PUNJABMAILUSA.COM

ਹਾਕਮ ਧਿਰ ਦੀਆਂ ਜ਼ਿਆਦਤੀਆਂ ਤੋਂ ਲੰਬੀ ਦੇ ਵੋਟਰ ਨਾਰਾਜ਼; ਤਬਦੀਲੀ ਦੇ ਰੌਂਅ ‘ਚ

ਹਾਕਮ ਧਿਰ ਦੀਆਂ ਜ਼ਿਆਦਤੀਆਂ ਤੋਂ ਲੰਬੀ ਦੇ ਵੋਟਰ ਨਾਰਾਜ਼; ਤਬਦੀਲੀ ਦੇ ਰੌਂਅ ‘ਚ

ਹਾਕਮ ਧਿਰ ਦੀਆਂ ਜ਼ਿਆਦਤੀਆਂ ਤੋਂ ਲੰਬੀ ਦੇ ਵੋਟਰ ਨਾਰਾਜ਼; ਤਬਦੀਲੀ ਦੇ ਰੌਂਅ ‘ਚ
February 01
09:47 2017

badal
ਲੰਬੀ, 1 ਫਰਵਰੀ (ਪੰਜਾਬ ਮੇਲ)-ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਆਪਣੇ ਜੀਵਨ ਦੀ ਸਭ ਤੋਂ ਮੁਸ਼ਕਿਲ ਚੋਣ ਲੜਾਈ ਲੜ ਰਹੇ ਹਨ। ਲੰਬੀ ਹਲਕੇ ਵਿਚ ਅਰਬਾਂ ਰੁਪਏ ਖਰਚ ਕੇ ਤਿਆਰ ਬੁਨਿਆਦੀ ਢਾਂਚੇ ਅਤੇ ਪਿੰਡਾਂ ਨੂੰ ਦਿੱਤਾ ਕਰੋੜਾਂ ਰੁਪਇਆ ਹੀ ਸ਼੍ਰੀ ਬਾਦਲ ਲਈ ਸਭ ਤੋਂ ਵੱਡੀ ਚੁਣੌਤੀ ਬਣਿਆ ਹੋਇਆ ਹੈ ਕਿਉਂਕਿ ਬਹੁਤ ਸਾਰੇ ਪੈਸੇ ਦੇ ਗਾਇਬ ਹੋਣ ਦੀਆਂ ਸ਼ਿਕਾਇਤਾਂ ਬਾਰੇ ਉਨ੍ਹਾਂ ਨੇ ਖੁਦ ਵੀ ਚੁੱਪੀ ਧਾਰ ਰੱਖੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼੍ਰੀ ਬਾਦਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਜਰਨੈਲ ਸਿੰਘ ਖ਼ਿਲਾਫ਼ ਚੋਣ ਮੈਦਾਨ ‘ਚ ਉਤਰਨ ਤੋਂ ਬਾਅਦ ਸਥਿਤੀ ਹੋਰ ਉਲਝ ਗਈ ਹੈ। ਕੈਪਟਨ ਦੀ ਆਮਦ ਨਾਲ ਹਲਕੇ ‘ਚ ਤਿਕੋਣੀ ਅਤੇ ਫਸਵੀਂ ਲੜਾਈ ਹੋ ਗਈ ਹੈ। ਲੰਬੀ ਦੇ ਲੋਕ ਇਸ ਵਾਰ ਤਬਦੀਲੀ ਦੇ ਰੌਂਅ ਵਿਚ ਹਨ। ਹਰ ਪਾਰਟੀ ਦਾ ਸਿਆਸੀ ਕਾਰਕੁਨ ਇਹ ਮੰਨ ਰਿਹਾ ਹੈ ਕਿ ਬਾਦਲਾਂ ਦੇ ਕਾਰਕੁਨਾਂ ਵੱਲੋਂ ਫੰਡਾਂ ਦਾ ਦੁਰਉਪਯੋਗ ਕੀਤਾ ਗਿਆ, ਪੁਲਿਸ ਰਾਹੀਂ ਜ਼ਿਆਦਤੀਆਂ ਕਰਵਾਈਆਂ ਗਈਆਂ ਅਤੇ ਆਮ ਲੋਕਾਂ ਨੂੰ ਜੀ-ਹਜ਼ੂਰੀ ਕਰਨ ਲਈ ਮਜਬੂਰ ਕੀਤਾ ਗਿਆ। ਲੋਕਾਂ ਦੀ ਨਫ਼ਰਤ ਵਿਚ ਬਦਲ ਚੁੱਕੀ ਨਾਰਾਜ਼ਗੀ ਦੀ ਗੱਲ ਹਰ ਘਰ ਅਤੇ ਸੱਥ ਵਿਚ ਹੋ ਰਹੀ ਹੈ। ਕਾਂਗਰਸ ਅਤੇ ‘ਆਪ’ ਦੇ ਦਫ਼ਤਰਾਂ ਦਾ ਮਾਹੌਲ ਦੇਖਦਿਆਂ ਹੀ ਸਮਝ ਆਉਣਾ ਸ਼ੁਰੂ ਹੋ ਜਾਂਦਾ ਹੈ ਕਿ ਲੰਬੀ ਵਿਚ ਨਵੀਂ ਸਫਬੰਦੀ ਜਨਮ ਲੈ ਰਹੀ ਹੈ। ਦਲਿਤ ਵੋਟਰ ‘ਆਪ’ ਵੱਲ ਅਤੇ ਅਕਾਲੀ ਦਲ ਤੋਂ ਨਾਰਾਜ਼ ਜੱਟ ਵੋਟਰਾਂ ਦਾ ਕਾਂਗਰਸ ਵੱਲ ਜਾਣ ਦਾ ਰੁਝਾਨ ਵਧ ਰਿਹਾ ਹੈ। ਕੈਪਟਨ ਦੇ ਆਉਣ ਨਾਲ ਨਾ ਕੇਵਲ ਕਾਂਗਰਸ ਦਾ ਆਪਣਾ ਵੋਟ ਬੈਂਕ ਇਕਜੁੱਟ ਹੋਇਆ ਹੈ, ਬਲਕਿ ਮਾਹੌਲ ਤਬਦੀਲ ਕਰਨ ਦੇ ਨਾਂ ‘ਤੇ ਅਕਾਲੀ ਦਲ ਦੇ ਨਾਰਾਜ਼ ਗੁੱਟ ਵੀ ਉਨ੍ਹਾਂ ਦੇ ਖੇਮੇ ਵਿਚ ਜਾਣ ਲੱਗੇ ਹਨ। ‘ਆਪ’ ਦੇ ਇਕ ਆਗੂ ਨੇ ਮੰਨਿਆ ਕਿ ਪਹਿਲਾਂ ਲੜਾਈ ਆਸਾਨ ਸੀ। ਜਰਨੈਲ ਸਿੰਘ ਦੇ ਬਾਹਰੀ ਹੋਣ ਅਤੇ ਗੈਰ-ਜੱਟ ਹੋਣ ਦਾ ਮਾਮਲਾ ਵੀ ਕਿਸੇ ਹੱਦ ਤੱਕ ਅਸਰ ਕਰ ਰਿਹਾ ਹੈ। ‘ਆਪ’ ਨੂੰ ਲਾਹੌਰੀਆਂ ਦੇ ਪਿੰਡਾਂ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ਕਰਕੇ ਸਰਕਾਰ ਖ਼ਿਲਾਫ਼ ਗੁੱਸੇ ਦਾ ਲਾਭ ਵੀ ਮਿਲਦਾ ਦਿਖਾਈ ਦੇ ਰਿਹਾ ਹੈ।
ਅਕਾਲੀ ਦਲ ਵੱਲੋਂ ਆਖਰੀ ਮੌਕੇ ਧਨ ਅਤੇ ਬਾਹੂਬਲ ਦੇ ਜ਼ੋਰ ਜਿੱਤ ਹਾਸਲ ਕਰਨ ਦੀ ਸ਼ੰਕਾ ਦੇ ਚੱਲਦਿਆਂ ਕਾਂਗਰਸ ਆਗੂ ਵੀ ‘ਆਪ’ ਵਾਂਗ ਹੀ ਲੋਕਾਂ ਨੂੰ ਪੈਸਾ ਲੈ ਕੇ ਵੋਟ ਮਰਜ਼ੀ ਅਨੁਸਾਰ ਵੋਟ ਪਾਉਣ ਦੀਆਂ ਅਪੀਲਾਂ ਕਰ ਰਹੇ ਹਨ। ਲੰਬੀ ਨੇੜਲੇ ਪਿੰਡ ਚੰਨੂ ਵਿਚ ਅਕਾਲੀ ਦਲ ‘ਚੋਂ ਛੇ ਪੰਚਾਇਤ ਮੈਂਬਰਾਂ ਨੂੰ ਕਾਂਗਰਸ ਵਿਚ ਸ਼ਾਮਲ ਕਰਨ ਲਈ ਹੋਈ ਮੀਟਿੰਗ ਵਿਚ ਪਾਰਟੀ ਦੇ ਮੁਕਤਸਰ ਜ਼ਿਲ੍ਹੇ ਦੇ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, ”ਪੈਸੇ ਵੰਡੇ ਜਾਣਗੇ, ਇਹ ਉਨ੍ਹਾਂ ਨੇ ਲੋਕਾਂ ਤੋਂ ਹੀ ਕਮਾਏ ਹਨ, ਇਸ ਲਈ ਲੈ ਲਿਓ।” ਲੰਬੀ ਅਤੇ ਬਾਦਲ ਵਿਚ ਵਿਕਾਸ ਦੇ ਸਹਾਰੇ ਵੋਟਰਾਂ ਨੂੰ ਆਪਣੇ ਨਾਲ ਤੋਰਨ ਦੀ ਕੋਸ਼ਿਸ਼ ਕਰ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੀ ਸਰਪ੍ਰਸਤੀ ਹੇਠ ਮਨਮਾਨੀਆਂ ਕਰਨ ਵਾਲੇ ਆਗੂਆਂ ਖ਼ਿਲਾਫ਼ ਲੋਕਾਂ ਦੀ ਸ਼ਿਕਾਇਤ ਨਾ ਸੁਣਨ ਕਾਰਨ ਸਵਾਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪਿਛਲੇ ਦਿਨਾਂ ਤੋਂ ਪ੍ਰਕਾਸ਼ ਸਿੰਘ ਬਾਦਲ ਜਾਂ ਉਨ੍ਹਾਂ ਦੇ ਮੋਹਤਬਰਾਂ ਨੇ ਜਨਤਕ ਮੀਟਿੰਗਾਂ ਬਾਰੇ ਖਾਮੋਸ਼ੀ ਧਾਰ ਰੱਖੀ ਹੈ। ਲੰਬੀ ਦੇ ਇਕ ਦੁਕਾਨਦਾਰ ਨੇ ਕਿਹਾ ਕਿ ਲੋਕ ਇਸ ਵਾਰ ਅਲੱਗ ਤਰ੍ਹਾਂ ਦੇ ਨਤੀਜੇ ਦੇਣ ਦੇ ਰੌਂਅ ਵਿਚ ਹਨ ਪ੍ਰੰਤੂ ਬਾਦਲਾਂ ਦੀ ਖਾਮੋਸ਼ੀ ਕੋਈ ਨਵਾਂ ਧੋਬੀ ਪਟਕਾ ਵੀ ਮਾਰ ਸਕਦੀ ਹੈ। ਇਕ ਹੋਰ ਆਗੂ ਨੇ ਕਿਹਾ ਕਿ ਡੇਰਾ ਸਿਰਸਾ ਦੀ ਵੋਟ ਲਈ ਬਾਦਲ ਪਰਿਵਾਰ ਗੁਪਤ ਤਰੀਕੇ ਨਾਲ ਚਾਰਾਜੋਈ ਕਰ ਰਿਹਾ ਹੈ। ਪਿੰਡ ਬਾਦਲ ਦੇ ਇਕ ਦੁਕਾਨਦਾਰ ਨੇ ਕਿਹਾ ਕਿ ਵਿਕਾਸ ਤਾਂ ਕਰਵਾਇਆ ਹੈ ਪ੍ਰੰਤੂ ਲੋਕ ਗੁੰਡਾਗਰਦੀ ਤੋਂ ਤੰਗ ਹਨ ਅਤੇ ਉਹ ਮਾਣ-ਸਨਮਾਨ ਵੀ ਚਾਹੁੰਦੇ ਹਨ। ਦੂਜੇ ਪਾਸੇ ਬਾਦਲ ਸਮਰਥਕਾਂ ਨੂੰ ਬਰਾਬਰ ਦੀ ਤਿਕੋਣੀ ਟੱਕਰ ਹੋਣ ਕਰਕੇ ਕੰਮ ਕੁਝ ਆਸਾਨ ਹੁੰਦਾ ਨਜ਼ਰ ਆ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article