PUNJABMAILUSA.COM

ਹਰਿਆਣਾ ਸਰਕਾਰ ਜਾਟਾਂ ਨੂੰ ਕਰ ਸਕੇਗੀ ਖੁਸ਼ ?

ਹਰਿਆਣਾ ਸਰਕਾਰ ਜਾਟਾਂ ਨੂੰ ਕਰ ਸਕੇਗੀ ਖੁਸ਼ ?

ਹਰਿਆਣਾ ਸਰਕਾਰ ਜਾਟਾਂ ਨੂੰ ਕਰ ਸਕੇਗੀ ਖੁਸ਼  ?
March 28
08:50 2016

Manohar-lal-khattar-Dp-580x395
ਚੰਡੀਗੜ੍ਹ, 28 ਮਾਰਚ (ਪੰਜਾਬ ਮੇਲ)- ਹਰਿਆਣਾ ਕੈਬਨਿਟ ਦੀ ਮੀਟਿੰਗ ‘ਚ ਜਾਟ ਰਾਖਵਾਂਕਰਨ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਬੇਸ਼ੱਕ ਮੀਟਿੰਗ ਬਾਰੇ ਕਿਸੇ ਵੀ ਮੰਤਰੀ ਨੇ ਜੁਬਾਨ ਨਹੀਂ ਖੋਲ੍ਹੀ ਪਰ ਸੂਤਰਾਂ ਮੁਤਾਬਕ ਕੈਬਨਿਟ ਨੇ ਜਾਟ ਰਾਖਵਾਂਕਰਨ ਬਿੱਲ ‘ਤੇ ਮੋਹਰ ਲਾਉਂਦਿਆਂ ਅੱਜ ਹੀ ਸਦਨ ‘ਚ ਪੇਸ਼ ਕਰਨ ਦਾ ਫੈਸਲਾ ਲਿਆ ਹੈ। ਹਰਿਆਣਾ ਸਰਕਾਰ ਅੱਜ ਦੁਪਹਿਰ ਦੋ ਵਜੇ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਸੈਸ਼ਨ ‘ਚ ਰਾਖਵਾਂਕਰਨ ਬਿੱਲ ਲਿਆ ਸਕਦੀ ਹੈ। ਹੁਣ ਵੱਡਾ ਸਵਾਲ ਇਹ ਹੈ ਕਿ ਕੀ ਹਰਿਆਣਾ ਸਰਕਾਰ ਜਾਟਾਂ ਨੂੰ ਖੁਸ਼ ਕਰ ਸਕੇਗੀ ?
ਹਰਿਆਣਾ ‘ਚ ਜਾਟਾਂ ਨੂੰ ਓ.ਬੀ.ਸੀ. ਕੋਟੇ ਤਹਿਤ ਰਾਖਵਾਂਕਰਨ ਦੇਣ ਦੀ ਮੰਗ ਪੂਰੀ ਕਰਨ ਨੂੰ ਲੈ ਕੇ ਜਾਟ ਲੀਡਰਾਂ ਨੇ ਸਰਕਾਰ ਨੂੰ 31 ਮਾਰਚ ਤੱਕ ਦਾ ਸਮਾਂ ਦਿੱਤਾ ਹੈ। ਜਾਟ ਲੀਡਰਾਂ ਨੇ ਸਰਕਾਰ ਨੂੰ ਹੋਰ ਸਮਾਂ ਦੇਣ ਦੇ ਨਾਲ ਹੀ ਚੇਤਾਵਨੀ ਵੀ ਦਿੱਤੀ ਹੈ ਕਿ ਜੇਕਰ ਤੈਅ ਸਮੇਂ ਦੌਰਾਨ ਮੰਗਾਂ ਨਾ ਮੰਨੀਆਂ ਗਈਆਂ ਤਾਂ 3 ਅਪਰੈਲ ਨੂੰ ਮੀਟਿੰਗ ਕਰ ਸੰਘਰਸ਼ ਲਈ ਅਗਲੀ ਰਣਨੀਤੀ ਬਣਾਈ ਜਾਵੇਗੀ।
ਜਾਟ ਆਗੂਆਂ ਨੇ ਓ.ਬੀ.ਸੀ. ਕੋਟੇ ਤਹਿਤ ਰਾਖਵੇਂਕਰਨ ਦੀ ਮੰਗ ਦੇ ਨਾਲ ਕੁਝ ਹੋਰ ਮੰਗਾਂ ਵੀ ਰੱਖੀਆਂ ਹਨ। ਅੰਦੋਲਨ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰ ਵਾਲਿਆਂ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਦੇਣ, ਅੰਦੋਲਨ ਦੌਰਾਨ ਗ੍ਰਿਫਤਾਰ ਲੋਕਾਂ ਨੂੰ ਰਿਹਾਅ ਕਰਨ, ਕੁੱਟਮਾਰ ਕਰਨ ਵਾਲੇ ਪੁਲਿਸ ਵਾਲਿਆਂ ਨੂੰ ਗ੍ਰਿਫਤਾਰ ਕਰਨ ਤੇ ਸਾਂਸਦ ਰਾਜ ਕੁਮਾਰ ਸੈਣੀ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਜਾਟਾਂ ਵੱਲੋਂ ਓ.ਬੀ.ਸੀ. ਕੋਟੇ ਤਹਿਤ ਰਾਕਵੇਂਕਰਨ ਦੀ ਮੰਗ ਨੂੰ ਲੈ ਕੇ ਸ਼ੁਰੂ ਹੋਇਆ ਅੰਦੋਲਨ ਹਿੰਸਕ ਰੂਪ ਧਾਰ ਗਿਆ ਸੀ ਤੇ ਸੂਬੇ ਨੂੰ 40 ਹਜ਼ਾਰ ਕਰੋੜ ਦੇ ਕਰੀਬ ਨੁਕਸਾਨ ਹੋਇਆ ਸੀ। ਇਸ ਦੌਰਾਨ ਕਰੀਬ ਦੋ ਦਰਜਨ ਲੋਕਾਂ ਦੀ ਜਾਨ ਚਲੀ ਗਈ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article