ਹਰਿਆਣਾ ਪੁਲਿਸ ਵੱਲੋਂ ਸ਼ਾਹਜਹਾਂਪੁਰ ਬਾਰਡਰ ’ਤੇ ਦਿੱਲੀ ਜਾ ਰਹੇ ਕਿਸਾਨਾਂ ’ਤੇ ਜਲ ਤੋਪਾਂ ਤੇ ਅੱਥਰੂ ਗੈਸ ਦੀ ਵਰਤੋਂ

82
Share

ਚੰਡੀਗੜ੍ਹ/ਜੈਪੁਰ, 31 ਦਸੰਬਰ (ਪੰਜਾਬ ਮੇਲ)- ਰਾਜਸਥਾਨ ਨਾਲ ਲੱਗਦੇ ਸ਼ਾਹਜਹਾਂਪੁਰ ਬਾਰਡਰ ’ਤੇ ਟਰੈਕਟਰ ਟਰਾਲੀਆਂ ਨਾਲ ਪੁਲਿਸ ਬੈਰੀਕੇਡ ਤੋੜ ਕੇ ਦਿੱਲੀ ਜਾਣ ਦੀ ਕੋਸ਼ਿਸ਼ ਕਰਦੇ ਕਿਸਾਨਾਂ ’ਤੇ ਹਰਿਆਣਾ ਪੁਲਿਸ ਨੇ ਅੱਜ ਜਲ ਤੋਪਾਂ ਤੇ ਅੱਥਰੂ ਗੈਸ ਦੀ ਵਰਤੋਂ ਕੀਤੀ। ਪੁਲਿਸ ਨੇ ਦੱਸਿਆ ਕਿ ਇਸ ਦੌਰਾਨ 25 ਦੇ ਕਰੀਬ ਟਰੈਕਟਰ ਬੈਰੀਕੇਡ ਤੋੜ ਕੇ ਲੰਘਣ ’ਚ ਕਾਮਯਾਬ ਹੋ ਗਏ ਜਦਕਿ ਬਾਕੀ ਕਿਸਾਨਾਂ ਨੂੰ ਸ਼ਾਹਜਹਾਂਪੁਰ-ਰੇਵਾੜੀ ਬਾਰਡਰ ’ਤੇ ਹੀ ਰੋਕ ਲਿਆ ਗਿਆ ਹੈ। ਤਿੰਨੋਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਇੱਥੇ ਕਈ ਦਿਨਾਂ ਤੋਂ ਧਰਨੇ ’ਤੇ ਬੈਠੇ ਹੋਏ ਹਨ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਿਨ੍ਹਾਂ ਮੁਜ਼ਾਹਰਾਕਾਰੀਆਂ ਨੇ ਜਬਰੀ ਹਰਿਆਣਾ ’ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਹੈ, ਉਨ੍ਹਾਂ ਦਾ ਸੰਘਰਸ਼ ਨਾਲ ਕੋਈ ਸਬੰਧ ਨਹੀਂ ਹੈ।

Share