ਹਾਕੀ ਕਪਤਾਨ ਸਰਦਾਰ ਸਿੰਘ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਨਕਾਰਿਆ

February 04
21:06
2016
ਚੰਡੀਗੜ੍ਹ, 4 ਫਰਵਰੀ (ਪੰਜਾਬ ਮੇਲ)- ਭਾਰਤੀ ਹਾਕੀ ਟੀਮ ਦੇ ਕਪਤਾਨ ਸਰਦਾਰ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ-42 ‘ਚ ਹਾਕੀ ਸਟੇਡੀਅਮ ਵਿਖੇ ਪ੍ਰੈਸ ਕਾਨਫਰੰਸ ਕੀਤੀ, ਜਿਥੇ ਉਨ੍ਹਾਂ ਆਪਣੇ ‘ਤੇ ਲੱਗੇ ਸਾਰੇ ਗੰਭੀਰ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।…ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਮਹਿਲਾ ਅੰਡਰ-19 ਬ੍ਰਿਟੇਨ ਹਾਕੀ ਟੀਮ ਦੀ ਖਿਡਾਰਣ ਨੇ ਸਰਦਾਰ ਸਿੰਘ ‘ਤੇ ਜਬਰ-ਜ਼ਨਾਹ ਅਤੇ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ ਦੇ ਦੋਸ਼ ਲਗਾਏ ਸਨ।
ਸਰਦਾਰ ਸਿੰਘ ਖਿਲਾਫ ਲੁਧਿਆਣਾ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨ ਲਈ ਐੱਸ.ਆਈ.ਟੀ. ਦਾ ਵੀ ਗਠਨ ਕੀਤਾ ਹੈ, ਤਾਂ ਜੋ ਅਸਲ ਸੱਚਾਈ ਸਾਰਿਆਂ ਦੇ ਸਾਹਮਣੇ ਆ ਸਕੇ।
There are no comments at the moment, do you want to add one?
Write a comment