ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਸੱਦਣ ’ਤੇ ਕੈਪਟਨ ਨਾਰਾਜ਼, ਕਈ ਮੰਤਰੀਆਂ ਤੇ ਵਿਧਾਇਕਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ

170
Share

ਚੰਡੀਗੜ੍ਹ, 18 ਸਤੰਬਰ (ਪੰਜਾਬ ਮੇਲ)- ਹਾਈ ਕਮਾਂਡ ਵੱਲੋਂ ਕਾਹਲੀ ’ਚ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਸੱਦਣ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ‘ਬੇਇੱਜ਼ਤੀ’ ਕਰਨਾ ਕਰਾਰ ਦਿੰਦਿਆਂ ਖਾਸੀ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਮੁੱਖ ਮੰਤਰੀ ਨੇ ਆਪਣੀ ਨਾਰਾਜ਼ਗੀ ਬਾਰੇ ਪਾਰਟੀ ਦੇ ਸੀਨੀਅਰ ਨੇਤਾਵਾਂ ਕਮਲਨਾਥ ਅਤੇ ਮਨੀਸ਼ ਤਿਵਾੜੀ ਨੂੰ ਦੱਸ ਦਿੱਤਾ ਹੈ। ਕੈਪਟਨ ਦੇ ਨੇੜਲੇ ਸੂਤਰਾਂ ਮੁਤਾਬਕ ਮੁੱਖ ਮੰਤਰੀ ਇਸ ਤਰ੍ਹਾਂ ਦੀ ਬੇਇੱਜ਼ਤੀ ਤੋਂ ਨਾਰਾਜ਼ ਹੈ। ਅੱਧੀ ਰਾਤ ਨੂੰ ਤੁਸੀਂ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਸੱਦਦੇ ਹੋ, ਜਿਵੇਂ ਇਹ ਕੋਈ ਗੁਪਤ ਅਪਰੇਸ਼ਨ ਹੋ ਰਿਹਾ ਹੋਵੇ। ਸੂਤਰਾਂ ਨੇ ਉਨ੍ਹਾਂ ਰਿਪੋਰਟਾਂ ਦਾ ਖੰਡਨ ਕੀਤਾ ਕਿ ਹਾਈਕਮਾਨ ਨੇ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਕਿਹਾ ਹੈ।

Share