PUNJABMAILUSA.COM

ਹਨੀਪ੍ਰੀਤ ਦੀ ਡਾਇਰੀ ਦਾ ਖੁੱਲ੍ਹਿਆ ਭੇਤ..!

ਹਨੀਪ੍ਰੀਤ ਦੀ ਡਾਇਰੀ ਦਾ ਖੁੱਲ੍ਹਿਆ ਭੇਤ..!

ਹਨੀਪ੍ਰੀਤ ਦੀ ਡਾਇਰੀ ਦਾ ਖੁੱਲ੍ਹਿਆ ਭੇਤ..!
August 27
09:18 2018

ਚੰਡੀਗੜ੍ਹ, 27 ਅਗਸਤ (ਪੰਜਾਬ ਮੇਲ)- ਇਨਫ਼ੋਰਸਮੈਂਟ ਡਾਇਰੈਕਟੋਰੇਟ ਨੇ ਡੇਰਾ ਸਿਰਸਾ ਦੇ ਮੁਖੀ ਦੀ ਕਥਿਤ ਧੀ ਹਨੀਪ੍ਰੀਤ ਦੀ ਡਾਇਰੀ ਦੇ ਸਰਲ ਅਰਥ (ਡੀ ਕੋਡ) ਕਰ ਲਏ ਹਨ। ਡੀ-ਕੋਡਿੰਗ ਤੋਂ ਬਾਅਦ ਡੇਰਾ ਸਿਰਸਾ ਦੀ ਦੇਸ਼ ਤੇ ਵਿਦੇਸ਼ ਵਿੱਚ ਕਰੋੜਾਂ ਦੀ ਜਾਇਦਾਦ ਦਾ ਖੁਲਾਸਾ ਹੋਇਆ ਹੈ। ਪਿਛਲੇ ਸਾਲ ਸਤੰਬਰ ਵਿੱਚ ਪੁਲਿਸ ਨੇ ਹਨੀਪ੍ਰੀਤ ਤੋਂ ਇਹ ਡਾਇਰੀ ਬਰਾਮਦ ਕੀਤੀ ਗਈ ਸੀ, ਜਿਸ ਦੇ ਸਰਲ ਅਰਥ ਕਰਨ ਲਈ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ 11 ਮਹੀਨਿਆਂ ਦਾ ਸਮਾਂ ਲੱਗਿਆ। ਪੁਲਿਸ ਨੂੰ ਹਨੀਪ੍ਰੀਤ ਕੋਲੋਂ ਮਿਲੀ ਡਾਇਰੀ ਵਿੱਚ ਲਿਖੇ ਸ਼ਬਦ ਸਮਝ ਨਹੀਂ ਸੀ ਆ ਰਹੇ। ਇਸ ਤੋਂ ਬਾਅਦ ਇਸ ਨੂੰ ਈਡੀ ਨੂੰ ਸੌਂਪ ਦਿੱਤਾ ਗਿਆ ਸੀ। ਇਸ ਵਿੱਚ ‘ਵਾਇਆਨਾਡ ਕੇਰਲਾ ਲੈਂਡ’, ‘ਮਸ਼ੀਨ ਵੇਟ ਘੱਟ ਕਰਨ ਵਾਲੀ’, ‘ਹਿਮਾਚਲ ਕੀ ਲੈਂਡ ਨਿਊ’, ‘ਦਾਰਜਲਿੰਗ ਲੈਂਡ’, ‘ਨਿਊ ਲੈਂਡ ਆਰੇਂਜ ਕਾਊਂਟੀ ਕੀ ਦੂਸਰੀ ਤਰਫ਼’, ‘ਮਨੀ ਟ੍ਰਾਂਸਫਰ ਰਿਜ਼ਾਰਟ ਟੁਡੇ’, ‘ਹਿਮਾਚਲ ਕੀ ਲੈਂਡ ਰਿਜ਼ਾਰਟ ਕੇ ਨਾਮ ਕਰਨਾ’, ‘ਟੀਮਜ਼ ਫਾਰ ਵੀ 7 ਇਨ 12′, ’25 ਦੇ ਦੋ ਗਰਗ ਕੋ’ ਤੇ ‘ਸੰਜੂ ਲੈਂਡ ਗੁੜਗਾਓਂ’ ਵਰਗੇ ਕੋਡਵਰਡ ਦੀ ਵਰਤੋਂ ਕੀਤੀ ਹੋਈ ਸੀ। ਇਸ ਤੋਂ ਇਲਾਵਾ ਕੁਝ ਹਿਸਾਬ-ਕਿਤਾਬ ਵੀ ਲਿਖਿਆ ਹੋਇਆ ਸੀ। ਇਸ ਦੌਰਾਨ ਤਕਰੀਬਨ 20 ਕਰੋੜ ਤੋਂ ਜ਼ਿਆਦਾ ਦੀ ਜਾਇਦਾਦ ਦਾ ਖੁਲਾਸਾ ਹੋਇਆ। ਏਜੰਸੀਆਂ ਡੇਰਾ ਮੁਖੀ ਦੇ ਲੈਪਟੌਪ ਨੂੰ ਵੀ ਖੰਘਾਲ ਰਹੀਆਂ ਹਨ। ਈਡੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਾਜਸਥਾਨ ਵਿੱਚ 30 ਏਕੜ, ਹਰਿਆਣਾ ਵਿੱਚ 105 ਏਕੜ, ਉੱਤਰ ਪ੍ਰਦੇਸ਼ ਵਿੱਚ 15 ਏਕੜ ਤੇ ਉੱਤਰਾਖੰਡ ਵਿੱਚ 19 ਏਕੜ ਪ੍ਰਾਪਰਟੀ ਨੂੰ ਪਿਛਲੇ ਕੁਝ ਸਾਲਾਂ ਦੌਰਾਨ ਹੀ ਖਰੀਦਿਆ ਗਿਆ ਹੈ। ਇਸ ਤੋਂ ਇਲਾਵਾ ਅਮਰੀਕਾ ਸਮੇਤ ਕਈ ਵਿਦੇਸ਼ਾਂ ਵਿੱਚ ਆਸ਼ਰਮ ਬਣਾਉਣ ਲਈ ਜ਼ਮੀਨਾਂ ਖਰੀਦੀਆਂ ਗਈਆਂ ਹਨ। ਈਡੀ ਹੁਣ ਜਾਂਚ ਕਰ ਰਿਹਾ ਹੈ ਕਿ ਵਿਦੇਸ਼ੀ ਜਾਇਦਾਦਾਂ ਲਈ ਫੰਡ ਕਿੱਥੋਂ ਲਿਆਂਦਾ ਗਿਆ। ਇਸ ਸਬੰਧੀ ਈਡੀ ਹਨੀਪ੍ਰੀਤ ਤੋਂ ਪੁੱਛਗਿੱਛ ਕਰੇਗਾ। ਇਸ ਤੋਂ ਪਹਿਲਾਂ ਈਡੀ ਨੇ ਡੇਰੇ ਦੀ ਚੇਅਰਪਰਸਨ ਵਿਪਾਸਨਾ ਤੋਂ ਪ੍ਰਾਪਰਟੀ ਤੇ ਪੰਚਕੂਲਾ ਵਿੱਚ ਭੇਜੇ ਗਏ ਡੇਢ ਕਰੋੜ ਰੁਪਏ ਬਾਰੇ ਪੁੱਛਗਿੱਛ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article