PUNJABMAILUSA.COM

ਹਰੀਕੇ ਝੀਲ ਲਈ ਦੂਜੀ ਜਲ ਬੱਸ ਚੋਰੀ ਛਿਪੇ ਲਿਆ ਖੜ੍ਹੀ ਕੀਤੀ

ਹਰੀਕੇ ਝੀਲ ਲਈ ਦੂਜੀ ਜਲ ਬੱਸ ਚੋਰੀ ਛਿਪੇ ਲਿਆ ਖੜ੍ਹੀ ਕੀਤੀ

ਹਰੀਕੇ ਝੀਲ ਲਈ ਦੂਜੀ ਜਲ ਬੱਸ ਚੋਰੀ ਛਿਪੇ ਲਿਆ ਖੜ੍ਹੀ ਕੀਤੀ
February 15
09:54 2017

8ਹਰੀਕੇ ਪੱਤਣ, 15 ਫਰਵਰੀ (ਪੰਜਾਬ ਮੇਲ)-ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਜਲ ਬੱਸ ਪ੍ਰੋਜੈਕਟ ਜੋ ਕਿ ਐਲਾਨ ਤੋਂ ਲੈ ਕੇ ਉਦਘਾਟਨ ਤੋਂ ਬਾਅਦ ਵੀ ਲਗਾਤਾਰ ਸੁਰਖੀਆਂ ‘ਚ ਰਿਹਾ ਤੇ ਜਲ ਬੱਸ ਦੇ ਡਿਜ਼ਾਇਨ ਨੂੰ ਲੈ ਕੇ ਵੀ ਸੋਸ਼ਲ ਮੀਡੀਆ ‘ਤੇ ਮਜ਼ਾਕ ਦਾ ਪਾਤਰ ਬਣਿਆ ਰਿਹਾ। ਪੰਜਾਬ ਦਾ ਸੈਰ ਸਪਾਟਾ ਵਿਭਾਗ, ਜੋ ਕਿ ਬੱਸ ਨੂੰ ਹਰੀਕੇ ਝੀਲ ‘ਚ ਚਲਾਉਣ ਨੂੰ ਲੈ ਕੇ ਅਸਫਲ ਰਿਹਾ ਤੇ ਇਹ ਜਲ ਬੱਸ ਹਰੀਕੇ ਹੈੱਡ ਵਰਕਸ ‘ਤੇ ਬਣੇ ਗੈਰਾਜ਼ ਦਾ ਸ਼ਿੰਗਾਰ ਬਣ ਕੇ ਰਹਿ ਗਈ ਤੇ ਹੁਣ ‘ਅੱਗਾ ਦੌੜ ਪਿੱਛਾ ਚੌੜ’ ਦੀ ਕਹਾਵਤ ਮੁਤਾਬਿਕ ਪਹਿਲੀ ਜਲ ਬੱਸ ਚੱਲੀ ਨਹੀਂ ਤੇ ਦੂਜੀ ਵੀ ਆਣ ਖਿਲਾਰੀ ਹੈ। ਦੂਸਰੀ ਜਲ ਬੱਸ ਬਾਰੇ ਵਿਭਾਗ ਦੇ ਕੋਈ ਵੀ ਅਧਿਕਾਰੀ ਕੁਝ ਦੱਸਣ ਨੂੰ ਤਿਆਰ ਨਹੀਂ, ਜਦਕਿ ਸੂਤਰਾਂ ਅਨੁਸਾਰ ਇਕ ਟਰਾਲੇ ‘ਤੇ ਇਹ ਦੂਸਰੀ ਜਲ ਬੱਸ ਲਿਆਂਦੀ ਗਈ ਤੇ ਚੁੱਪ ਚੁਪੀਤੇ ਹੀ ਰਾਤ ਵੇਲੇ ਇਸ ਨੂੰ ਉਤਾਰ ਕੇ ਗੈਰਾਜ਼ ‘ਚ ਖੜ੍ਹੀ ਕਰ ਦਿੱਤਾ ਗਿਆ, ਜਿਥੇ ਕਿ ਪਹਿਲੀ ਜਲ ਬੱਸ ਵੀ ਖੜ੍ਹੀ ਹੋਈ ਹੈ। ਇਸ ਗੈਰਾਜ਼ ਦੇ ਸ਼ਟਰ ਬਾਹਰੋਂ ਬੰਦ ਹਨ, ਜਿਸ ਕਾਰਨ ਕਿਸੇ ਨੂੰ ਵੀ ਇਸ ਬਾਰੇ ਕੁਝ ਪਤਾ ਨਹੀਂ ਲੱਗ ਰਿਹਾ। ਜਾਣਕਾਰੀ ਮੁਤਾਬਿਕ ਇਹ ਬੱਸ ਪਹਿਲੀ ਬੱਸ ਦੇ ਮੁਕਾਬਲੇ ਡਿਜ਼ਾਇਨ ‘ਚ ਬਿਹਤਰ ਹੈ ਤੇ 42 ਸੀਟਰ ਹੈ। ਇਸ ਸਬੰਧੀ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਨਵਜੋਤਪਾਲ ਸਿੰਘ ਰੰਧਾਵਾ ਨਾਲ ਫੋਨ ‘ਤੇ ਰਾਬਤਾ ਕਰਨਾ ਚਾਹਿਆ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ। ਇਸ ਜਲ ਬੱਸ ਨੂੰ ਚਲਾਉਣ ਵਾਲੀ ਕੰਪਨੀ ਕ੍ਰਿਸ਼ਨਾ ਐੱਮ.ਫੀਬੀਅਸ ਟੂਰਜ਼ ਦੇ ਐੱਮ.ਡੀ. ਸੰਜੀਵ ਅਗਰਵਾਲ ਨੇ ਕਿਹਾ ਕਿ ਦੂਸਰੀ ਬੱਸ ਬਾਰੇ ਵਿਭਾਗ ਦੇ ਅਧਿਕਾਰੀ ਹੀ ਦੱਸ ਸਕਦੇ ਹਨ, ਜਦਕਿ ਸਾਡੀ ਕੰਪਨੀ ਵੱਲੋਂ ਜਲਦ ਹੀ ਸੈਲਾਨੀਆਂ ਵਾਸਤੇ ਬੱਸ ਨੂੰ ਹਰੀਕੇ ਝੀਲ ‘ਚ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਮਰੀਕਾ ਤੋਂ ਟੀਮ ਭਾਰਤ ਪਹੁੰਚ ਚੁੱਕੀ ਹੈ, ਜੋ ਕਿ ਸਾਡੀ ਕੰਪਨੀ ਦੇ ਸਟਾਫ ਨੂੰ ਬੱਸ ਚਲਾਉਣ ਦੀ ਸਿਖਲਾਈ ਦੇਵੇਗੀ ਤੇ ਇਹ ਟ੍ਰੇਨਿੰਗ ਪੂਰੀ ਹੋਣ ਉਪਰੰਤ ਮਾਰਚ ਦੇ ਪਹਿਲੇ ਹਫਤੇ ਸੈਲਾਨੀਆਂ ਵਾਸਤੇ ਜਲ ਬੱਸ ਨੂੰ ਹਰੀਕੇ ਝੀਲ ‘ਚ ਚਲਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article