PUNJABMAILUSA.COM

ਹਾਂਗਕਾਂਗ ‘ਚ ਪਹਿਲੀ ਵਾਰ ਚੀਨ ਨੇ ਆਪਣੇ ਜਵਾਨਾਂ ਨੂੰ ਤਾਇਨਾਤ ਕੀਤਾ

ਹਾਂਗਕਾਂਗ ‘ਚ ਪਹਿਲੀ ਵਾਰ ਚੀਨ ਨੇ ਆਪਣੇ ਜਵਾਨਾਂ ਨੂੰ ਤਾਇਨਾਤ ਕੀਤਾ

ਹਾਂਗਕਾਂਗ ‘ਚ ਪਹਿਲੀ ਵਾਰ ਚੀਨ ਨੇ ਆਪਣੇ ਜਵਾਨਾਂ ਨੂੰ ਤਾਇਨਾਤ ਕੀਤਾ
November 17
14:33 2019

ਬੀਜਿੰਗ, 17 ਨਵੰਬਰ (ਪੰਜਾਬ ਮੇਲ)-ਹਾਂਗਕਾਂਗ ਵਿਚ ਬੀਤੇ 5 ਮਹੀਨੇ ਤੋਂ ਜਾਰੀ ਪ੍ਰਸਤਾਵਿਤ ਹਵਾਲਗੀ ਕਾਨੂੰਨ ਦੇ ਵਿਰੋਧ ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚ ਪਹਿਲੀ ਵਾਰ ਸ਼ਨੀਵਾਰ ਨੂੰ ਚੀਨ ਨੇ ਆਪਣੇ ਜਵਾਨਾਂ ਨੂੰ ਤਾਇਨਾਤ ਕੀਤਾ। ਸਾਦੇ ਕੱਪੜਿਆਂ ਵਿਚ ਫੌਜ ਦੇ ਜਵਾਨ ਸੜਕਾਂ ਨੂੰ ਸਾਫ ਕਰਦੇ ਨਜ਼ਰ ਆਏ। ਦੁਨੀਆ ਦੀ ਸਭ ਤੋਂ ਵੱਡੀ ਫੌਜ ਪੀਪਲਜ਼ ਲਿਬਰੇਸ਼ਨ ਆਰਮੀ (ਪੀ.ਐੱਲ.ਏ.) ਦੇ ਹਾਂਗਕਾਂਗ ਗੈਰੀਸਨ ਦੇ ਫੌਜੀਆਂ ਨੂੰ ਹਾਂਗਕਾਂਗ ਵਿਚ 5 ਮਹੀਨੇ ਤੋਂ ਵੱਧ ਸਮੇਂ ਤੋਂ ਜਾਰੀ ਅਸ਼ਾਂਤੀ ਦੇ ਵਿਚ ਪਹਿਲੀ ਵਾਰ ਤਾਇਨਾਤ ਕੀਤਾ ਗਿਆ ਹੈ। ਦਰਜਨਾਂ ਜਵਾਨਾਂ ਨੇ ਸੜਕਾਂ ਨੂੰ ਰੋਕਣ ਵਾਲੀਆਂ ਚੀਜ਼ਾਂ ਨੂੰ ਹਟਾਉਣ ਵਿਚ ਮਦਦ ਕਰਨ ਲਈ ਮਾਰਚ ਕੀਤਾ।
ਇਕ ਸਾਲ ਤੋਂ ਵੱਧ ਸਮੇਂ ਵਿਚ ਇਹ ਪਹਿਲੀ ਵਾਰ ਸੀ ਕਿ ਪੀ.ਐੱਲ.ਏ. ਦੇ ਸਥਾਨਕ ਗੈਰੀਸਨ ਨੂੰ ਜਨਤਕ ਕੰਮ ਵਿਚ ਲਗਾਇਆ ਗਿਆ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜ਼ਿਆਦਾਤਰ ਫੌਜੀ ਹਰੇ ਰੰਗ ਦੀ ਟੀ-ਸ਼ਰਟ ਅਤੇ ਕਾਲੇ ਰੰਗ ਦੀਆਂ ਕਮੀਜ਼ਾਂ ਪਹਿਨੇ ਹੋਏ ਲਾਲ ਰੰਗ ਦੀ ਬਾਲਟੀਆਂ ਲੈ ਕੇ ਬੈਪਟਿਸਟ ਯੂਨੀਵਰਸਿਟੀ ਦੇ ਕੈਂਪਸ ਨੇੜੇ ਸੜਕਾਂ ‘ਤੇ ਪਏ ਪਰਚੇ, ਸੜੇ ਹੋਏ ਟਾਇਰ, ਇੱਟਾਂ ਆਦਿ ਹਟਾਉਣ ਲਈ ਪੀ.ਐੱਲ.ਏ. ਦੇ ਨੋਲੂਨ ਟੋਂਗ ਬੈਰਕ ਤੋਂ ਕਰੀਬ 4 ਵਜੇ ਨਿਕਲੇ। ਇਕ ਫੌਜੀ ਨੇ ਕਿਹਾ ਕਿ ਉਨ੍ਹਾਂ ਦੀ ਕਾਰਵਾਈ ਦਾ ਹਾਂਗਕਾਂਗ ਸਰਕਾਰ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਰਾਸ਼ਟਰਪਤੀ ਸ਼ੀ ਜਿਨਪਿੰਗ ਵੱਲੋਂਰਵਰਤੇ ਗਏ ਇਕ ਵਾਕੰਸ਼ ਦੇ ਹਵਾਲੇ ਨਾਲ ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਦੀ ਸ਼ੁਰੂਆਤ ਕੀਤੀ ਹੈ, ਹਿੰਸਾ ਨੂੰ ਰੋਕਣਾ ਅਤੇ ਅਰਾਜਕਤਾ ਨੂੰ ਖਤਮ ਕਰਨਾ ਸਾਡੀ ਜ਼ਿੰਮੇਵਾਰੀ ਹੈ। ਅੱਗ ਬੁਝਾਊ ਕਰਮੀ ਅਤੇ ਪੁਲਸ ਅਧਿਕਾਰੀ ਵੀ ਫੌਜੀਆਂ ਨਾਲ ਇਸ ਕੰਮ ਵਿਚ ਸ਼ਾਮਲ ਹੋ ਗਏ ਸਨ। ਇਸ ਤੋਂ ਪਹਿਲਾਂ ਹਾਂਗਕਾਂਗ ਦੇ ਸੁਰੱਖਿਆ ਸਕੱਤਰ ਜੌਨ ਲੀ ਕਾ-ਚੀ ਨੇ ਕਿਹਾ ਕਿ ਪੀ.ਐੱਲ.ਏ. ਸੁਤੰਤਰ ਰੂਪ ਨਾਲ ਇਹ ਫੈਸਲਾ ਲੈ ਸਕਦਾ ਹੈ ਕਿ ਫੌਜੀਆਂ ਨੂੰ ਮਿਲਟਰੀ ਸਾਈਟਾਂ ਦੇ ਬਾਹਰ ਵਾਲੰਟੀਅਰ ਦੇ ਰੂਪ ਵਿਚ ਸੇਵਾ ਕਰਨ ਲਈ ਭੇਜਿਆ ਜਾਵੇ ਜਾਂ ਨਹੀਂ।
ਸਥਾਨਕ ਸਰਕਾਰ ਦੇ ਕੋਲ ਇਹ ਰਿਕਾਰਡ ਨਹੀਂ ਹੈ ਕਿ ਅਜਿਹਾ ਕਿੰਨੀ ਵਾਰ ਹੋਇਆ ਹੈ। ਇੱਥੇ ਦੱਸ ਦਈਏ ਕਿ ਪਿਛਲੇ ਸਾਲ ਅਕਤੂਬਰ ਵਿਚ ਟਾਈਫੂਨ ਮੰਗਖੁਟ ਦੇ ਦੌਰਾਨ ਉਖੜੇ ਰੁੱਖਾਂ ਨੂੰ ਹਟਾਉਣ ਵਿਚ ਮਦਦ ਲਈ 400 ਤੋਂ ਵੱਧ ਫੌਜੀਆਂ ਨੂੰ ਹਾਂਗਕਾਂਗ ਦੇ ਕੰਟਰੀ ਮਾਰਕਸ ਵਿਚ ਟੁੱਕੜੀਆਂ ਵਿਚ ਭੇਜਿਆ ਗਿਆ ਸੀ।
ਚੀਨ ਨੇ ਪਹਿਲਾਂ ਹੀ ਕਿਹਾ ਸੀ ਕਿ ਸ਼ਹਿਰ ਦੇ ਗੈਰੀਸਨ ਲਾਅ ਅਤੇ ਬੇਸਿਕ ਲਾਅ ਦੀ ਧਾਰਾ ਓਅ ਦੇ ਤਹਿਤ (ਸ਼ਹਿਰ ਦਾ ਮਿੰਨੀ ਸੰਵਿਧਾਨ) ਪੀ.ਐੱਲ.ਏ. ਨੂੰ ਸਥਾਨਕ ਮਾਮਲਿਆਂ ਵਿਚ ਦਖਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ ਪਰ ਸਥਾਨਕ ਸਰਕਾਰ ਵੱਲੋਂ ਅਪੀਲ ਕੀਤੇ ਜਾਣ ਦੇ ਬਾਅਦ ਆਫਤ ਰਾਹਤ ਵਿਚ ਮਦਦ ਲਈ ਫੌਜੀਆਂ ਨੂੰ ਬੁਲਾਇਆ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article