PUNJABMAILUSA.COM

ਹਾਈਕੋਰਟ ਦਾ ਪੰਜਾਬ ਸਰਕਾਰ ਖਿਲਾਫ ਸਖ਼ਤ ਰੁਖ

ਹਾਈਕੋਰਟ ਦਾ ਪੰਜਾਬ ਸਰਕਾਰ ਖਿਲਾਫ ਸਖ਼ਤ ਰੁਖ

ਹਾਈਕੋਰਟ ਦਾ ਪੰਜਾਬ ਸਰਕਾਰ ਖਿਲਾਫ ਸਖ਼ਤ ਰੁਖ
September 14
09:58 2016

kanoon
ਚੰਡੀਗੜ੍ਹ, 14 ਸਤੰਬਰ (ਪੰਜਾਬ ਮੇਲ)- ਪੰਜਾਬ ‘ਚ ਨਸ਼ੇ ਦਾ ਕਰੋੜਾਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਬਜਾਏ ਛੋਟੀ ਮਾਤਰਾ ਵਾਲਿਆਂ ‘ਤੇ ਕਾਰਵਾਈ ਕਰਕੇ ਸ਼ਾਬਾਸ਼ ਲੈਣ ਵੱਲ ਹਾਈ ਕੋਰਟ ਨੇ ਸਖਤ ਰੁਖ ਧਾਰਨ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਪੁਲਿਸ ਪਿਛਲੇ 6 ਮਹੀਨਿਆਂ ਦਾ ਬਿਊਰਾ ਪੇਸ਼ ਕਰੇ। ਹਾਈ ਕੋਰਟ ਨੇ ਕਿਹਾ ਕਿ ਇਸ ਵਿਚ ਇਹ ਦੱਸਿਆ ਜਾਵੇ ਕਿ ਕਿਹੜੇ ਮਾਮਲੇ ਵਿਚ ਕਿੰਨੀ ਡਰੱਗ ਦੀ ਮਾਤਰਾ ਫੜੀ ਗਈ ਹੈ। ਸਰਕਾਰ ਵੱਲੋਂ ਪੇਸ਼ ਰਿਪੋਰਟ ‘ਚ ਪੰਜਾਬ ਪੁਲਿਸ ਨੇ ਦੱਸਿਆ ਸੀ ਕਿ ਪੰਜਾਬ ‘ਚ ਜਨਵਰੀ ਤੋਂ ਜੂਨ ਤੱਕ ਨਸ਼ੀਲੇ ਪਦਾਰਥਾਂ ਦੇ ਕੁੱਲ 3,352 ਕੇਸ ਦਰਜ ਹੋਏ ਹਨ। ਇਨ੍ਹਾਂ ਵਿਚੋਂ ਜ਼ਿਆਦਾ ਕੇਸਾਂ ਵਿਚ ਫੜੇ ਗਏ ਨਸ਼ੇ ਦੀ ਮਾਤਰਾ ਇਕ ਗ੍ਰਾਮ ਤੋਂ 100 ਗ੍ਰਾਮ ਤੱਕ ਹੈ। ਹਾਈ ਕੋਰਟ ਨੇ ਇਸ ‘ਤੇ ਪੰਜਾਬ ਪੁਲਿਸ ਨੂੰ ਫਟਕਾਰ ਲਾਉਂਦੇ ਹੋਏ ਕਿਹਾ ਕਿ ਪੰਜਾਬ ਵਿਚ ਨਸ਼ੇ ਦੀ ਖੇਪ ਪਹੁੰਚਦੀ ਹੈ ਅਤੇ ਹੇਠਲੇ ਪੱਧਰ ‘ਤੇ ਕਾਰਵਾਈ ਕਰਕੇ ਪੁਲਿਸ ਸ਼ਾਬਾਸ਼ੀ ਹਾਸਲ ਕਰ ਰਹੀ ਹੈ। ਕਿਉਂ ਨਹੀਂ ਅਜੇ ਤੱਕ ਕੋਈ ਵੱਡਾ ਜ਼ਖੀਰਾ ਫੜਿਆ ਗਿਆ? ਕੀ ਇਹ ਛੋਟੀਆਂ ਰਿਕਵਰੀਆਂ ਪੰਜਾਬ ਵਿਚ ਨਸ਼ੇ ਨੂੰ ਰੋਕ ਸਕਣਗੀਆਂ?
ਸੰਬੰਧਤ ਮਾਮਲਾ 60 ਗ੍ਰਾਮ ਨਸ਼ੀਲੇ ਪਦਾਰਥ ਦੇ ਨਾਲ ਭੁਪਿੰਦਰ ਸਿੰਘ ਉਰਫ ਭਿੰਡਾ ਦੀ ਗ੍ਰਿਫਤਾਰੀ ਦਾ ਹੈ, ਜਿਸ ‘ਚ ਉਸ ਨੇ ਜ਼ਮਾਨਤ ਦੀ ਅਰਜ਼ੀ
ਪਾਈ ਸੀ।
ਪਟੀਸ਼ਨਰ ਨੇ ਕਿਹਾ ਕਿ ਡਰੱਗ ਦੀ ਵਰਤੋਂ ਕਰਨ ਵਾਲਿਆਂ ਨੂੰ ਹੀ ਡਰੱਗ ਦੀ ਸਪਲਾਈ ਕਰਨ ਵਾਲਾ ਦੱਸ ਕੇ ਕੇਸ ਦਰਜ ਕੀਤੇ ਜਾ ਰਹੇ ਹਨ। ਇਸ ਕੇਸ ਵਿਚ ਹਾਈ ਕੋਰਟ ਨੇ ਹੁਣ ਸਭ ਤੋਂ ਵੱਡੀ ਅਤੇ ਸਭ ਤੋਂ ਛੋਟੀ ਫੜੀ ਗਈ ਨਸ਼ੇ ਦੀ ਮਾਤਰਾ ਦਾ ਰਿਕਾਰਡ ਮੰਗਿਆ ਹੈ। ਹਾਈ ਕੋਰਟ ਦੇ ਜਸਟਿਸ ਅਜੈ ਤਿਵਾੜੀ ਨੇ ਇਸ ਰਿਪੋਰਟ ਨੂੰ ਨਾਕਾਫੀ ਦੱਸਦੇ ਹੋਏ ਪੰਜਾਬ ਪੁਲਿਸ ਨੇ ਇਹ ਪੁੱਛਿਆ ਹੈ ਕਿ ਕੀ ਇਨ੍ਹਾਂ ਪਿਛਲੇ 6 ਮਹੀਨਿਆਂ ਵਿਚ ਕੋਈ ਨਸ਼ੇ ਦੀ ਵੱਡੀ ਖੇਪ ਫੜੀ ਹੈ। ਜੇ ਕੋਈ ਵੱਡੀ ਰਿਕਵਰੀ ਹੈ, ਤਾਂ ਉਸ ਦੀ ਜਾਣਕਾਰੀ ਹਾਈ ਕੋਰਟ ਨੂੰ ਦਿੱਤੀ ਜਾਏ। ਇਸ ਰਿਪੋਰਟ ‘ਤੇ ਹਾਈ ਕੋਰਟ ਨੇ ਸਵਾਲ ਉਠਾਉਂਦੇ ਹੋਏ ਪੰਜਾਬ ਪੁਲਿਸ ਤੋਂ ਪੁੱਛਿਆ ਹੈ ਕਿ ਕੀ ਇਸ ਤਰ੍ਹਾਂ ਦੇ ਕਦਮਾਂ ਨਾਲ ਪੰਜਾਬ ਪੁਲਿਸ ਸੂਬੇ ‘ਚ ਨਸ਼ੀਲੇ ਪਦਾਰਥਾਂ ‘ਤੇ ਰੋਕ ਲਾ ਸਕੇਗੀ। ਹੁਣ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ 18 ਅਕਤੂਬਰ ਤੱਕ ਸਾਰੇ ਜ਼ਿਲ੍ਹਿਆਂ ਵਿਚ ਨਸ਼ੀਲੇ ਪਦਾਰਥਾਂ ਦੀ ਸਭ ਤੋਂ ਵੱਡੀ ਬਰਾਮਦਗੀ ਅਤੇ ਘੱਟ ਤੋਂ ਘੱਟ ਬਰਾਮਦਗੀ ਦੇ ਨਾਲ ਦਰਜ ਕੀਤੀ ਗਈ ਐੱਫ.ਆਈ.ਆਰ. ਦਾ ਲੜੀਵਾਰ ਬਿਓਰਾ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਇਹ ਵੀ ਦੱਸ ਦਿੱਤਾ ਹੈ ਕਿ ਉਹ ਵੱਖ-ਵੱਖ ਨਸ਼ਿਆਂ ਦੀ ਕਿੰਨੀ ਮਾਤਰਾ ਵਿਚ ਵੱਡੀ ਬਰਾਮਦਗੀ ਮੰਨਦੀ ਹੈ ਅਤੇ ਉਸ ਹਿਸਾਬ ਨਾਲ ਪੰਜਾਬ ਪੁਲਿਸ ਨੂੰ ਅਗਲੀ ਸੁਣਵਾਈ ‘ਤੇ ਜਾਣਕਾਰੀ ਦੇਣ ਲਈ ਕਿਹਾ ਗਿਆ ਹੈ।
ਗ੍ਰਹਿ ਸਕੱਤਰ ਨੇ ਸੌਂਪਿਆ ਹਾਈ ਕੋਰਟ ਵਿਚ ਜ਼ਿਲ੍ਹੇਵਾਰ ਦਰਜ ਮਾਮਲਿਆਂ ਦਾ ਬਿਊਰਾ:
ਅੰਮ੍ਰਿਤਸਰ ਪੁਲਿਸ ਸ਼ਹਿਰੀ 153
ਅੰਮ੍ਰਿਤਸਰ ਦਿਹਾਤੀ 204
ਏ.ਆਈ.ਜੀ./ਐੱਸ.ਐੱਸ.ਓ.ਸੀ. ਅੰਮ੍ਰਿਤਸਰ 03
ਤਰਨ ਤਾਰਨ 187
ਜਲੰਧਰ ਪੁਲਸ ਸ਼ਹਿਰੀ 125
ਜਲੰਧਰ ਦਿਹਾਤੀ 141
ਲੁਧਿਆਣਾ ਪੁਲਸ ਸ਼ਹਿਰੀ 222
ਲੁਧਿਆਣਾ ਦਿਹਾਤੀ 90
ਬਰਨਾਲਾ 40
ਬਟਾਲਾ 70
ਬਠਿੰਡਾ 53
ਫਰੀਦਕੋਟ 44
ਫਤਿਹਗੜ੍ਹ ਸਾਹਿਬ 55
ਫਾਜ਼ਿਲਕਾ 119
ਫਿਰੋਜ਼ਪੁਰ 98
ਏ ਆਈ ਜੀ/ਜੀ ਆਰ ਪੀ, ਪਟਿਆਲਾ 102
ਪਟਿਆਲਾ 240
ਗੁਰਦਾਸਪੁਰ 67
ਹੁਸ਼ਿਆਰਪੁਰ 169
ਕਪਰੂਥਲਾ 251
ਖੰਨਾ 95
ਮਾਨਸਾ 95
ਮੋਗਾ 134
ਸ੍ਰੀ ਮੁਕਤਸਰ ਸਾਹਿਬ 93
ਪਠਾਨਕੋਟ 13
ਰੋਪੜ 29
ਸੰਗਰੂਰ 222
ਮੋਹਾਲੀ 43
ਨਵਾਂ ਸ਼ਹਿਰ 95
ਕੁੱਲ 3352

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article