PUNJABMAILUSA.COM

ਸ. ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ 42ਵੇਂ ਪ੍ਰਧਾਨ ਬਣੇ

 Breaking News

ਸ. ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ 42ਵੇਂ ਪ੍ਰਧਾਨ ਬਣੇ

ਸ. ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ 42ਵੇਂ ਪ੍ਰਧਾਨ ਬਣੇ
November 29
19:39 2017

ਸ. ਰਘੂਜੀਤ ਸਿੰਘ ਕਰਨਾਲ ਸੀਨੀਅਰ ਮੀਤ ਪ੍ਰਧਾਨ, ਸ. ਹਰਪਾਲ ਸਿੰਘ ਜੱਲਾ ਜੂਨੀਅਰ ਮੀਤ ਪ੍ਰਧਾਨ ਤੇ ਸ. ਗੁਰਬਚਨ ਸਿੰਘ ਕਰਮੂੰਵਾਲਾ ਨੂੰ ਜਨਰਲ ਸਕੱਤਰ ਚੁਣਿਆ
ਸਮੁੱਚੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਪੰਥਕ ਮਜ਼ਬੂਤੀ ਤੇ ਚੜ੍ਹਦੀ ਕਲਾ ਲਈ ਯਤਨ ਕੀਤੇ ਜਾਣਗੇ -ਸ. ਗੋਬਿੰਦ ਸਿੰਘ ਲੌਂਗੋਵਾਲ

ਅੰਮ੍ਰਿਤਸਰ, 29 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ ਜਨਰਲ ਇਜਲਾਸ ਦੌਰਾਨ ਸ. ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ 42ਵੇਂ ਪ੍ਰਧਾਨ ਚੁਣ ਲਏ ਗਏ। ਜਨਰਲ ਇਜਲਾਸ ਦੀ ਆਰੰਭਤਾ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਗਿਆਨੀ ਹਰਮਿੱਤਰ ਸਿੰਘ ਨੇ ਲਿਆ। ਜਨਰਲ ਹਾਊਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਮੌਜੂਦ ਸਨ।
ਜਨਰਲ ਇਜਲਾਸ ਦੀ ਕਾਰਵਾਈ ਆਰੰਭ ਕਰਦਿਆਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਅਗਲੀ ਕਾਰਵਾਈ ਚਲਾਉਣ ਦਾ ਸੱਦਾ ਦਿੱਤਾ, ਜਿਸ ’ਤੇ ਉਨ੍ਹਾਂ ਨੇ ਅਕਾਲ ਚਲਾਣਾ ਕਰ ਚੁੱਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਮੱਲ ਸਿੰਘ, ਮਾਰਸ਼ਲ ਅਰਜਨ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਸੁਖਬੀਰ ਸਿੰਘ ਸੁਲਤਾਨਵਿੰਡ ਅਤੇ ਸ. ਜੋਗਿੰਦਰ ਸਿੰਘ ਸਾਹਨੀ ਚੰਡੀਗੜ੍ਹ ਸਬੰਧੀ ਸ਼ੋਕ ਮਤੇ ਪੇਸ਼ ਕੀਤੇ।
ਇਸ ਉਪਰੰਤ ਪ੍ਰੋ: ਬਡੂੰਗਰ ਨੇ ਪ੍ਰਧਾਨਗੀ ਪਦ ਲਈ ਨਾਮ ਦੀ ਮੰਗ ਕੀਤੀ ਜਿਸ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਗੀਰ ਕੌਰ ਨੇ ਸ. ਗੋਬਿੰਦ ਸਿੰਘ ਲੌਂਗੋਵਾਲ ਦਾ ਨਾਮ ਪੇਸ਼ ਕੀਤਾ। ਸ. ਲੌਂਗੋਵਾਲ ਦੇ ਨਾਮ ਦੀ ਤਾਈਦ ਸ. ਗੁਰਬਚਨ ਸਿੰਘ ਕਰਮੂੰਵਾਲਾ ਅਤੇ ਤਾਈਦ ਮਜੀਦ ਭਾਈ ਮਨਜੀਤ ਸਿੰਘ ਨੇ ਕੀਤੀ। ਸ. ਲੌਂਗੋਵਾਲ ਦੇ ਮੁਕਾਬਲੇ ’ਤੇ ਸ. ਜਸਵੰਤ ਸਿੰਘ ਪੁੜੈਣ ਨੇ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਦਾ ਨਾਮ ਪੇਸ਼ ਕੀਤਾ, ਜਿਸਦੀ ਤਾਈਦ ਸ. ਕੁਲਦੀਪ ਸਿੰਘ ਨੱਸੂਪੁਰ ਅਤੇ ਤਾਈਦ ਮਜੀਦ ਸ. ਮਹਿੰਦਰ ਸਿੰਘ ਹੁਸੈਨਪੁਰ ਨੇ ਕੀਤੀ। ਇਸ ਦੌਰਾਨ ਕੁੱਲ ਪਈਆਂ 169 ਵੋਟਾਂ ਵਿਚੋਂ ਸ. ਗੋਬਿੰਦ ਸਿੰਘ ਲੌਂਗੋਵਾਲ ਨੇ 154 ਵੋਟਾਂ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਵਿਰੋਧੀ ਧਿਰ ਦੇ ਉਮੀਦਵਾਰ ਸ. ਅਮਰੀਕ ਸਿੰਘ ਸ਼ਾਹਪੁਰ ਨੂੰ ਕੇਵਲ 15 ਵੋਟਾਂ ਹੀ ਮਿਲ ਸਕੀਆਂ। ਇਸ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ 42ਵੇਂ ਪ੍ਰਧਾਨ ਵਜੋਂ ਸ. ਗੋਬਿੰਦ ਸਿੰਘ ਲੌਂਗੋਵਾਲ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਦੇ ਪਦ ਲਈ ਸ. ਰਘੂਜੀਤ ਸਿੰਘ ਕਰਨਾਲ ਨੂੰ ਚੁਣਿਆ ਗਿਆ, ਜਿਨ੍ਹਾਂ ਦਾ ਨਾਮ ਜਥੇਦਾਰ ਤੋਤਾ ਸਿੰਘ ਨੇ ਪੇਸ਼ ਕੀਤਾ। ਉਨ੍ਹਾਂ ਦੇ ਨਾਮ ਦੀ ਤਈਦ ਸ. ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਅਤੇ ਮਜੀਦ ਸ. ਪਰਮਜੀਤ ਸਿੰਘ ਖਾਲਸਾ ਨੇ ਕੀਤੀ। ਜੂਨੀਅਰ ਮੀਤ ਪ੍ਰਧਾਨ ਵਜੋਂ ਸ. ਹਰਪਾਲ ਸਿੰਘ ਜੱਲਾ ਨੂੰ ਚੁਣਿਆ ਗਿਆ। ਉਨ੍ਹਾਂ ਦਾ ਨਾਮ ਭਾਈ ਅਮਰਜੀਤ ਸਿੰਘ ਚਾਵਲਾ ਨੇ ਪੇਸ਼ ਕੀਤਾ, ਤਈਦ ਸ. ਪ੍ਰੀਤਮ ਸਿੰਘ ਮਲਸੀਹਾਂ ਅਤੇ ਤਾਈਦ ਮਜੀਦ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਕੀਤੀ। ਇਸੇ ਤਰ੍ਹਾਂ ਜਨਰਲ ਸਕੱਤਰ ਦੇ ਪਦ ਲਈ ਸ. ਗੁਰਬਚਨ ਸਿੰਘ ਕਰਮੂੰਵਾਲਾ ਚੁਣੇ ਗਏ। ਉਨ੍ਹਾਂ ਦਾ ਨਾਮ ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਪੇਸ਼ ਕੀਤਾ, ਤਾਈਦ ਸ. ਗੁਰਪ੍ਰੀਤ ਸਿੰਘ ਝੱਬਰ ਅਤੇ ਤਾਈਦ ਮਜੀਦ ਸ. ਗੁਰਮੇਲ ਸਿੰਘ ਸੰਗਤਪੁਰਾ ਨੇ ਕੀਤੀ।
ਇਸ ਉਪਰੰਤ ਨਵੇਂ ਚੁਣੇ ਗਏ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਨੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦਾ ਐਲਾਨ ਕੀਤਾ। ਅੰਤ੍ਰਿੰਗ ਕਮੇਟੀ ਦੇ ਇਨ੍ਹਾਂ ਮੈਂਬਰਾਂ ਵਿਚ ਸ. ਸੱਜਣ ਸਿੰਘ ਬੱਜੂਮਾਨ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਬੀਬੀ ਗੁਰਪ੍ਰੀਤ ਕੌਰ ਕਪੂਰਥਲਾ, ਸ. ਗੁਰਤੇਜ ਸਿੰਘ ਢੱਡੇ, ਸ. ਹਰਦੇਵ ਸਿੰਘ ਰੋਗਲਾ, ਸ. ਰਵਿੰਦਰ ਸਿੰਘ ਚੱਕਮੁਕੇਰੀਆਂ, ਸ. ਗੁਰਮੀਤ ਸਿੰਘ ਬੂਹ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਨਵਤੇਜ ਸਿੰਘ ਕਾਉਣੀ ਤੇ ਸ. ਅਮਰੀਕ ਸਿੰਘ ਸ਼ਾਹਪੁਰ ਨੂੰ ਚੁਣਿਆ ਗਿਆ।
ਜਨਰਲ ਹਾਊਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਪ੍ਰਾਪਤ ਹੋਈ ਹੈ, ਜਿਸਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਮੈਂਬਰਾਂ ਦਾ ਧੰਨਵਾਦ ਕੀਤਾ। ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸਮੁੱਚੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਉਹ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਪੰਥਕ ਮਜ਼ਬੂਤੀ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਕੌਮ ਨੂੰ ਦਰਪੇਸ਼ ਚੁਣੌਤੀਆਂ ਨੂੰ ਰਲ਼-ਮਿਲ਼ ਕੇ ਨਜਿੱਠਿਆ ਜਾਵੇਗਾ ਅਤੇ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। ਉਨ੍ਹਾਂ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਗਏ ਕਾਰਜਾਂ ਦੀ ਪ੍ਰਸ਼ੰਸਾ ਵੀ ਕੀਤੀ।
ਇਸ ਉਪਰੰਤ ਸ. ਗੋਬਿੰਦ ਸਿੰਘ ਲੌਂਗੋਵਾਲ ਨੇ ਚੁਣੇ ਗਏ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਬਖਸ਼ਿਸ਼ ਕੀਤੇ।
ਜਨਰਲ ਹਾਊਸ ਦੌਰਾਨ ਸ਼੍ਰੋਮਣੀ ਕਮੇਟੀ ਦੇ 170 ਮੈਂਬਰਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿਚ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਜਥੇਦਾਰ ਅਵਤਾਰ ਸਿੰਘ ਮੱਕੜ, ਭਾਈ ਅਮਰਜੀਤ ਸਿੰਘ ਚਾਵਲਾ, ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਸ. ਸੁਰਜੀਤ ਸਿੰਘ ਭਿੱਟੇਵਡ, ਬੀਬੀ ਕਿਰਨਜੋਤ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਬਾਬਾ ਬੂਟਾ ਸਿੰਘ, ਸ. ਕੇਵਲ ਸਿੰਘ ਬਾਦਲ, ਸੰਤ ਬਲਬੀਰ ਸਿੰਘ ਘੁੰਨਸ, ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਭਾਈ ਰਾਮ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਸ. ਜੋਧ ਸਿੰਘ ਸਮਰਾ, ਸ. ਬਲਜੀਤ ਸਿੰਘ ਜਲਾਲਉਸਮਾਂ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਿਜੈ ਸਿੰਘ, ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ ਤੇ ਸ. ਜਗਜੀਤ ਸਿੰਘ ਜੱਗੀ ਸਮੇਤ ਹੋਰ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article