PUNJABMAILUSA.COM

ਹਰੀਕੇ ਪੱਤਣ ‘ਚ ਜਲ-ਥਲੀ ਬੱਸ ਦਾ ਉਦਘਾਟਨ

ਹਰੀਕੇ ਪੱਤਣ ‘ਚ ਜਲ-ਥਲੀ ਬੱਸ ਦਾ ਉਦਘਾਟਨ

ਹਰੀਕੇ ਪੱਤਣ ‘ਚ ਜਲ-ਥਲੀ ਬੱਸ ਦਾ ਉਦਘਾਟਨ
December 12
21:18 2016

patan
ਹਰੀਕੇ (ਫਿਰੋਜ਼ਪੁਰ/ਤਰਨਤਾਰਨ), 12 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਉਤਰੀ ਭਾਰਤ ਦੇ ਆਪਣੀ ਕਿਸਮ ਦੇ ਪਹਿਲੇ ਸੁਪਨਮਈ ਪ੍ਰੋਜੈਕਟ- ਜਲ-ਥਲੀ ਬੱਸ ਦਾ ਮੱਖੂ ਨੇੜੇ ਹਰੀਕੇ ਪੱਤਣ ਵਿਖੇ ਉਦਘਾਟਨ ਕੀਤਾ ਅਤੇ ਮੀਡੀਆ ਨਾਲ ਖੁਦ ਬੱਸ ਵਿਚ ਬੈਠ ਕੇ ਸਤਲੁਜ-ਬਿਆਸ ਦਰਿਆ ਦੇ ਸੰਗਮ ਉਤੇ ਹਰੀਕੇ ਝੀਲ ਵਿਚ ਇਸ ਬੱਸ ਰਾਹੀਂ ਗੇੜਾ ਵੀ ਲਗਾਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਬਾਦਲ ਨੇ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਜੋ ਵੀ ਵਾਅਦਾ ਕੀਤਾ ਉਹ ਪੂਰਾ ਕੀਤਾ ਹੈ ਅਤੇ ਕਾਂਗਰਸ ਤੇ ਆਮ ਆਦਮੀ ਪਾਰਟੀਆਂ ਦੇ ਆਗੂ ਜਲ-ਥਲੀ ਬੱਸ ਨੂੰ ਲੈ ਕੇ ਜੋ ਆਲੋਚਨਾ ਕਰਦੇ ਸਨ ਹੁਣ ਸਭ ਦਾ ਮੂੰਹ ਬੰਦ ਹੋ ਗਿਆ ਹੈ। ਉਨ੍ਹਾਂ ਆਪਣੇ ਸਿਆਸੀ ਵਿਰੋਧੀਆਂ ਨੂੰ ਸੱਦਾ ਦਿੱਤਾ ਕਿ ਉਹ ਖੁਦ ਆ ਕੇ ਇਸ ਜਲ-ਥਲੀ ਬੱਸ ਰਾਹੀਂ ਕੁਦਰਤੀ ਨਜ਼ਾਰਿਆਂ ਦਾ ਆਨੰਦ ਮਾਣ ਸਕਦੇ ਹਨ।
ਇਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅਗਲੇ ਪੰਜ ਸਾਲਾਂ ਦੌਰਾਨ ਉਨ੍ਹਾਂ ਦਾ ਅਗਲਾ ਟੀਚਾ ਪਵਿੱਤਰ ਨਗਰ ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਨੂੰ ਵਿਰਾਸਤੀ ਦਿੱਖ ਪ੍ਰਦਾਨ ਕਰਕੇ ਖੂਬਸੂਰਤ ਬਣਾਉਣ ਦਾ ਹੈ ਅਤੇ ਹਰੀਕੇ ਪੱਤਣ ਦੀ ਤਰਜ਼ ‘ਤੇ ਬਠਿੰਡਾ ਵਿਚ ਵੀ ਜਲ-ਥਲੀ ਬੱਸਾਂ ਚਲਾਈਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਲੋਕ ਭਲਾਈ ਦੀਆਂ ਅਜਿਹੀਆਂ ਬਹੁਤ ਸਾਰੀਆਂ ਸਕੀਮਾਂ ਤੇ ਯੋਜਵਾਨਾਂ ਵੀ ਸ਼ੁਰੂ ਕੀਤੀਆਂ ਹਨ ਜਿਸ ਨਾਲ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉੱਚਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਜਦੋਂ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਪੰਜਾਬ ਵਿਚ ਬਿਜਲੀ ਵਾਧੂ ਕਰ ਦਿੱਤੀ ਜਾਵੇਗੀ ਅਤੇ ਪੰਜਾਬ ਦੀਆਂ ਸੜਕਾਂ ਦੀ ਨੁਹਾਰ ਬਦਲ ਦਿੱਤੀ ਜਾਵੇਗੀ ਤਾਂ ਵਿਰੋਧੀ ਇਸ ਨੂੰ ‘ਸ਼ੋਸ਼ਾ’ ਦੱਸਦੇ ਸਨ ਪਰ ਅੱਜ ਉਨ੍ਹਾਂ ਵੱਲੋਂ ਕੀਤਾ ਗਿਆ ਹਰੇਕ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਉੱਪ ਮੁੱਖ ਮੰਤਰੀ ਨੇ ਕਿਹਾ ਕਿ ਤੀਜੀ ਵਾਰ ਸਰਕਾਰ ਬਣਨ ‘ਤੇ ਉਨ੍ਹਾਂ ਨੇ ਜੋ ਐਲਾਨ ਹੁਣ ਕੀਤੇ ਹਨ ਜਿਵੇਂ ਕਿ ਸਾਰੇ ਪੰਜਾਬ ਦੇ ਪਿੰਡਾਂ ਦੀਆਂ ਗਲੀਆਂ-ਨਾਲੀਆਂ ਸੀਮੇਂਟ ਦੀਆਂ ਬਣਾਉਣਾ, ਪਿੰਡਾਂ ਵਿਚ ਸੋਲਰ ਲਾਈਟਾਂ ਲਗਾਉਣਾ ਅਤੇ ਬੇਘਰਿਆਂ ਨੂੰ ਪਿੰਡਾਂ ਵਿਚ ਕਲੋਨੀਆਂ ਬਣਾ ਕੇ ਘਰ ਮੁਹੱਈਆ ਕਰਵਾਉਣੇ, ਉਹ ਸਾਰੇ ਵਾਅਦੇ ਵੀ ਅਗਲੇ ਪੰਜ ਸਾਲਾਂ ਵਿਚ ਪੂਰੇ ਕਰ ਦਿੱਤੇ ਜਾਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਦੇ ਲੋਕ ਤੀਜੀ ਵਾਰ ਵੀ ਅਕਾਲੀ-ਭਾਜਪਾ ਗੱਠਜੋੜ ਨੂੰ ਸੱਤਾ ਸੰਭਾਲ ਕੇ ਸੇਵਾ ਦਾ ਮੌਕਾ ਦੇਣਗੇ। ਸ. ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਕਾਂਗਰਸ ਤੇ ਆਪ ਨੂੰ ਕਰਾਰੀ ਹਾਰ ਦੇ ਕੇ ਤੀਜੀ ਵਾਰ ਵੀ ਅਕਾਲੀ-ਭਾਜਪਾ ਗੱਠਜੋੜ ਪੰਜਾਬ ਵਾਸੀਆਂ ਦੀ ਸੇਵਾ ਕਰੇਗੀ ਅਤੇ ਸੂਬੇ ਨੂੰ ਹੋਰ ਤਰੱਕੀ ਦੀਆਂ ਰਾਹਾਂ ‘ਤੇ ਲੈ ਕੇ ਜਾਵੇਗੀ।
ਕਾਬਿਲੇਗੌਰ ਹੈ ਕਿ ਇਸ ਜਲਥਲੀ ਬੱਸ ਪ੍ਰਾਜੈਕਟ ‘ਤੇ 10 ਕਰੋੜ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਰਾਹੀਂ ਜਿਥੇ ਹਰੀਕੇ ਪੱਤਣ ਛੰਬ ਦੀ ਖੁਬਸੂਰਤੀ ਨੂੰ ਨੇੜਿਓ ਮਾਣਿਆਂ ਜਾ ਸਕਦਾ ਹੈ ਉਥੇ ਹੀ ਬਹੁਤ ਤਰ੍ਹਾਂ ਦੇ ਵਿਦੇਸ਼ੀ ਪੰਛੀਆਂ ਨੂੰ ਵੀ ਵੇਖਿਆ ਜਾ ਸਕਦਾ ਹੈ। ਇਸ ਬੱਸ ਦੇ ਸਫਰ ਲਈ ਬੁਕਿੰਗ ਜਿਥੇ ਹਰੀਕੇ ਪੱਤਣ ਵਿਖੇ ਸਥਾਪਤ ਕੀਤੇ ਗਏ ਸੈਰ ਸਪਾਟਾ ਵਿਭਾਗ ਦੇ ਦਫਤਰ ਤੋ ਕੀਤੀ ਜਾ ਸਕਦੀ ਹੈ ਉਥੇ ਹੀ ਅੰਮ੍ਰਿਤਸਰ ਦੀਆਂ ਵੱਖ-ਵੱਖ ਥਾਵਾਂ ਅਤੇ ਆਨਲਾਈਨ ਬੁਕਿੰਗ ਦੀ ਸੁਵਿਧਾ ਵੀ ਮਿਲੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article