PUNJABMAILUSA.COM

ਹਾਈ ਕੋਰਟ ਦੀ ਨਵਜੋਤ ਸਿੱਧੂ ਦੇ ਸ਼ੋਅ ’ਤੇ ਨਜ਼ਰ

ਹਾਈ ਕੋਰਟ ਦੀ ਨਵਜੋਤ ਸਿੱਧੂ ਦੇ ਸ਼ੋਅ ’ਤੇ ਨਜ਼ਰ

ਹਾਈ ਕੋਰਟ ਦੀ ਨਵਜੋਤ ਸਿੱਧੂ ਦੇ ਸ਼ੋਅ ’ਤੇ ਨਜ਼ਰ
May 11
21:22 2017

sidhu
ਚੰਡੀਗੜ੍ਹ, 11 ਮਈ (ਪੰਜਾਬ ਮੇਲ)- ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਉਸ ਸਮੇਂ ਝਟਕਾ ਲੱਗਿਆ ਜਦੋਂ ਅਦਾਲਤ ਨੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਅਪੀਲ ਨੂੰ ਸਵੀਕਾਰ ਨਹੀਂ ਕੀਤਾ। ਕਾਮੇਡੀ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ’ਚ ਸ੍ਰੀ ਸਿੱਧੂ ਵੱਲੋਂ ਹਿੱਸਾ ਲਏ ਜਾਣ ਖ਼ਿਲਾਫ਼ ਪਾਈ ਗਈ ਜਨਹਿੱਤ ਪਟੀਸ਼ਨ ਉਪਰ ਸ੍ਰੀ ਨੰਦਾ ਨੇ ਸਵਾਲ ਉਠਾਏ ਸਨ ਅਤੇ ਕਿਹਾ ਸੀ ਕਿ ਇਹ ਪਟੀਸ਼ਨ ਸਵੀਕਾਰਨ ਯੋਗ ਨਹੀਂ ਹੈ। ਜਸਟਿਸ ਐਸ ਐਸ ਸਾਰੋਂ ਅਤੇ ਦਰਸ਼ਨ ਸਿੰਘ ਦੀ ਡਿਵੀਜ਼ਨ ਬੈਂਚ ਨੇ ਐਡਵੋਕੇਟ ਜਨਰਲ ਤੋਂ ਪੁੱਛਿਆ,‘‘ਲੱਖਾਂ ਲੋਕ ਮੰਤਰੀਆਂ ਵੱਲੋਂ ਰੱਖੀਆਂ ਜਾਂਦੀਆਂ ਮਿਸਾਲਾਂ ਦਾ ਪਾਲਣ ਕਰਦੇ ਹਨ ਅਤੇ ਲੋਕਾਂ ਦੀ ਮੰਤਰੀਆਂ ਦੇ ਜੀਵਨ ’ਤੇ ਤਿੱਖੀ ਨਜ਼ਰ ਹੁੰਦੀ ਹੈ। ਇਸ ਹਾਲਾਤ ’ਚ ਕੀ ਮੰਤਰੀ ਅਜਿਹਾ ਕੋਈ ਆਚਰਣ ਕਰ ਸਕਦਾ ਹੈ ਜੋ ਕੈਬਨਿਟ ਅਹੁਦੇ ਦੀ ਮਰਿਆਦਾ ਅਤੇ ਹਸਤੀ ਨਾਲ ਮੇਲ ਨਾ ਖਾਂਦਾ ਹੋਵੇ।’’ ਅਦਾਲਤ ਵੱਲੋਂ ਇਹ ਪ੍ਰਤੀਕਰਮ ਵਕੀਲ ਅਤੇ ਪਟੀਸ਼ਨਰ ਐਚ ਸੀ ਸ਼ਰਮਾ ਦੀ ਜਨਹਿੱਤ ਪਟੀਸ਼ਨ ’ਤੇ ਆਇਆ ਹੈ ਜਿਨ੍ਹਾਂ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਕੀ ਪੰਜਾਬ ਦੇ ਸੈਰ ਸਪਾਟਾ, ਸੱਭਿਆਚਾਰਕ ਮਾਮਲਿਆਂ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਟੀਵੀ ਸ਼ੋਅ ’ਚ ਕੰਮ ਕਰਨਾ ਸਹੀ ਹੈ? ਡਿਵੀਜ਼ਨ ਬੈਂਚ ਨੇ ਦੋ ਘੰਟਿਆਂ ਤੱਕ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਦੀ ਸੁਣਵਾਈ 2 ਅਗਸਤ ਲਈ ਮੁਲਤਵੀ ਕਰ ਦਿੱਤੀ। ਸ੍ਰੀ ਨੰਦਾ ਨੇ ਹਾਈ ਕੋਰਟ ਵੱਲੋਂ ਜਾਰੀ 2010 ਦੇ ਦਿਸ਼ਾ ਨਿਰਦੇਸ਼ਾਂ ਦਾ ਵੀ ਹਵਾਲਾ ਦਿੱਤਾ। ਐਡਵੋਕੇਟ ਜਨਰਲ ਨੇ ਕਿਹਾ ਕਿ ਮੰਤਰੀਆਂ ਲਈ ਜ਼ਾਬਤਾ ਅਦਾਲਤਾਂ ਰਾਹੀਂ ਨਹੀਂ ਲਾਇਆ ਜਾ ਸਕਦਾ। ਬੈਂਚ ਨੇ ਕਿਹਾ ਕਿ ਇਹ ਜਨਤਕ ਮਹੱਤਤਾ ਦਾ ਮੁੱਦਾ ਹੈ। ਪਟੀਸ਼ਨਰ ਨੇ ਸ੍ਰੀ ਸਿੱਧੂ ਦੇ ਇੱਕ ਇਸ਼ਤਿਹਾਰ ’ਚ ਆਉਣ ਦਾ ਵੀ ਜ਼ਿਕਰ ਕੀਤਾ। ਐਡਵੋਕੇਟ ਜਨਰਲ ਨੇ ਕਿਹਾ ਕਿ ਇਸ਼ਤਿਹਾਰ ਨਵਜੋਤ ਸਿੰਘ ਸਿੱਧੂ ਨੇ ਕਈ ਸਾਲ ਪਹਿਲਾਂ ਕੀਤਾ ਸੀ। ਜਦੋਂ ਉਨ੍ਹਾਂ ਤੋਂ ਇਸ਼ਤਿਹਾਰ ਦੀ ਮਿਆਦ ਮੁੱਕਣ ਬਾਰੇ ਪੁੱਛਿਆ ਤਾਂ ਉਹ ਕੋਈ ਜਵਾਬ ਨਾ ਦੇ ਸਕੇ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article