PUNJABMAILUSA.COM

ਹਜੂਮੀ ਕਤਲਾਂ ਨੂੰ ਰੋਕਣ ਲਈ ਲੋੜ ਪੈਣ ‘ਤੇ ਕਾਨੂੰਨ ਬਣਾਏਗੀ ਕੇਂਦਰ ਸਰਕਾਰ

ਹਜੂਮੀ ਕਤਲਾਂ ਨੂੰ ਰੋਕਣ ਲਈ ਲੋੜ ਪੈਣ ‘ਤੇ ਕਾਨੂੰਨ ਬਣਾਏਗੀ ਕੇਂਦਰ ਸਰਕਾਰ

ਹਜੂਮੀ ਕਤਲਾਂ ਨੂੰ ਰੋਕਣ ਲਈ ਲੋੜ ਪੈਣ ‘ਤੇ ਕਾਨੂੰਨ ਬਣਾਏਗੀ ਕੇਂਦਰ ਸਰਕਾਰ
July 25
10:15 2018

ਨਵੀਂ ਦਿੱਲੀ, 25 ਜੁਲਾਈ (ਪੰਜਾਬ ਮੇਲ)- ਹਜੂਮੀ ਕਤਲ ਦੀਆਂ ਵਧਦੀਆਂ ਘਟਨਾਵਾਂ ‘ਤੇ ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤੇ ਜਾਣ ਦਰਮਿਆਨ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਹਜੂਮੀ ਕਤਲਾਂ ਨੂੰ ਰੋਕਣ ਲਈ ਜੇ ਲੋੜ ਪਈ ਤਾਂ ਸਰਕਾਰ ਵੱਲੋਂ ਕਾਨੂੰਨ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ‘ਤੇ ਵਿਚਾਰ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸਰਕਾਰ ਨੂੰ ਲੋਕ ਸਭਾ ਵਿਚ ਇਸ ਮੁੱਦੇ ‘ਤੇ ਕਾਂਗਰਸ, ਤ੍ਰਿਣਮੂਲ ਕਾਂਗਰਸ ਅਤੇ ਹੋਰਨਾਂ ਖੱਬੇ ਪੱਖੀ ਪਾਰਟੀਆਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕ ਸਭਾ ਵਿਚ ਸਿਫਰ ਕਾਲ ਦੌਰਾਨ ਵਿਰੋਧੀ ਧਿਰ ਦੇ ਮੈਂਬਰਾਂ ਨੇ ਰੌਲਾ ਪਾਇਆ ਅਤੇ ਉਨ੍ਹਾਂ ਵਿਚੋਂ ਜ਼ਿਆਦਾਤਰ ਸਪੀਕਰ ਦੀ ਕੁਰਸੀ ਨਜ਼ਦੀਕ ਪੁੱਜ ਗਏ। ਇਸ ਤੋਂ ਬਾਅਦ ਸਪੀਕਰ ਸੁਮਿਤਰਾ ਮਹਾਜਨ ਨੇ ਕੁਝ ਆਗੂਆਂ ਨੂੰ ਇਹ ਮੁੱਦਾ ਉਠਾਉਣ ਦੀ ਇਜਾਜ਼ਤ ਦੇ ਦਿੱਤੀ। ਦੂਜੇ ਪਾਸੇ ਮੈਂਬਰਾਂ ਵੱਲੋਂ ਇਸ ਮੁੱਦੇ ‘ਤੇ ਪ੍ਰਗਟਾਈ ਚਿੰਤਾ ਦਾ ਜਵਾਬ ਦਿੰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਹਜੂਮੀ ਕਤਲਾਂ ਨੂੰ ਰੋਕਣ ਲਈ ਜੇ ਲੋੜ ਪਈ ਤਾਂ ਸਰਕਾਰ ਕਾਨੂੰਨ ਬਣਾਏਗੀ। ਜ਼ਿਕਰਯੋਗ ਹੈ ਕਿ ਗ੍ਰਹਿ ਮੰਤਰਾਲੇ ਨੇ ਹਜੂਮੀ ਹਿੰਸਾ ਅਤੇ ਕੁੱਟ-ਕੁੱਟ ਕੇ ਮਾਰਨ ਦੀਆਂ ਘਟਨਾਵਾਂ ਨਾਲ ਅਸਰਦਾਰ ਤਰੀਕੇ ਨਾਲ ਨਜਿੱਠਣ ਲਈ ਕਾਨੂੰਨੀ ਪ੍ਰਕਿਰਿਆ ਬਣਾਉਣ ਦੇ ਤਰੀਕਿਆਂ ਸਬੰਧੀ ਸਲਾਹ ਲਈ ਦੋ ਉੱਚੀ ਪੱਧਰੀ ਕਮੇਟੀਆਂ ਬਣਾਉਣ ਦਾ ਐਲਾਨ ਕੀਤਾ ਸੀ। ਰਾਜਨਾਥ ਸਿੰਘ ਨੇ ਕਿਹਾ ਕਿ ਹਜੂਮੀ ਕਤਲ ਦੀਆਂ ਘਟਨਾਵਾਂ ਸਾਲਾਂ ਤੋਂ ਵਾਪਰਦੀਆਂ ਰਹੀਆਂ ਹਨ ਅਤੇ ਹਜੂਮੀ ਕਤਲਾਂ ਦੀ ਸਭ ਤੋਂ ਵੱਡੀ ਘਟਨਾ 1984 ਵਿਚ ਵਾਪਰੀ ਸੀ। ਇਸ ਟਿੱਪਣੀ ਦਾ ਕਾਂਗਰਸ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਹਾਲ ਹੀ ਵਿਚ ਵਾਪਰੀ ਹਜੂਮੀ ਕਤਲ ਦੀ ਘਟਨਾ ਸ਼ਨਿੱਚਰਵਾਰ ਨੂੰ ਰਾਜਸਥਾਨ ਦੇ ਅਲਵਰ ਜ਼ਿਲ੍ਹੇ ਦੇ ਲਾਲਾਵਾਂਡੀ ਪਿੰਡ ਵਿਚ ਵਾਪਰੀ ਹੈ, ਜਿੱਥੇ 28 ਸਾਲਾ ਨੌਜਵਾਨ ਨੂੰ ਗਊ ਤਸਕਰੀ ਦੇ ਸ਼ੱਕ ਵਿਚ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article