ਹਰਬੰਸ ਸਿੰਘ ਪੰਮਾ ਵੱਲੋਂ ਅਕਾਲੀ ਦਲ ਤੋਂ ਅਸਤੀਫਾ

October 21
10:19
2015
ਯੂਬਾ ਸਿਟੀ, 21 ਅਕਤੂਬਰ (ਪੰਜਾਬ ਮੇਲ)- ਟਕਸਾਲੀ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਹਰਬੰਸ ਸਿੰਘ ਪੰਮਾ ਨੇ ਪੰਜਾਬ ਵਿਚ ਵਾਪਰੀਆਂ ਤਾਜ਼ੀਆਂ ਘਟਨਾਵਾਂ ਦੇ ਰੋਸ ਵਜੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖੀ ਨੂੰ ਬਚਾਉਣ ਲਈ ਨਾਕਾਮਯਾਬ ਰਹੀ ਹੈ। ਵਿਦੇਸ਼ਾਂ ‘ਚ ਰਹਿ ਰਹੇ ਸਿੱਖ ਪਿਛਲੇ ਦਿਨੀਂ ਹੋਈਆਂ ਘਟਨਾਵਾਂ ਤੋਂ ਕਾਫੀ ਚਿੰਤਤ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾ-ਸਹਿਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਲਈ ਇਨ੍ਹਾਂ ਘਟਨਾਵਾਂ ਨੂੰ ਦੇਖਦਿਆਂ ਹੋਇਆਂ ਮੈਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਹਿੰਸਾ ਦੌਰਾਨ ਪੁਲਿਸ ਫਾਈਰਿੰਗ ‘ਚ ਮਾਰੇ ਗਏ ਸਿੱਖਾਂ ਲਈ ਹਮਦਰਦੀ ਦਾ ਵੀ ਪ੍ਰਗਟਾਵਾ ਕੀਤਾ। ਜ਼ਿਕਰਯੋਗ ਹੈ ਕਿ ਸ. ਹਰਬੰਸ ਸਿੰਘ ਪੰਮਾ ਨੂੰ ਹਾਲੇ ਕੁਝ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਲ ਦਾ ਅਮਰੀਕਾ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਸੀ।
There are no comments at the moment, do you want to add one?
Write a comment