PUNJABMAILUSA.COM

ਹਨੀਪ੍ਰੀਤ ਨੂੰ ਜੇਲ੍ਹ ‘ਚੋਂ ਛੇਤੀ ਹੀ ਬਾਹਰ ਆਉਣ ਦਾ ਭਰੋਸਾ

ਹਨੀਪ੍ਰੀਤ ਨੂੰ ਜੇਲ੍ਹ ‘ਚੋਂ ਛੇਤੀ ਹੀ ਬਾਹਰ ਆਉਣ ਦਾ ਭਰੋਸਾ

ਹਨੀਪ੍ਰੀਤ ਨੂੰ ਜੇਲ੍ਹ ‘ਚੋਂ ਛੇਤੀ ਹੀ ਬਾਹਰ ਆਉਣ ਦਾ ਭਰੋਸਾ
January 11
21:24 2018

ਚੰਡੀਗੜ੍ਹ, 11 ਜਨਵਰੀ (ਪੰਜਾਬ ਮੇਲ)- ਅਦਾਲਤ ‘ਚ ਪੇਸ਼ੀ ‘ਤੇ ਆਈ ਹਨੀਪ੍ਰੀਤ ਆਸ਼ਾਵਾਦੀ ਜਾਪੀ ਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਜੇਲ੍ਹੋਂ ਛੇਤੀ ਹੀ ਬਾਹਰ ਆਉਣ ਦਾ ਭਰੋਸਾ ਦੇਣ ਬਾਰੇ ਪਤਾ ਲੱਗਾ ਹੈ। ਹਨੀਪ੍ਰੀਤ ਵਿਰੁੱਧ ਅਦਾਲਤ ਵਿੱਚ ਅੱਜ ਦੋਸ਼ ਤੈਅ ਕੀਤੇ ਜਾਣੇ ਸਨ ਪਰ ਆਪਣੇ ਵਕੀਲਾਂ ਸਦਕਾ ਹਨੀਪ੍ਰੀਤ ਨੂੰ ਆਰਜ਼ੀ ਰਾਹਤ ਮਿਲ ਗਈ। ਅਦਾਲਤ ਨੇ ਅਗਲੀ ਸੁਣਵਾਈ 21 ਫਰਵਰੀ ‘ਤੇ ਪਾ ਦਿੱਤੀ ਹੈ।
ਸੂਤਰਾਂ ਮੁਤਾਬਕ ਹਨੀਪ੍ਰੀਤ ਨੇ ਆਪਣੇ ਅੱਜ ਸੁਣਵਾਈ ਮੌਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਕਈ ਵਾਰ ਕਿਹਾ ਕਿ ਤੁਸੀਂ ਚਿੰਤਾ ਨਾ ਕਰੋ ਮੈਂ ਛੇਤੀ ਹੀ ਬਾਹਰ ਆਵਾਂਗੀ।
ਪੰਚਕੂਲਾ ਹਿੰਸਾ ਮਾਮਲੇ ‘ਚ ਅੱਜ ਹਨੀਪ੍ਰੀਤ ਸਮੇਤ 15 ਮੁਲਜ਼ਮਾਂ ਨੂੰ ਅੱਜ ਹੇਠਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅੱਜ ਪੰਚਕੂਲਾ ਹਿੰਸਾ ਦੇ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕੀਤੇ ਜਾਣੇ ਸਨ ਪਰ ਬਚਾਅ ਪੱਖ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਪੂਰੀ ਚਾਰਜਸ਼ੀਟ ਨਹੀਂ ਦਿੱਤੀ ਗਈ।
ਵਕੀਲਾਂ ਨੇ ਕਿਹਾ ਕਿ ਉਨ੍ਹਾਂ ਨੂੰ ਦੋਸ਼ ਪੱਤਰ ਦੇ ਸਿਰਫ 150 ਪੇਜ ਹੀ ਦਿੱਤੇ ਗਏ ਸਨ। ਅਦਾਲਤ ਨੇ ਪੰਚਕੂਲਾ ਪੁਲਿਸ ਨੂੰ ਕਿਹਾ ਕਿ ਮੁਲਜ਼ਮ ਪੱਖ ਨੂੰ ਪੂਰਾ ਰਿਕਾਰਡ ਦਿੱਤਾ ਜਾਵੇ। ਇਸ ਤੋਂ ਪਹਿਲਾਂ ਹਨੀਪ੍ਰੀਤ ਤੇ ਉਸ ਦੀ ਸਾਥਣ ਸਰਬਜੀਤ ਨੂੰ ਅੰਬਾਲਾ ਤੋਂ ਪੰਚਕੂਲਾ ਅਦਾਲਤ ਲਿਆਂਦਾ ਗਿਆ। ਹਨੀਪ੍ਰੀਤ ਨੇ ਕਾਲੇ ਰੰਗ ਦਾ ਸੂਟ ਤੇ ਸਲੇਟੀ ਰੰਗ ਦਾ ਸਵੈਟਰ ਪਾਇਆ ਹੋਇਆ ਸੀ। ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਵਾਰੀ ਆਉਣ ਤਕ ਹਨੀਪ੍ਰੀਤ ਨੂੰ ਬਖ਼ਸ਼ੀਖਾਨੇ ਬਿਠਾਇਆ ਗਿਆ ਤੇ ਉੱਥੇ ਉਸ ਨੇ ਚਾਹ ਵੀ ਪੀਤੀ। ਬਚਾਅ ਪੱਖ ਦੇ ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਪੂਰਾ ਰਿਕਾਰਡ ਮਿਲਣ ਤੋਂ ਬਾਅਦ ਅਗਲੀ ਪੇਸ਼ੀ ‘ਤੇ ਉਹ ਦੋਸ਼ ਤੈਅ ਕਰਨ ਤੋਂ ਪਹਿਲਾਂ ਸਰਕਾਰੀ ਵਕੀਲ ਨਾਲ ਬਹਿਸ ਕਰਨਾ ਚਾਹੁਣਗੇ। ਇਸ ਤੋਂ ਜ਼ਾਹਰ ਹੁੰਦਾ ਹੈ ਕਿ ਫਿਲਹਾਲ ਦੋਸ਼ ਤੈਅ ਹੋਣ ਵਿੱਚ ਸਮਾਂ ਲੱਗ ਸਕਦਾ ਹੈ।

25 ਅਗਸਤ 2017 ਨੂੰ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੰਚਕੂਲਾ ਵਿੱਚ ਡੇਰਾ ਸਮਰਥਕਾਂ ਜੰਮ ਕੇ ਭੰਨਤੋੜ ਤੇ ਅੱਗਜ਼ਨੀ ਕੀਤੀ ਸੀ। ਪੁਲਿਸ ਤੇ ਫ਼ੌਜ ਵੱਲੋਂ ਕੀਤੀ ਫਾਇਰਿੰਗ ਵਿੱਚ 32 ਲੋਕਾਂ ਦੀ ਜਾਨ ਚਲੀ ਗਈ ਸੀ। ਹਨੀਪ੍ਰੀਤ ਤੇ ਬਾਕੀ ਮੁਲਜ਼ਮਾਂ ਨੂੰ ਹਿੰਸਾ ਦੀ ਸਾਜਿਸ਼ ਰਚਣ, ਦੰਗਾ ਭੜਕਾਉਣ ਤੇ ਸੂਬਾ ਸਰਕਾਰ ਦੇ ਵਿਰੁੱਧ ਤਖ਼ਤਾ ਪਲਟਣ ਦੀ ਕੋਸ਼ਿਸ਼ ਦੇ ਇਲਜ਼ਾਮ ਚਾਰਜਸ਼ੀਟ ਵਿੱਚ ਲਾਏ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article