PUNJABMAILUSA.COM

ਹਰ ਵਰ੍ਹੇ ਤਿੰਨ ਹਜ਼ਾਰ ਕਰੋੜ ਦੇ ਬਿਜਲੀ ਟੈਕਸ ਭਰਦੇ ਨੇ ਪੰਜਾਬੀ

ਹਰ ਵਰ੍ਹੇ ਤਿੰਨ ਹਜ਼ਾਰ ਕਰੋੜ ਦੇ ਬਿਜਲੀ ਟੈਕਸ ਭਰਦੇ ਨੇ ਪੰਜਾਬੀ

ਹਰ ਵਰ੍ਹੇ ਤਿੰਨ ਹਜ਼ਾਰ ਕਰੋੜ ਦੇ ਬਿਜਲੀ ਟੈਕਸ ਭਰਦੇ ਨੇ ਪੰਜਾਬੀ
November 09
17:19 2018

ਬਠਿੰਡਾ, 9 ਨਵੰਬਰ (ਪੰਜਾਬ ਮੇਲ)-ਪੰਜਾਬ ਦੇ ਲੋਕਾਂ ਦਾ ਬਿਜਲੀ ਟੈਕਸ ਹੀ ਕਚੂੰਮਰ ਕੱਢ ਰਹੇ ਹਨ ਜਿਸ ਤੋਂ ਖਪਤਕਾਰ ਅਣਜਾਣ ਜਾਪਦੇ ਹਨ। ਟੇਢੇ ਤਰੀਕੇ ਨਾਲ ਲੋਕਾਂ ਦੀ ਜੇਬ ਫਰੋਲੀ ਜਾ ਰਹੀ ਹੈ। ਖਪਤਕਾਰ ਕਰੀਬ ਛੇ ਤਰ੍ਹਾਂ ਦੇ ਟੈਕਸ ਤੇ ਸੈੱਸ ਭਰ ਰਹੇ ਹਨ। ਪੰਜਾਬ ਭਰ ਦੇ ਲੱਖਾਂ ਖਪਤਕਾਰ ਬਿਜਲੀ ਬਿੱਲਾਂ ‘ਤੇ ਹਰ ਵਰ੍ਹੇ ਔਸਤਨ 3000 ਕਰੋੜ ਦੇ ਟੈਕਸ ਤੇ ਸੈੱਸ ਭਰਦੇ ਹਨ। ਕਿਸਾਨਾਂ ਦੀ ਬਿਜਲੀ ਸਬਸਿਡੀ ਸਰਕਾਰ ਭਰਦੀ ਹੈ।
ਪਾਵਰਕਾਮ ਤੋਂ ਆਰ.ਟੀ.ਆਈ. ਤਹਿਤ ਹਾਸਲ ਕੀਤੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸਾਲ 2012-13 ਤੋਂ ਅਗਸਤ 2018 ਤੱਕ ਬਿਜਲੀ ਟੈਕਸਾਂ ਦੇ ਰੂਪ ਵਿਚ ਖਪਤਕਾਰਾਂ ਦੀ ਜੇਬ ‘ਚੋਂ 15,290 ਕਰੋੜ ਰੁਪਏ ਕੱਢ ਲਏ ਹਨ। ਲੰਘੇ ਮਾਲੀ ਵਰ੍ਹੇ 2017-18 ਦੌਰਾਨ ਇਨ੍ਹਾਂ ਬਿਜਲੀ ਟੈਕਸਾਂ ਅਤੇ ਸੈੱਸ ਦੇ ਰੂਪ ਵਿੱਚ ਖਪਤਕਾਰਾਂ ਤੋਂ 3028 ਕਰੋੜ ਰੁਪਏ ਵਸੂਲੇ ਗਏ ਹਨ। ਲੰਘੇ ਸਾਢੇ ਛੇ ਵਰ੍ਹਿਆਂ ਦੌਰਾਨ ਪੰਜਾਬ ਸਰਕਾਰ ਨੇ ਬਿਜਲੀ ਕਰ ਵਜੋਂ 7448.99 ਕਰੋੜ ਰੁਪਏ ਵਸੂਲੇ ਹਨ ਅਤੇ ਸਮਾਜਿਕ ਸੁਰੱਖਿਆ ਫੰਡ (ਬਿਜਲੀ ਕਰ) ਤਹਿਤ 4643 ਕਰੋੜ ਪ੍ਰਾਪਤ ਕੀਤੇ ਹਨ। ਹਾਲਾਂਕਿ ਕਦੇ ਵੀ ਬਜ਼ੁਰਗਾਂ ਨੂੰ ਬੁਢਾਪਾ ਪੈਨਸ਼ਨ ਵੇਲੇ ਸਿਰ ਨਹੀਂ ਮਿਲੀ। ਪੰਜਾਬ ਸਰਕਾਰ ਇਨ੍ਹਾਂ ਬਜ਼ੁਰਗਾਂ ਨੂੰ ਪੈਨਸ਼ਨ ਆਦਿ ਦੇਣ ਦੇ ਨਾਂ ‘ਤੇ ਪੰਜ ਫ਼ੀਸਦੀ ਸਮਾਜਿਕ ਸੁਰੱਖਿਆ ਫੰਡ ਦੇ ਨਾਂ ਹੇਠ ਖਪਤਕਾਰਾਂ ਤੋਂ ਬਿਜਲੀ ਕਰ ਵਸੂਲ ਕਰ ਰਹੀ ਹੈ। ਇਸ ਸੈੱਸ ਦੀ ਵਰਤੋਂ ਦਾ ਵੀ ਭੇਤ ਹੀ ਹੈ। ਇਸੇ ਤਰ੍ਹਾਂ ਬੁਨਿਆਦੀ ਢਾਂਚਾ ਵਿਕਾਸ ਫੰਡ ਵਜੋਂ 2015-16 ਤੋਂ ਅਗਸਤ ਤੱਕ 2357 ਕਰੋੜ ਵਸੂਲੇ ਜਾ ਚੁੱਕੇ ਹਨ। ਚਾਲੂ ਮਾਲੀ ਵਰ੍ਹੇ ਦੌਰਾਨ ਬੁਨਿਆਦੀ ਢਾਂਚਾ ਵਿਕਾਸ ਫੰਡ ਦੇ 620.99 ਕਰੋੜ ਸਰਕਾਰ ਨੇ ਪਾਵਰਕੌਮ ਨੂੰ ਸਬਸਿਡੀ ਆਦਿ ‘ਚ ਐਡਜਸਟ ਕਰਾ ਦਿੱਤੇ ਹਨ। ਪੰਜਾਬ ਸਰਕਾਰ ਨੇ ਵਿਕਾਸ ਦੇ ਨਾਂ ‘ਤੇ ਖਪਤਕਾਰਾਂ ਤੋਂ ਇਹ ਸੈੱਸ ਤਾਂ ਵਸੂਲਿਆ ਪਰ ਉਸ ਨੂੰ ਵਿਕਾਸ ਕੰਮਾਂ ਦੀ ਥਾਂ ‘ਤੇ ਕਿਧਰੇ ਹੋਰ ਵਰਤਣਾ ਸ਼ੁਰੂ ਕੀਤਾ ਹੈ। ਚਾਲੂ ਮਾਲੀ ਵਰ੍ਹੇ ਦੌਰਾਨ ਬਿਜਲੀ ਕਰ ਦੇ 1479 ਕਰੋੜ ਰੁਪਏ ਵੀ ਸਬਸਿਡੀ ਆਦਿ ਵਿੱਚ ਐਡਜਸਟ ਕਰਵਾ ਦਿੱਤੇ ਗਏ ਹਨ।
ਇਸ ਮਾਲੀ ਵਰ੍ਹੇ ਦੌਰਾਨ ਸਰਕਾਰ ਨੇ ਨਵੰਬਰ 2018 ਤੱਕ 9145.92 ਕਰੋੜ ਦੀ ਸਬਸਿਡੀ ਭਰਨੀ ਸੀ ਪਰ ਪਾਵਰਕਾਮ ਨੂੰ 2788 ਕਰੋੜ ਹੀ ਦਿੱਤੇ ਗਏ ਹਨ। ਪੰਜਾਬ ਸਰਕਾਰ ਨੇ 13 ਫੀਸਦੀ ਬਿਜਲੀ ਕਰ ਖਪਤਕਾਰਾਂ ‘ਤੇ ਲਾਇਆ ਹੋਇਆ ਹੈ ਜਿਸ ਵਿੱਚ ਪੰਜ ਫ਼ੀਸਦੀ ਸਮਾਜਿਕ ਸੁਰੱਖਿਆ ਫੰਡ ਵੀ ਸ਼ਾਮਿਲ ਹੈ। ਪੰਜ ਫ਼ੀਸਦੀ ਬੁਨਿਆਦੀ ਢਾਂਚਾ ਵਿਕਾਸ ਫੰਡ ਵਸੂਲਿਆ ਜਾ ਰਿਹਾ ਹੈ ਜਦਕਿ ਸ਼ਹਿਰੀ ਖੇਤਰ ਦੇ ਖਪਤਕਾਰਾਂ ਤੋਂ 2 ਫ਼ੀਸਦੀ ਮਿਊਂਸੀਪਲ ਫੰਡ ਲਿਆ ਜਾ ਰਿਹਾ ਹੈ। ਪੰਜਾਬ ਵਿੱਚ ਭਾਵੇਂ ਚੁੰਗੀ ਖ਼ਤਮ ਕੀਤੀ ਹੋਈ ਹੈ ਪਰ ਸਰਕਾਰ ਨੇ ਲੰਘੇ ਸਾਢੇ ਛੇ ਵਰ੍ਹਿਆਂ ਦੌਰਾਨ ਬਿਜਲੀ ਖਪਤਕਾਰਾਂ ਤੋਂ 735 ਕਰੋੜ ਦੀ ਚੁੰਗੀ ਵੀ ਵਸੂਲ ਕੀਤੀ ਹੈ। ਚਾਲੂ ਮਾਲੀ ਵਰ੍ਹੇ ਦੇ ਅਗਸਤ ਮਹੀਨੇ ਤੱਕ ਵੀ 3.89 ਕਰੋੜ ਦੀ ਚੁੰਗੀ ਵਸੂਲੀ ਗਈ ਹੈ।
ਪੰਜਾਬ ਸਰਕਾਰ ਨੇ ਸਾਲ 2017-18 ਦੌਰਾਨ ਹੀ ਮਿਉਂਸਿਪਲ ਟੈਕਸ ਲਾਇਆ ਹੈ ਜੋ ਡੇਢ ਵਰ੍ਹੇ ਦੌਰਾਨ ਹੁਣ ਤੱਕ 97.90 ਕਰੋੜ ਵਸੂਲਿਆ ਜਾ ਚੁੱਕਾ ਹੈ। ਇਵੇਂ ਹੀ ਪੰਜਾਬ ਸਰਕਾਰ ਨੇ ਬਿਜਲੀ ਦੇ ਸ਼ਹਿਰੀ ਖਪਤਕਾਰਾਂ ‘ਤੇ ਗਊ ਸੈੱਸ ਦਾ ਭਾਰ ਵੀ ਪਾਇਆ ਹੈ। ਸਾਲ 2016-17 ਤੋਂ ਅਗਸਤ 2018 ਤੱਕ ਖਪਤਕਾਰ ਬਿਜਲੀ ਬਿੱਲਾਂ ‘ਤੇ 7.68 ਕਰੋੜ ਦਾ ਗਊ ਸੈੱਸ ਭਰ ਚੁੱਕੇ ਹਨ। ਸਾਲ 2016-17 ਵਿੱਚ 2.50 ਕਰੋੜ, ਸਾਲ 2017-18 ਵਿੱਚ 2.81 ਕਰੋੜ ਅਤੇ ਚਾਲੂ ਵਰ੍ਹੇ ਪੰਜ ਮਹੀਨਿਆਂ ਦੌਰਾਨ 2.36 ਕਰੋੜ ਗਊ ਸੈੱਸ ਵਜੋਂ ਸ਼ਹਿਰੀ ਲੋਕਾਂ ਦੀ ਜੇਬ ‘ਚੋਂ ਕੱਢੇ ਹਨ। ਲਾਵਾਰਸ ਪਸ਼ੂਆਂ ਕਾਰਨ ਹੋਣ ਵਾਲਾ ਸਭ ਤੋਂ ਵੱਡਾ ਨੁਕਸਾਨ ਵੀ ਪੰਜਾਬ ਦੇ ਲੋਕ ਹੀ ਝੱਲ ਰਹੇ ਹਨ।
ਸਮਾਜਿਕ ਕਾਰਕੁਨ ਐਡਵੋਕੇਟ ਮਨੋਹਰ ਲਾਲ ਬਾਂਸਲ ਨੇ ਕਿਹਾ ਕਿ ਸਰਕਾਰ ਨੂੰ ਸਭ ਸੈੱਸਾਂ ਦੀ ਵਰਤੋਂ ਬਾਰੇ ਜਨਤਕ ਤੌਰ ‘ਤੇ ਖ਼ੁਲਾਸਾ ਕਰਨਾ ਚਾਹੀਦਾ ਹੈ ਤਾਂ ਜੋ ਖਪਤਕਾਰ ਜਾਣ ਸਕਣ ਕਿ ਉਨ੍ਹਾਂ ਦਾ ਪੈਸਾ ਕਿੱਧਰ ਜਾ ਰਿਹਾ ਹੈ।
ਸਰਕਾਰ ਨੇ ਸਾਲ 2018-19 ਦੌਰਾਨ ਪਾਵਰਕਾਮ ਨੂੰ 13718.85 ਕਰੋੜ ਦੀ ਸਬਸਿਡੀ ਭਰਨੀ ਹੈ ਜਿਸ ਵਿੱਚ ਸਾਲ 2017-18 ਦੇ 4768.65 ਕਰੋੜ ਦੇ ਸਬਸਿਡੀ ਬਕਾਏ ਵੀ ਸ਼ਾਮਲ ਹਨ। ਪਾਵਰਕਾਮ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਬਿਜਲੀ ‘ਤੇ ਚਾਰ ਤਰ੍ਹਾਂ ਦੇ ਟੈਕਸ ਅਤੇ ਸੈੱਸ ਲੱਗੇ ਹੋਏ ਹਨ ਜਿਨ੍ਹਾਂ ਦੀ ਕੁਝ ਰਾਸ਼ੀ ਦੀ ਅਡਜਸਟਮੈਂਟ ਸਰਕਾਰ ਵੱਲੋਂ ਕੀਤੀ ਜਾਂਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article