PUNJABMAILUSA.COM

ਹਵਾਈ ਹਮਲਿਆਂ ‘ਚ 26 ਤਾਲਿਬਾਨੀ ਅੱਤਵਾਦੀ ਹਲਾਕ; 20 ਤੋਂ ਜ਼ਿਆਦਾ ਜ਼ਖਮੀ

ਹਵਾਈ ਹਮਲਿਆਂ ‘ਚ 26 ਤਾਲਿਬਾਨੀ ਅੱਤਵਾਦੀ ਹਲਾਕ; 20 ਤੋਂ ਜ਼ਿਆਦਾ ਜ਼ਖਮੀ

ਹਵਾਈ ਹਮਲਿਆਂ ‘ਚ 26 ਤਾਲਿਬਾਨੀ ਅੱਤਵਾਦੀ ਹਲਾਕ; 20 ਤੋਂ ਜ਼ਿਆਦਾ ਜ਼ਖਮੀ
February 01
16:37 2018

ਕਾਬੁਲ, 1 ਫਰਵਰੀ (ਪੰਜਾਬ ਮੇਲ)- ਅਫਗਾਨਿਸਤਾਨ ‘ਚ ਅੱਤਵਾਦ ਦੀਆਂ ਵਧਦੀਆਂ ਸਰਗਰਮੀਆਂ ਵਿਚਾਲੇ ਤਾਲਿਬਾਨ ਅੱਤਵਾਦੀਆਂ ‘ਤੇ ਕੀਤੇ ਗਏ ਹਵਾਈ ਹਮਲੇ ‘ਚ 26 ਅੱਤਵਾਦੀਆਂ ਦੇ ਮਾਰੇ ਜਾਣ ਤੇ 20 ਤੋਂ ਜ਼ਿਆਦਾ ਜ਼ਖਮੀ ਹੋਣ ਦੀ ਖਬਰ ਹੈ। ਇਕ ਨਿਊਜ਼ ਏਜੰਸੀ ਮੁਤਾਬਕ ਸੂਬਾਈ ਗਵਰਨਰ ਦੇ ਬੁਲਾਰੇ ਮੁਹੰਮਦ ਆਰਿਫ ਨੂਰੀ ਨੇ ਮੌਤ ਦੇ ਅੰਕੜਿਆਂ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਅਜੇ ਤਕ ਇਸ ਤਾਲਿਬਾਨ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
ਜ਼ਿਕਰਯੋਗ ਹੈ ਕਿ ਗਜਨੀ ਦੇਸ਼ ਦੇ ਦੱਖਣੀ ਪੂਰਬੀ ਹਿੱਸੇ ‘ਚ ਹਿੰਸਾਗ੍ਰਸਤ ਸੂਬਿਆਂ ‘ਚ ਸ਼ਾਮਲ ਹੈ। ਤਾਜ਼ਾ ਹਵਾਈ ਹਮਲਾ ਤਾਲਿਬਾਨ ਤੇ ਦੂਜੇ ਅੱਤਵਾਦੀ ਸੰਗਠਨਾਂ ਖਿਲਾਫ ਜਾਰੀ ਅਭਿਆਨਾਂ ਦਾ ਹਿੱਸਾ ਸੀ। ਅਫਗਾਨਿਸਤਾਨ ‘ਚ ਅੱਤਵਾਦੀਆਂ ਦੀ ਮੌਜੂਦਗੀ ਦੁਨੀਆ ਦੇ ਕਈ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਹੈ। ਗਲੋਬਲ ਪੱਧਰ ‘ਤੇ ਅੱਤਵਾਦ ਖਿਲਾਫ ਲੜਾਈ ਦੇ ਰਾਸਤੇ ਇਹ ਸਭ ਤੋਂ ਵੱਡੀ ਚੁਣੌਤੀ ਬਣ ਕੇ ਖੜ੍ਹਾ ਹੋਇਆ ਹੈ। ਅਫਗਾਨਸਿਤਾਨ ‘ਚ ਅੱਤਵਾਦੀ ਸਰਗਰਮੀਆਂ ਨੂੰ ਲੈ ਕੇ ਗੁਆਂਢੀ ਦੇਸ਼ ਪਾਕਿਸਤਾਨ ਵੀ ਪੂਰੀ ਦੁਨੀਆ ਖਾਸ ਤੌਰ ‘ਤੇ ਅਮਰੀਕਾ, ਭਾਰਤ ਦੇ ਨਿਸ਼ਾਨੇ ‘ਤੇ ਹੈ। ਉਸ ‘ਤੇ ਅੱਤਵਾਦੀਆਂ ਨੂੰ ਪਨਾਹ ਦੇਣ ਤੇ ਸਿਖਲਾਈ ਦੇਣ ਦੇ ਦੋਸ਼ ਲਗਾਏ ਜਾ ਚੁੱਕੇ ਹਨ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਈ ਮੌਕਿਆਂ ‘ਤੇ ਪਾਕਿਸਤਾਨ ਨੂੰ ਫਿਟਕਾਰ ਲਗਾਉਂਦੇ ਹੋਏ ਕਿਹਾ ਹੈ ਕਿ ਇਕ ਪਾਸੇ ਉਹ ਅੱਤਵਾਦ ਖਿਲਾਫ ਲੜਾਈ ਦੇ ਪ੍ਰਤੀ ਵਚਨਬੱਧਤਾ ਜਤਾਉਂਦਾ ਰਿਹਾ ਹੈ ਤੇ ਦੂਜੇ ਪਾਸੇ ਅੱਤਵਾਦੀਆਂ ਨੂੰ ਪਨਾਹ ਦਿੰਦਾ ਰਿਹਾ ਹੈ। ਹਾਲ ਹੀ ‘ਚ ਆਪਣੇ ਪਹਿਲੇ ‘ਸਟੇਟ ਆਫ ਯੂਨੀਅਨ ਅਡ੍ਰੈਸ’ ‘ਚ ਵੀ ਰਾਸ਼ਟਰਪਤੀ ਟਰੰਪ ਨੇ ਅਫਗਾਨਿਸਾਤਨ ਦਾ ਜ਼ਿਕਰ ਕਰਦੇ ਹੋਏ ਕਿਹਾ ਸੀ ਕਿ ਜਦੋਂ ਤਕ ਆਈ.ਐੱਸ.ਆਈ.ਐੱਸ. ਨੂੰ ਖਤਮ ਨਹੀਂ ਕਰ ਦਿੰਦੇ ਉਦੋਂ ਤਕ ਅੱਤਵਾਦ ਖਿਲਾਫ ਲੜਾਈ ਜਾਰੀ ਰਹੇਗੀ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

ਫਲੋਰਿਡਾ ਵਿਚ ਗੋਲੀਬਾਰੀ ਦੌਰਾਨ ਪੰਜ ਲੋਕਾਂ ਦੀ ਮੌਤ

Read Full Article
    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article