PUNJABMAILUSA.COM

ਹਰਨਿਸ਼ ਪਟੇਲ ਦੀ ਹੱਤਿਆ ਦੇ ਮਾਮਲੇ ‘ਚ 3 ਗ੍ਰਿਫ਼ਤਾਰ

ਹਰਨਿਸ਼ ਪਟੇਲ ਦੀ ਹੱਤਿਆ ਦੇ ਮਾਮਲੇ ‘ਚ 3 ਗ੍ਰਿਫ਼ਤਾਰ

ਹਰਨਿਸ਼ ਪਟੇਲ ਦੀ ਹੱਤਿਆ ਦੇ ਮਾਮਲੇ ‘ਚ 3 ਗ੍ਰਿਫ਼ਤਾਰ
June 23
09:43 2017

ਨਿਊਯਾਰਕ, 23 ਜੂਨ (ਪੰਜਾਬ ਮੇਲ) – ਭਾਰਤੀ ਮੂਲ ਦੇ ਵਿਅਕਤੀ ਦੀ ਹੱਤਿਆ ਦੇ ਮਾਮਲੇ ਵਿਚ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ‘ਤੇ ਲੁੱਟਖੋਹ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਗਿਆ ਹੈ। ਇਸ ਸਾਲ ਮਾਰਚ ਵਿਚ ਭਾਰਤੀ ਮੂਲ ਦੇ 43 ਸਾਲ ਦੇ ਇਕ ਵਿਅਕਤੀ ਨੂੰ ਸਾਊਥ ਕੈਰੋਲਿਨਾ ਵਿਚ ਉਨ੍ਹਾਂ ਦੇ ਘਰ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਸੀ। ਘਟਨਾ ਤੋਂ ਬਾਅਦ ਅਮਰੀਕਾ ਵਿਚ ਭਾਰਤੀ-ਅਮਰੀਕਾ ਭਾਈਚਾਰੇ ਦੇ ਵਿਚ ਸ਼ੋਕ ਦੀ ਲਹਿਰ ਫੈਲ ਗਈ ਸੀ। ਹਰਨਿਸ਼ ਪਟੇਲ ਨੇ ਰਾਤ ਕਰੀਬ 11.24 ਵਜੇ ਅਪਣੀ ਦੁਕਾਨ ਬੰਦ ਕੀਤੀ ਅਤੇ ਘਰ ਦੇ ਲਈ ਨਿਕਲ ਗਏ। ਇਸ ਤੋਂ ਦਸ ਮਿੰਟ ਬਾਅਦ ਹੀ ਲੈਂਕੈਸਟਰ ਵਿਚ ਘਰ ਤੋਂ ਕੁਝ ਦੂਰ ਕਿਸੇ ਨੇ ਗੋਲੀ ਮਾਰ ਕੇ ਹਰਨਿਸ਼ ਦੀ ਹੱਤਿਆ ਕਰ ਦਿੱਤੀ। ਹੈਰਲਡ ਦੀ ਰਿਪੋਰਟ ਮੁਤਾਬਕ ਤਿੰਨੋਂ ਵਿਅਕਤੀਆਂ ‘ਤੇ ਲੁੱਟਖੋਹ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਪੁਲਿਸ ਨੇ ਕਿਸੇ ‘ਤੇ ਹੱਤਿਆ ਦਾ ਦੋਸ਼ ਨਹੀਂ ਲਗਾਇਆ।
ਗੌਰਤਲਬ ਹੈ ਕਿ ਅਮਰੀਕਾ ਵਿਚ ਨਸਲੀ ਅਪਰਾਧ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ। ਹਰਨਿਸ਼ ਪਟੇਲ ਦੀ ਹੱਤਿਆ ਤੋਂ ਪਹਿਲਾਂ 22 ਫਰਵਰੀ ਨੂੰ ਕੈਂਜਸ ਵਿਚ ਇਕ ਗੋਰੇ ਅਮਰੀਕੀ ਨਾਗਰਿਕ ਨੇ ਬਾਰ ਵਿਚ ਬਹਿਸ ਹੋਣ ਤੋਂ ਬਾਅਦ ਸ੍ਰੀਨਿਵਾਸ ਅਤੇ ਉਨ੍ਹਾਂ ਦੇ ਦੋਸਤ ਆਲੋਕ ਨੂੰ ਗੋਲੀ ਮਾਰ ਦਿੱਤੀ ਸੀ। ਇਸ ਹਾਦਸੇ ਵਿਚ ਸ੍ਰੀਨਿਵਾਸ ਮਾਰੇ ਗਏ । ਦੋਸ਼ੀ ਨੇ ਦੋਵਾਂ ਨੂੰ ਅੱਤਵਾਦੀ ਵੀ ਕਿਹਾ ਸੀ। ਗੋਲੀ ਚਲਾਉਂਦੇ ਹੋਏ ਉਸ ਨੇ ਸ੍ਰੀਨਿਵਾਸ ਅਤੇ ਆਲੋਕ ਨੂੰ ਅਮਰੀਕਾ ਤੋਂ ਬਾਹਰ ਚਲੇ ਜਾਣ ਲਈ ਵੀ ਕਿਹਾ ਸੀ। ਭਾਰਤ ਅਤੇ ਅਮਰੀਕਾ, ਦੋਵੇਂ ਹੀ ਦੇਸ਼ਾਂ ਵਿਚ ਇਸ ਵਾਰਦਾਤ ਦੀ ਕਾਫੀ ਨਿੰਦਾ ਹੋਈ। ਨਿਊਯਾਰਕ ਵਿਚ ਰਹਿਣ ਵਾਲੀ ਇਕ ਭਾਰਤੀ ਲੜਕੀ ਏਕਤਾ ਦੇਸਾਈ ਨੇ ਵੀ ਇਕ ਫੇਸਬੁੱਕ ਪੋਸਟ ਵਿਚ ਅਪਣੇ ਨਾਲ ਟਰੇਨ ਯਾਤਰਾ ਦੌਰਾਨ ਨਸਲੀ ਦੁਰਵਿਵਹਾਰ ਕਰਨ ਦੀ ਸ਼ਿਕਾਇਤ ਕੀਤੀ ਸੀ। ਏਕਤਾ ਨੇ ਇਕ ਵੀਡੀਓ ਵੀ ਪੋਸਟ ਕੀਤਾ, ਜਿਸ ਵਿਚ ਇਕ ਗੋਰੇ ਅਮਰੀਕੀ ਨਾਗਰਿਕ ਨੇ ਉਨ੍ਹਾਂ ਨਸਲੀ ਗਾਲ੍ਹਾਂ ਦਿੰਦੇ ਹੋਏ ਦਿਖ ਰਿਹਾ ਸੀ। ਜਿਸ ਸਮੇਂ ਇਹ ਘਟਨਾ ਹੋਈ ਉਸ ਸਮੇਂ ਟਰੇਨ ਵਿਚ ਕਈ ਲੋਕ ਮੌਜੂਦ ਸੀ, ਲੇਕਿਨ ਕੋਈ ਵੀ ਏਕਤਾ ਦੀ ਮਦਦ ਦੇ ਲਈ ਸਾਹਮਣੇ ਨਹੀਂ ਆਇਆ। ਏਕਤਾ ਦਾ ਇਹ ਪੋਸਟ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋਇਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article