਾਈ ਅਮਰੀਕ ਸਿੰਘ ਹੈੱਡ ਮਿਸਤਰੀ, ਬਾਬਾ ਫਤਹਿ ਸਿੰਘ, ਬਾਬਾ ਪ੍ਰੇਮ ਸਿੰਘ, ਬਾਬਾ ਸਰਵਣ ਸਿੰਘ, ਬਾਬਾ ਕਾਬਲ ਸਿੰਘ, ਬਾਬਾ ਅਮਨ ਸਿੰਘ, ਬਾਬਾ ਸ਼ਿੰਦਾ ਸਿੰਘ, ਬਾਬਾ ਕਰਨ ਸਿੰਘ, ਬਾਬਾ ਜੋਧਬੀਰ ਸਿੰਘ ਤੇ ਬਾਬਾ ਹੀਰਾ ਸਿੰਘ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article