PUNJABMAILUSA.COM

ਹਾਈਜੈਕਿੰਗ ਮਾਮਲੇ ‘ਚ 36 ਸਾਲ ਬਾਅਦ ਦੋ ਸਿੱਖਾਂ ਤੋਂ ਹਟਾਏ ਗਏ ਦੇਸ਼ਧ੍ਰੋਹ ਦੇ ਦੋਸ਼

 Breaking News

ਹਾਈਜੈਕਿੰਗ ਮਾਮਲੇ ‘ਚ 36 ਸਾਲ ਬਾਅਦ ਦੋ ਸਿੱਖਾਂ ਤੋਂ ਹਟਾਏ ਗਏ ਦੇਸ਼ਧ੍ਰੋਹ ਦੇ ਦੋਸ਼

ਹਾਈਜੈਕਿੰਗ ਮਾਮਲੇ ‘ਚ 36 ਸਾਲ ਬਾਅਦ ਦੋ ਸਿੱਖਾਂ ਤੋਂ ਹਟਾਏ ਗਏ ਦੇਸ਼ਧ੍ਰੋਹ ਦੇ ਦੋਸ਼
February 07
10:29 2018

ਨਵੀਂ ਦਿੱਲੀ, 7 ਫਰਵਰੀ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ 36 ਸਾਲ ਪੁਰਾਣੇ ਹਾਈਜੈਕਿੰਗ ਮਾਮਲੇ ‘ਚ 5 ਦਲ ਖਾਲਸਾ ਨਾਲ ਸੰਬੰਧਿਤ ਵਿਅਕਤੀਆਂ ‘ਚੋਂ 2 ਦੇ ਖਿਲਾਫ ਦੇਸ਼ਧ੍ਰੋਹ ਦੇ ਦੋਸ਼ ਨੂੰ ਹਟਾ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਹੁਕਮ ਦਿੱਤਾ ਹੈ ਕਿ ਉਨ੍ਹਾਂ ‘ਤੇ ਦੇਸ਼ ਵਿਰੁੱਧ ਜੰਗ ਛੇੜਣ ਦੇ ਦੋਸ਼ ਲਗਾਏ ਜਾਣ। ਇਸ ਮਾਮਲੇ ‘ਚ ਅਗਲੀ ਸੁਣਵਾਈ 16 ਮਾਰਚ ਹੋਵੇਗੀ।
ਐਡੀਸ਼ਨਲ ਸੈਸ਼ਨ ਜੱਜ ਅਜੈ ਪਾਂਡੇ ਨੇ ਸ਼ੁੱਕਰਵਰ ਨੂੰ ਸਤਨਾਮ ਸਿੰਘ ਤੇ ਤਜਿੰਦਰ ਪਾਲ ਸਿੰਘ ਖਿਲਾਫ ਧਾਰਾ 121 ਤੇ 121ਏ (ਜੰਗ ਛੇੜਣ ਲਈ) ਦੇ ਤਹਿਤ ਦੋਸ਼ ਤੈਅ ਕੀਤੇ ਗਏ ਹਨ। ਅਦਾਲਤ ਨੇ ਕਿਹਾ ਕਿ ਕਿਸੇ ਵਿਅਕਤੀ ‘ਤੇ ਦੇਸ਼ਧ੍ਰੋਹ (ਧਾਰਾ 124ਏ) ਦਾ ਦੋਸ਼ ਲਗਾਇਆ ਜਾ ਸਕਦਾ ਹੈ, ਜੇਕਰ ਉਹ ਲਿਖਤੀ ਜਾਂ ਬੋਲ ਕੇ, ਜਾਂ ਸੰਕੇਤਾਂ ਰਾਹੀਂ ਜਾਂ ਕਿਸੇ ਹੋਰ ਤਰੀਕੇ ਨਾਲ ਦੇਸ਼ ਵਿਰੁੱਧ ਜੰਗ ਛੇੜਣ ਦੀ ਕੋਸ਼ਿਸ਼ ਕਰਦਾ ਹੈ ਤਾਂ। ਕਈ ਫੈਸਲਿਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੀ ਵਕੀਲ ਮਨੀਸ਼ਾ ਭੰਡਾਰੀ ਨੇ ਦਲੀਲ ਦਿੱਤੀ ਕਿ ਮੁਲਜ਼ਮ ਪਹਿਲਾਂ ਹੀ ਹਾਈਜੈਕਿੰਗ, ਅਗਵਾ ਤੇ ਹੋਰ ਸੰਬੰਧਿਤ ਅਪਰਾਧਾਂ ਦੇ ਦੋਸ਼ ਲਈ ਸਜ਼ਾ ਭੁਗਤ ਚੁੱਕੇ ਹਨ। ਦਿੱਲੀ ਪੁਲਿਸ ਨੇ ਸਤੰਬਰ 2011 ‘ਚ ਅਦਾਲਤ ‘ਚ ਸਪਾਂਸਰਸ਼ਿਪ ਚਾਰਜਸ਼ੀਟ ਦਾਖਲ ਕੀਤੀ ਸੀ, ਜਿਸ ‘ਚ ਮੁਲਜ਼ਮਾਂ ਨੂੰ 18 ਜੁਲਾਈ ਨੂੰ 36 ਸਾਲ ਪੁਰਾਣੇ ਮਾਮਲੇ ‘ਚ ਪੇਸ਼ ਹੋਣ ਲਈ ਕਿਹਾ ਗਿਆ ਸੀ।
ਦੋਸ਼ੀ ਦਸੰਬਰ 2012 ‘ਚ ਦਿੱਲੀ ਹਾਈ ਕੋਰਟ ‘ਚ ਪੋਸ਼ ਹੋਣ ਲਈ ਪਹੁੰਚੇ, ਤਾਂ ਕਿ ਸਾਰੇ ਦੋਸ਼ਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਸਕੇ।
ਜ਼ਿਕਰਯੋਗ ਹੈ ਕਿ 29 ਸਤੰਬਰ 1981 ਨੂੰ ਸਤਨਾਮ ਸਿੰਘ ਤੇ ਤਜਿੰਦਰ ਪਾਲ ਸਿੰਘ ਨੇ ਫਲਾਇਟ ਆਈ.ਸੀ-423 ਨੂੰ ਅਗਵਾ ਕਰ ਪਾਕਿਸਤਾਨ ਲੈ ਗਏ। ਇਸ ਮਾਮਲੇ ‘ਚ 1995 ‘ਚ ਪਾਕਿਸਤਾਨ ‘ਚ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਸਤਨਾਮ ਸਿੰਘ ਅਮਰੀਕਾ ਤੇ ਤਜਿੰਦਰ ਪਾਲ ਸਿੰਘ ਕੈਨੇਡਾ ਪਹੁੰਚੇ। ਜਿਸ ਤੋਂ ਬਾਅਦ ਸਤਨਾਮ ਸਿੰਘ 1999 ‘ਚ ਭਾਰਤ ਵਾਪਸ ਆ ਗਿਆ ਸੀ। ਦੂਜੇ ਅਗਵਾਕਾਰ ਗਜਿੰਦਰ ਸਿੰਘ, ਜਸਬੀਰ ਸਿੰਘ ਤੇ ਕਰਨ ਸਿੰਘ ਭਾਰਤ ‘ਚ ਨਹੀਂ ਹਨ। ਦੋਹਾਂ ਵੱਲੋਂ ਪੇਸ਼ ਹੋਈ ਵਕੀਲ ਮਨੀਸ਼ਾ ਭੰਡਾਰੀ ਨੇ ਅਦਾਲਤ ਨੂੰ ਕਿਹਾ ਕਿ ਦੋਵੇਂ ਮੁਲਜ਼ਮ ਪਹਿਲਾਂ ਹੀ ਇਸ ਮਾਮਲੇ ‘ਚ 36 ਸਾਲ ਜੇਲ੍ਹ ‘ਚ ਸਜ਼ਾ ਭੁਗਤ ਚੁੱਕੇ ਹਨ। ਹਾਲਾਂਕਿ ਉਨ੍ਹਾਂ ਦੀ ਵਕੀਲ ਵੱਲੋਂ ਉਨ੍ਹਾਂ ਖਿਲਾਫ ਲਗਾਈਆਂ ਧਾਰਾਵਾਂ ਖਿਲਾਫ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article
    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ

Read Full Article