PUNJABMAILUSA.COM

ਹਰਿਆਣਾ ’ਚ ਗੁਰਦੁਆਰਾ ਸਾਹਿਬ ਅੰਦਰ ਸਿੱਖਾਂ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਹਰਿਆਣਾ ’ਚ ਗੁਰਦੁਆਰਾ ਸਾਹਿਬ ਅੰਦਰ ਸਿੱਖਾਂ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਹਰਿਆਣਾ ’ਚ ਗੁਰਦੁਆਰਾ ਸਾਹਿਬ ਅੰਦਰ ਸਿੱਖਾਂ ’ਤੇ ਹਮਲੇ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ
March 24
17:20 2019

ਮਾਮਲੇ ਸਬੰਧੀ ਸਿੱਖਾਂ ਦੀ ਮੱਦਦ ਲਈ ਕਾਨੂੰਨੀ ਸਹਾਇਤਾ ਦੇਵੇਗੀ ਸ਼੍ਰੋਮਣੀ ਕਮੇਟੀ-ਭਾਈ ਲੌਂਗੋਵਾਲ
ਅੰਮ੍ਰਿਤਸਰ, 24 ਮਾਰਚ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ’ਤੇ ਦੰਗਾਕਾਰੀਆਂ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਘਟਨਾ ਦੀ ਪੜਤਾਲ ਲਈ ਆਦੇਸ਼ ਕੀਤੇ ਹਨ, ਉਥੇ ਹੀ ਕਾਨੂੰਨੀ ਕਾਰਵਾਈ ਕਰਨ ਲਈ ਵੀ ਕਿਹਾ ਹੈ। ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਲੌਂਗੋਵਾਲ ਨੇ ਆਖਿਆ ਕਿ ਹਰਿਆਣੇ ਦੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਹਮਲਾ ਕਰਕੇ ਦੰਗਾਕਾਰੀਆਂ ਵੱਲੋਂ ਇਕ ਸਿੱਖ ਨੂੰ ਮੌਤ ਦੇ ਘਾਟ ਉਤਾਰ ਦੇਣਾ ਅਤੇ ਦਰਜ਼ਨ ਤੋਂ ਵੱਧ ਸਿੱਖਾਂ ਨੂੰ ਜ਼ਖ਼ਮੀ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਹ ਘਟਗਿਣਤੀਆਂ ਨਾਲ ਧੱਕਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਜੇਕਰ ਕਿਸਮ ਦਾ ਕੋਈ ਵਿਵਾਦਤ ਮਾਮਲਾ ਸੀ ਤਾਂ ਉਹ ਮਿਲ ਬੈਠ ਕੇ ਸੁਲਝਾਇਆ ਜਾਣਾ ਚਾਹੀਦਾ ਸੀ। ਇਹ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ ਕਿ ਦੰਗਾਕਾਰੀ ਘਟਗਿਣਤੀ ਸਿੱਖਾਂ ਨੂੰ ਦਬਾਉਣ ਲਈ ਮਾਰੂ ਹਮਲਾ ਕਰਨ। ਇਹ ਸੂਬੇ ਦੀ ਸਰਕਾਰ ਦੀ ਜ਼ੁੰਮੇਵਾਰੀ ਹੈ ਕਿ ਘਟਗਿਣਤੀਆਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣ। ਭਾਈ ਲੌਂਗੋਵਾਲ ਨੇ ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰੇ। ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਸ ਘਟਨਾ ਦੇ ਮੁਕੰਮਲ ਤੱਥ ਜਾਨਣ ਲਈ ਹਰਿਆਣਾ ਸੂਬੇ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਪਾਸੋਂ ਰਿਪੋਰਟ ਲਵੇਗੀ ਅਤੇ ਸਿੱਖਾਂ ਦੇ ਕੇਸ ਦੀ ਪੈਰਵਾਈਂ ਕਰਨ ਲਈ ਹਰ ਸੰਭਵ ਕਾਨੂੰਨੀ ਸਹਾਇਤਾ ਪ੍ਰਦਾਨ ਕਰੇਗੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article
    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

Read Full Article