ਨਵੀਂ ਦਿੱਲੀ, 29 ਮਈ (ਪੰਜਾਬ ਮੇਲ)- ਹਰਿਆਣਾ ਦੇ ਰੋਹਤਕ ਤੇ ਦਿੱਲੀ ਦੇ ਕੌਮੀ ਰਾਜਧਾਨੀ ਖੇਤਰ ਵਿੱਚ ਅੱਜ ਰਾਤ 9:08 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ’ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ ਤੇ ਇਸ ਦਾ ਕੇਂਦਰ ਰੋਹਤਕ ਹੀ ਸੀ। ਹਾਲ ਦੀ ਘੜੀ ਭੂਚਾਲ ਕਰਕੇ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। -ਪੀਟੀਆਈ