PUNJABMAILUSA.COM

ਹਰਿਮੰਦਰ ਸਾਹਿਬ ਨੇੜੇ ਬਣੇ ਹੋਟਲਾਂ ਦਾ ਮਾਮਲਾ; ‘ਸਿੱਧੂ ਦਰਬਾਰ’ ‘ਚ ਕੀਤਾ ਜਾਵੇਗਾ ਵਿਚਾਰ

ਹਰਿਮੰਦਰ ਸਾਹਿਬ ਨੇੜੇ ਬਣੇ ਹੋਟਲਾਂ ਦਾ ਮਾਮਲਾ; ‘ਸਿੱਧੂ ਦਰਬਾਰ’ ‘ਚ ਕੀਤਾ ਜਾਵੇਗਾ ਵਿਚਾਰ

ਹਰਿਮੰਦਰ ਸਾਹਿਬ ਨੇੜੇ ਬਣੇ ਹੋਟਲਾਂ ਦਾ ਮਾਮਲਾ; ‘ਸਿੱਧੂ ਦਰਬਾਰ’ ‘ਚ ਕੀਤਾ ਜਾਵੇਗਾ ਵਿਚਾਰ
July 12
10:08 2017

ਅੰਮ੍ਰਿਤਸਰ, 12 ਜੁਲਾਈ (ਪੰਜਾਬ ਮੇਲ)-ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਬਣੇ ਸੈਂਕੜੇ ਹੋਟਲਾਂ ਦਾ ਮਾਮਲਾ ਹੁਣ ‘ਸਿੱਧੂ ਦਰਬਾਰ’ ਵਿਚ ਪੁੱਜਿਆ ਹੈ। ਇਨ੍ਹਾਂ ਹੋਟਲਾਂ ਨੂੰ ਨਿਯਮਾਂ ਦੀ ਉਲੰਘਣਾ ਕਾਰਨ ਨਾਜਾਇਜ਼ ਉਸਾਰੀਆਂ ਕਰਾਰ ਦਿੱਤਾ ਗਿਆ ਸੀ। ਸ਼੍ਰੀ ਸਿੱਧੂ ਨੇ ਹੋਟਲ ਮਾਲਕਾਂ ਨੂੰ ਇਸ ਮੁੱਦੇ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਇਹ ਮਾਮਲਾ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਵੀ ਵਿਚਾਰਿਆ ਗਿਆ ਸੀ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਿਚਾਰ ਅਧੀਨ ਵੀ ਹੈ।
ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਇਸ ਮਸਲੇ ਦੀ ਯਕਮੁਸ਼ਤ ਅਦਾਇਗੀ ਵਾਲੀ ਨੀਤੀ ਹੇਠ ਹੱਲ ਲੱਭਿਆ ਗਿਆ ਸੀ। ਇਸ ਮਾਮਲੇ ਵਿਚ ਅਜਿਹੇ 191 ਹੋਟਲਾਂ ਦੀ ਸ਼ਨਾਖ਼ਤ ਕੀਤੀ ਗਈ ਸੀ, ਜਿਨ੍ਹਾਂ ਨੂੰ ਮਿਊਂਸੀਪਲ ਬਿਲਡਿੰਗ ਨਿਯਮ 1997 ਅਤੇ ਸੋਧੇ ਹੋਏ ਨਿਯਮ 2010 ਮੁਤਾਬਕ ਨਿਯਮਾਂ ਦੀ ਉਲੰਘਣਾ ਦੇ ਦੋਸ਼ੀ ਪਾਇਆ ਗਿਆ ਸੀ। ਇਨ੍ਹਾਂ ਦੀਆਂ ਇਮਾਰਤਾਂ ਵਿਚ ਨਿਰਧਾਰਿਤ ਨਿਯਮਾਂ ਮੁਤਾਬਕ ਖਾਲੀ ਜਗ੍ਹਾ ਨਾ ਹੋਣਾ, ਤੰਗ ਪੌੜੀਆਂ ਤੇ ਪਾਰਕਿੰਗ ਦੀ ਥਾਂ ਨਾ ਹੋਣਾ ਖ਼ਾਮੀਆਂ ਸਨ। ਇਹ ਸਾਰੇ ਹੋਟਲ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੀਆਂ ਤੰਗ ਗਲੀਆਂ ਤੋਂ ਇਲਾਵਾ ਮਹਾਂ ਸਿੰਘ ਗੇਟ, ਸ਼ੇਰਾਂ ਵਾਲਾ ਗੇਟ, ਘਿਉ ਮੰਡੀ ਤੇ ਸੁਲਤਾਨਵਿੰਡ ਗੇਟ ਨੇੜੇ ਬਣੇ ਹੋਏ ਹਨ। ਨਵੰਬਰ 2016 ‘ਚ ਸਰਕਾਰ ਵੱਲੋਂ ਵਾਲਡ ਸਿਟੀ ਐਕਟ 2016 ਹੇਠ ਨੋਟੀਫਿਕੇਸ਼ਨ ਜਾਰੀ ਕਰਕੇ ਇਨ੍ਹਾਂ ਨਾਜਾਇਜ਼ ਉਸਾਰੀ ਵਾਲੀਆਂ ਇਮਾਰਤਾਂ ਨੂੰ ਜੁਰਮਾਨਾ ਲਾ ਕੇ ਯਕਮੁਸ਼ਤ ਅਦਾਇਗੀ ਰਾਹੀਂ ਕਾਨੂੰਨ ਦੇ ਘੇਰੇ ਹੇਠ ਲੈਣ ਦੀ ਯੋਜਨਾ ਬਣਾਈ ਗਈ ਸੀ ਪਰ ਇਸ ਸਬੰਧੀ ਜੁਰਮਾਨੇ ਦੀ ਰਕਮ ਵੱਡੀ ਰੱਖੀ ਗਈ ਸੀ। ਇਸ ਤਹਿਤ 125 ਵਰਗ ਗਜ਼ ਵਿਚ ਬਣੀ ਇਮਾਰਤ ਲਈ 36 ਲੱਖ ਰੁਪਏ, 250 ਵਰਗ ਗਜ਼ ਵਿਚ ਬਣੀ ਇਮਾਰਤ ਇਕ ਕਰੋੜ ਰੁਪਏ ਤੇ ਇਸ ਤੋਂ ਵਧੇਰੇ ਥਾਂ ਵਾਲੀ ਇਮਾਰਤ ਲਈ ਦੋ ਕਰੋੜ ਰੁਪਏ ਜੁਰਮਾਨਾ ਰੱਖਿਆ ਗਿਆ ਸੀ, ਜਦੋਂਕਿ ਹੋਟਲ ਮਾਲਕਾਂ ਨੇ ਇੰਨਾ ਵੱਡਾ ਜੁਰਮਾਨਾ ਭਰਨ ਤੋਂ ਅਸਮਰੱਥਾ ਪ੍ਰਗਟਾਈ ਸੀ।
ਹੁਣ ਇਹ ਮਾਮਲਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਕੋਲ ਪੁੱਜਿਆ ਹੈ। ਹੋਟਲ ਮਾਲਕਾਂ ਨੇ ਅਪੀਲ ਕੀਤੀ ਹੈ ਕਿ ਜੁਰਮਾਨੇ ਦੀ ਰਕਮ ਨੂੰ ਘੱਟ ਕਰਦਿਆਂ ਉਨ੍ਹਾਂ ਦੇ ਹੋਟਲਾਂ ਨੂੰ ਕਾਨੂੰਨੀ ਘੇਰੇ ਹੇਠ ਲਿਆਂਦਾ ਜਾਵੇ। ਸ਼੍ਰੀ ਸਿੱਧੂ ਨੇ ਕਿਹਾ ਕਿ ਇਨ੍ਹਾਂ ਨਾਜਾਇਜ਼ ਉਸਾਰੀ ਵਾਲੀਆਂ ਇਮਾਰਤਾਂ ਦੇ ਮਾਮਲੇ ਨੂੰ ਹੱਲ ਕਰਨ ਲਈ ਮੁੜ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਪਿਛਲੀ ਸਰਕਾਰ ਵੱਲੋਂ ਇਸ ਸਬੰਧੀ ਬਣਾਈ ਨੀਤੀ ਨੂੰ ਘੋਖਿਆ ਜਾ ਰਿਹਾ ਹੈ ਪਰ ਕਾਂਗਰਸ ਸਰਕਾਰ ਇਸ ਮਾਮਲੇ ਵਿਚ ਇਕਸਾਰ ਨਿਯਮ ਬਣਾਉਣਾ ਚਾਹੁੰਦੀ ਹੈ। ਇਸ ਦੌਰਾਨ ਫੈਡਰੇਸ਼ਨ ਆਫ ਹੋਟਲ ਐਂਡ ਰੈਸਟੋਰੈਂਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਨੇ ਆਖਿਆ ਕਿ ਪਿਛਲੀ ਸਰਕਾਰ ਨੇ ਇਨ੍ਹਾਂ ਹੋਟਲਾਂ ਲਈ ਨੀਤੀ ਤਾਂ ਬਣਾਈ ਸੀ ਪਰ ਉਹ ਨੀਤੀ ਹੋਟਲ ਮਾਲਕਾਂ ਦੇ ਹੌਸਲੇ ਪਸਤ ਕਰਨ ਵਾਲੀ ਸੀ। ਸਰਕਾਰ ਨੇ ਇੰਨੀ ਵੱਡੀ ਰਕਮ ਜੁਰਮਾਨੇ ਲਈ ਰੱਖੀ ਸੀ, ਜੋ ਹੋਟਲ ਮਾਲਕ ਨਹੀਂ ਦੇ ਸਕਦੇ ਸਨ।
ਉਨ੍ਹਾਂ ਦੱਸਿਆ ਕਿ ਹੁਣ ਇਸ ਮਾਮਲੇ ਵਿਚ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article