PUNJABMAILUSA.COM

ਹਰਮਿੰਦਰ ਮਿੰਟੂ ਦਾ ਉਸ ਦੇ ਜੱਦੀ ਪਿੰਡ ‘ਚ ਖਾਲਿਸਤਾਨ ਦੇ ਨਾਅਰਿਆਂ ਦੀ ਗੂੰਜ ਦੌਰਾਨ ਸਸਕਾਰ

ਹਰਮਿੰਦਰ ਮਿੰਟੂ ਦਾ ਉਸ ਦੇ ਜੱਦੀ ਪਿੰਡ ‘ਚ ਖਾਲਿਸਤਾਨ ਦੇ ਨਾਅਰਿਆਂ ਦੀ ਗੂੰਜ ਦੌਰਾਨ ਸਸਕਾਰ

ਹਰਮਿੰਦਰ ਮਿੰਟੂ ਦਾ ਉਸ ਦੇ ਜੱਦੀ ਪਿੰਡ ‘ਚ ਖਾਲਿਸਤਾਨ ਦੇ ਨਾਅਰਿਆਂ ਦੀ ਗੂੰਜ ਦੌਰਾਨ ਸਸਕਾਰ
April 20
10:59 2018

ਜਲੰਧਰ/ਭੋਗਪੁਰ, 20 ਅਪ੍ਰੈਲ (ਪੰਜਾਬ ਮੇਲ)- ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਦਾ ਉਸ ਦੇ ਜੱਦੀ ਪਿੰਡ ਡੱਲੀ ਦੇ ਸ਼ਮਸ਼ਾਨਘਾਟ ਵਿੱਚ ਖਾਲਿਸਤਾਨ ਦੇ ਨਾਅਰਿਆਂ ਦੀ ਗੂੰਜ ਦੌਰਾਨ ਸਸਕਾਰ ਕਰ ਦਿੱਤਾ ਗਿਆ। ਮਿੰਟੂ ਦੀ ਚਿਤਾ ਨੂੰ ਅਗਨੀ ਉਸ ਦੇ ਦੋਵੇਂ ਭਰਾਵਾਂ ਨੇ ਦਿਖਾਈ। ਇਸ ਮੌਕੇ ਪੰਜਾਬ ਪੁਲੀਸ ਦੇ ਜਵਾਨ ਸੁਰੱਖਿਆ ਪ੍ਰਬੰਧਾਂ ਲਈ ਤਾਇਨਾਤ ਕੀਤੇ ਗਏ ਸਨ ਪਰ ਉਨ੍ਹਾਂ ਨੇ ਕਿਸੇ ਵੀ ਕੰਮ ਵਿੱਚ ਕੋਈ ਦਖ਼ਲ ਨਹੀਂ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਹਰਮਿੰਦਰ ਸਿੰਘ ਮਿੰਟੂ ਦੀ ਦੇਹ ਨੂੰ ਜਦੋਂ ਗੁਰਦੁਆਰਾ ਬੱਦੋਆਣਾ ਸਾਹਿਬ ਤੋਂ ਛੋਟੇ ਟੈਂਪੂ ਵਿੱਚ ਸ਼ਮਸ਼ਾਨਘਾਟ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਵਾਰ-ਵਾਰ ਖਾਲਿਸਤਾਨ ਪੱਖੀ ਨਾਅਰੇ ਲੱਗਦੇ ਰਹੇ। ਨਾਲ ਹੀ ਨਰਿੰਦਰ ਮੋਦੀ, ਪ੍ਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਨਾਅਰੇਬਾਜ਼ੀ ਹੋਈ। ਇਸ ਮੌਕੇ ਪਰਿਵਾਰਕ ਮੈਂਬਰਾਂ ਅਤੇ ਪੰਥਕ ਆਗੂਆਂ ਨੇ ਮਿੰਟੂ ਦੀ ਮੌਤ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਸ ਬਾਰੇ ਬਕਾਇਦਾ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਉਸ ਦੀ ਮੌਤ ਜੇਲ੍ਹ ਵਿੱਚ ਹੋਈ।
ਦੱਸਣਯੋਗ ਹੈ ਕਿ ਹਰਮਿੰਦਰ ਸਿੰਘ ਮਿੰਟੂ ਦੀ ਦੇਹ ਬੀਤੀ ਦੇਰ ਸ਼ਾਮ ਪਟਿਆਲਾ ਤੋਂ ਪਿੰਡ ਲਿਆਂਦੀ ਗਈ ਸੀ। ਦੇਹ ਨੂੰ ਗੁਰਦੁਆਰੇ ਵਿਖੇ ਰੱਖਿਆ ਗਿਆ ਸੀ। ਅੱਜ ਸਵੇਰੇ ਧਾਰਮਿਕ ਰਸਮਾਂ ਨਿਭਾਉਣ ਤੋਂ ਬਾਅਦ ਦੇਹ ਨੂੰ ਸੰਗਤ ਦੇ ਦਰਸ਼ਨਾਂ ਲਈ ਰੱਖਿਆ ਗਿਆ। ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਬਾਬਾ ਹਰਨਾਮ ਸਿੰਘ, ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ, ਅਮਰੀਕ ਸਿੰਘ ਅਜਨਾਲਾ, ਦਲ ਖਾਲਸਾ ਦੇ ਆਗੂ ਹਰਚਰਨਜੀਤ ਸਿੰਘ ਧਾਮੀ, ਅਕਾਲੀ ਦਲ (ਅੰਮ੍ਰਿਤਸਰ) ਦੇ ਰਜਿੰਦਰ ਸਿੰਘ ਫੌਜੀ ਅਤੇ ਸਤਿਕਾਰ ਕਮੇਟੀ ਦੇ ਕਾਰਕੁਨ ਵੀ ਸ਼ਾਮਲ ਸਨ। ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਵੱਖ ਵੱਖ ਜੇਲ੍ਹਾਂ ਵਿੱਚ 28 ਸਿੱਖ ਅਜਿਹੇ ਹਨ, ਜਿਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ ਪਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸੇ ਤਰ੍ਹਾਂ 150 ਦੇ ਕਰੀਬ ਸਿੱਖ ਜੇਲ੍ਹਾਂ ਵਿੱਚ ਸਜ਼ਾ ਭੁਗਤ ਰਹੇ ਹਨ, ਜਿਨ੍ਹਾਂ ਦੀ ਸਿਹਤ ਖ਼ਰਾਬ ਹੈ ਪਰ ਉਨ੍ਹਾਂ ਦਾ ਇਲਾਜ ਨਹੀਂ ਕਰਵਾਇਆ ਜਾ ਰਿਹਾ।
ਹਰਮਿੰਦਰ ਸਿੰਘ ਮਿੰਟੂ ਦਾ ਪਰਿਵਾਰ ਗੋਆ ਰਹਿੰਦਾ ਹੋਣ ਕਰਕੇ ਉਸ ਦੀ ਅੰਤਿਮ ਅਰਦਾਸ ਲਈ ਅਖੰਡ ਪਾਠ ਦੇ ਭੋਗ 22 ਅਪਰੈਲ ਨੂੰ ਕਰਾਉਣਾ ਚਾਹੁੰਦਾ ਸੀ ਪਰ ਪੰਥਕ ਆਗੂਆਂ ਨੇ ਕਿਹਾ ਕਿ ਮਿੰਟੂ ਕੌਮ ਦਾ ਯੋਧਾ ਰਿਹਾ ਹੈ, ਇਸ ਲਈ ਸਿੱਖ ਕੌਮ ਦੀ ਰਹਿਤ ਮਰਿਆਦਾ ਅਨੁਸਾਰ ਦਸਵੇਂ ’ਤੇ 27 ਅਪਰੈਲ ਨੂੰ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਬੱਦੋਆਣਾ ਸਾਹਿਬ, ਡੱਲੀ ਵਿਖੇ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article