PUNJABMAILUSA.COM

ਹਨੀਪ੍ਰੀਤ ਨੇ ਪੰਚਕੂਲਾ ਹਿੰਸਾ ‘ਚ ਸ਼ਮੂਲੀਅਤ ਕਬੂਲੀ

 Breaking News

ਹਨੀਪ੍ਰੀਤ ਨੇ ਪੰਚਕੂਲਾ ਹਿੰਸਾ ‘ਚ ਸ਼ਮੂਲੀਅਤ ਕਬੂਲੀ

ਹਨੀਪ੍ਰੀਤ ਨੇ  ਪੰਚਕੂਲਾ ਹਿੰਸਾ ‘ਚ ਸ਼ਮੂਲੀਅਤ ਕਬੂਲੀ
October 12
09:36 2017

ਚੰਡੀਗੜ੍ਹ, 12 ਅਕਤੂਬਰ (ਪੰਜਾਬ ਮੇਲ)-ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜ਼ਦਾਰ ਹਨੀਪ੍ਰੀਤ ਪੁਲਿਸ ਦੀ ਸਖ਼ਤੀ ਬਰਦਾਸ਼ਤ ਨਹੀਂ ਕਰ ਸਕੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ ਹਨੀਪ੍ਰੀਤ ਨੇ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਵਾਲੇ ਦਿਨ ਪੰਚਕੂਲਾ ਵਿੱਚ ਹੋਈ ਹਿੰਸਾ ਦੀ ਸਾਜਿਸ਼ ਵਿੱਚ ਉਸ ਦੀ ਸ਼ਮੂਲੀਅਤ ਨੂੰ ਕਬੂਲ ਕਰ ਲਿਆ ਹੈ। ਰਾਮ ਰਹੀਮ ਨੂੰ ਬਲਾਤਕਾਰ ਦਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 25 ਅਗਸਤ ਨੂੰ ਪੰਚਕੂਲਾ ਵਿੱਚ ਵੱਡੇ ਪੱਧਰ ‘ਤੇ ਹਿੰਸਾ ਹੋਈ ਸੀ ਜਿਸ ਵਿੱਚ 36 ਲੋਕਾਂ ਦੀ ਮੌਤ ਹੋ ਗਈ ਸੀ। ਹਨੀਪ੍ਰੀਤ ਦਾ ਰਿਮਾਂਡ ਮੰਗਦੇ ਹੋਏ ਪੁਲਿਸ ਨੇ ਅਦਾਲਤ ਵਿੱਚ ਕਿਹਾ ਸੀ ਕਿ ਹਨੀਪ੍ਰੀਤ ਤੋਂ ਇੱਕ ਲੈਪਟੌਪ ਬਰਾਮਦ ਕੀਤਾ ਜਾਣਾ ਹੈ, ਜਿਸ ਵਿੱਚ ਨਕਸ਼ਾ ਹੈ। ਉਹ ਨਕਸ਼ਾ ਪੰਚਕੂਲਾ ਸ਼ਹਿਰਾ ਦਾ ਸੀ ਤੇ ਉਸ ਵਿੱਚ ਭੱਜਣ ਦੀ ਵਿਉਂਬੰਦੀ ਵੀ ਕੀਤੀ ਗਈ ਸੀ।
ਦੋਬਾਰਾ ਮਿਲੀ ਹੈ ਰਿਮਾਂਡ
ਹਨੀਪ੍ਰੀਤ ਦੀ ਗ੍ਰਿਫਤਾਰੀ ਤੋਂ ਬਾਅਦ ਪੰਚਕੂਲਾ ਅਦਾਲਤ ਤੋਂ ਪਹਿਲਾਂ ਪੁਲਿਸ ਨੂੰ ਹਨੀਪ੍ਰੀਤ ਦਾ 6 ਦਿਨਾਂ ਦਾ ਰਿਮਾਂਡ ਪ੍ਰਾਪਤ ਹੋਇਆ ਸੀ। ਇਸ ਦੌਰਾਨ ਪੁਲਿਸ ਨੇ ਉਸ ਤੋਂ ਪੁੱਛਗਿੱਛ ਲਈ ਕਈ ਟਿਕਾਣਿਆਂ ‘ਤੇ ਵੀ ਲੈ ਕੇ ਗਈ ਸੀ। ਪੁਲਿਸ ਜਾਣਨਾ ਚਾਹੁੰਦੀ ਸੀ ਕਿ ਹਨੀਪ੍ਰੀਤ ਜਦੋਂ ਤਕ ਫਰਾਰ ਸੀ ਤਾਂ ਕਿੱਥੇ-ਕਿੱਥੇ ਰੁਕੀ ਸੀ ਤੇ ਕਿਸ-ਕਿਸ ਨੇ ਉਸ ਦੀ ਮਦਦ ਕੀਤੀ ਸੀ।
ਰਿਮਾਂਡ ਪੂਰੀ ਹੋਣ ਤਕ ਪੁਲਿਸ ਉਸ ਤੋਂ ਕੁਝ ਖ਼ਾਸ ਜਾਣਕਾਰੀ ਨਹੀਂ ਕਢਵਾ ਸਕੀ। ਇਸ ਤੋਂ ਬਾਅਦ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਹਨੀਪ੍ਰੀਤ ਦਾ ਦੋਬਾਰਾ ਰਿਮਾਂਡ ਦੀ ਮੰਗ ਕੀਤੀ। ਪੁਲਿਸ ਨੇ ਬੀਤੇ ਕੱਲ੍ਹ 9 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਸਿਰਫ 3 ਦਿਨ ਦਾ ਰਿਮਾਂਡ ਦਿੱਤਾ।
ਜੇਲ੍ਹ ‘ਚ ਸੀ.ਬੀ.ਆਈ. ਨੇ ਰਾਮ ਰਹੀਮ ਤੋਂ ਕੀਤੀ ਪੁੱਛਗਿੱਛ
ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬਲਾਤਕਾਰ ਦੇ ਦੋਸ਼ ਵਿੱਚ ਕੈਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੋਂ ਸੀ.ਬੀ.ਆਈ. ਨੇ ਪੁੱਛ ਪੜਤਾਲ ਕੀਤੀ ਹੈ। ਇਹ ਪੁੱਛ ਗਿੱਛ ਬੀਤੇ ਕੱਲ੍ਹ ਕੀਤੀ ਗਈ ਸੀ। ਕੌਮੀ ਜਾਂਚ ਏਜੰਸੀ ਨੇ ਰਾਮ ਰਹੀਮ ਤੋਂ ਡੇਰੇ ਦੇ ਸਾਧੂਆਂ ਨੂੰ ਨਪੁੰਸਕ ਬਣਾਉਣ ਵਾਲੇ ਮਾਮਲੇ ਵਿੱਚ ਸਵਾਲ ਕੀਤੇ ਗਏ। ਰਾਮ ਰਹੀਮ ਨੇ ਇਨ੍ਹਾਂ ਇਲਜ਼ਾਮਾਂ ਤੋਂ ਇਨਕਾਰ ਕੀਤਾ ਹੈ। ਹੁਣ ਸੀ.ਬੀ.ਆਈ. ਸਾਹਮਣੇ ਆਏ ਇੱਕ ਸਾਧੂ ਦਾ ਬਿਆਨ ਅਦਾਲਤ ਵਿੱਚ ਦਰਜ ਕਰਵਾਏਗੀ ਤਾਂ ਜੋ ਉਹ ਬਾਅਦ ਵਿੱਚ ਆਪਣੇ ਬਿਆਨਾਂ ਤੋਂ ਮੁੱਕਰ ਨਾ ਜਾਵੇ। ਸੀ.ਬੀ.ਆਈ. ਰਾਮ ਰਹੀਮ ਦੇ ਕੁਝ ਹੋਰ ਸਹਿਯੋਗੀਆਂ ਤੇ ਡੇਰੇ ਦੇ ਕੁਝ ਡਾਕਟਰਾਂ ਤੋਂ ਵੀ ਇਸ ਮਾਮਲੇ ਦੀ ਪੜਤਾਲ ਕਰੇਗੀ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article