PUNJABMAILUSA.COM

ਹਾਫਿਜ਼ ਸਈਦ ਨੇ ਭਾਰਤ ਵਿਰੁੱਧ ਫਿਰ ਖੋਲ੍ਹਿਆ ਮੂੰਹ

ਹਾਫਿਜ਼ ਸਈਦ ਨੇ ਭਾਰਤ ਵਿਰੁੱਧ ਫਿਰ ਖੋਲ੍ਹਿਆ ਮੂੰਹ

ਹਾਫਿਜ਼ ਸਈਦ ਨੇ ਭਾਰਤ ਵਿਰੁੱਧ ਫਿਰ ਖੋਲ੍ਹਿਆ ਮੂੰਹ
October 10
21:05 2016

hafiz-300x228
ਇਸਲਾਮਾਬਾਦ, 10 ਅਕਤੂਬਰ (ਪੰਜਾਬ ਮੇਲ)- ਭਾਰਤੀ ਫੌਜ ਵਲੋਂ ਮਕਬੂਜ਼ਾ ਕਸ਼ਮੀਰ (ਪੀ ਓ ਕੇ) ਵਿੱਚ ਕੀਤੀ ਗਈ ਫੌਜੀ ਕਾਰਵਾਈ ਤੋਂ ਪਿੱਛੋਂ ਜਿੱਥੇ ਪਾਕਿਸਤਾਨ ਡਰਿਆ ਹੋਇਆ ਹੈ, ਉੱਥੇ ਉਸ ਪਾਸੇ ਦੇ ਅੱਤਵਾਦੀ ਅਜੇ ਤੱਕ ਵੀ ਬਿਆਨਬਾਜ਼ੀ ਕਰਨ ਤੋਂ ਨਹੀਂ ਹਟਦੇ। ਜਮਾਤ-ਉਦ-ਦਾਵਾ ਦੇ ਮੁਖੀ ਅਤੇ ਮੰਬਈ ਹਮਲੇ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਨੇ ਭਾਰਤ ਵਿਰੁੱਧ ਫਿਰ ਮੂੰਹ ਖੋਲ੍ਹਿਆ ਹੈ।
ਹਾਫਿਜ਼ ਸਈਦ ਨੇ ਕਿਹਾ ਹੈ ਕਿ ਕਸ਼ਮੀਰ ਦੀ ਆਜ਼ਾਦੀ ਲਈ ਅਸੀਂ ਅੱਗੇ ਹੋਰ ਲੜਾਕਿਆਂ ਨੂੰ ਤਿਆਰ ਕਰਦੇ ਰਹਾਂਗੇ। ਉਸ ਨੇ ਕਿਹਾ ਕਿ ਪਹਿਲਾਂ ਭਾਰਤ ਜੰਗ ਦੀ ਧਮਕੀ ਦਿੰਦਾ ਸੀ, ਪਰ ਜਦੋਂ ਤੋਂ ਉਸ ਨੇ ਸਰਜੀਕਲ ਸਟਰਾਈਕ ਦਾ ਡਰਾਮਾ ਰਚਿਆ ਹੈ, ਉਦੋਂ ਤੋਂ ਪਤਾ ਲੱਗ ਗਿਆ ਕਿ ਉਹ ਕਿੰਨੇ ਪਾਣੀ ਵਿੱਚ ਹੈ। ਹਾਫਿਜ਼ ਸਈਦ ਦਾ ਭਾਸ਼ਣ ਇਕ ਵੀਡੀਓ ਜ਼ਰੀਏ ਸਾਹਮਣੇ ਆਇਆ ਹੈ। ਉਸ ਨੇ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦੇ ਹੋਏ ਭਾਰਤ ਦੇ ਨਾਲ-ਨਾਲ ਅਮਰੀਕਾ ਨੂੰ ਵੀ ਨਿਸ਼ਾਨੇ ਉੱਤੇ ਲਿਆ। ਉਸ ਨੇ ਕਿਹਾ ਕਿ ਇਨ੍ਹਾਂ ਦੋਵਾਂ ਦੇਸ਼ਾਂ ਨੇ ਸਾਡੀ ਜਾਨ ਦੀ ਕੀਮਤ ਲਾਈ ਹੈ ਪਰ ਜ਼ਿੰਦਗੀ ਅਤੇ ਮੌਤ ਉਸ ਅੱਲ੍ਹਾ ਦੇ ਹੱਥ ਵਿੱਚ ਹੈ ਅਤੇ ਜਦੋਂ ਤੱਕ ਜ਼ਿੰਦਗੀ ਰਹੇਗੀ, ਅਸੀਂ ਕਸ਼ਮੀਰ ਦੀ ਆਜ਼ਾਦੀ ਲਈ ਲੜਦੇ ਰਹਾਂਗੇ। ਜਿਸ ਦਿਨ ਕਸ਼ਮੀਰ ਸਾਡੇ ਕੋਲ ਆ ਗਿਆ, ਪੂਰੀ ਦੁਨੀਆ ਸਾਡੇ ਪਿੱਛੇ-ਪਿੱਛੇ ਆ ਜਾਵੇਗੀ। ਉਸ ਨੇ ਕਿਹਾ ਕਿ ਕਸ਼ਮੀਰ ਨੂੰ ਆਜ਼ਾਦ ਤਾਂ ਹੋਣ ਦਿਓ, ਪੂਰਾ ਭਾਰਤ ਟੁੱਕੜਿਆਂ ਵਿੱਚ ਵੰਡਿਆ ਜਾਵੇਗਾ। ਹਾਫਿਜ਼ ਨੇ ਕਿਹਾ ਕਿ ਅਮਰੀਕਾ ਤੇ ਭਾਰਤ ਜਦੋਂ ਸਾਨੂੰ ਪਰੇਸ਼ਾਨ ਕਰਦੇ ਹਾਂ ਤਾਂ ਸਾਨੂੰ ਕਾਫੀ ਚੰਗਾ ਲੱਗਦਾ ਹੈ।
ਇਸ ਦੇ ਨਾਲ ਹਾਫਿਜ਼ ਨੇ ਪਾਕਿਸਤਾਨ ਸਰਕਾਰ ਉੱਤੇ ਵੀ ਹਮਲਾ ਬੋਲਿਆ ਅਤੇ ਕਿਹਾ ਕਿ ਇਸਲਾਮਾਬਾਦ ਵਿੱਚ ਬੈਠੇ ਲੋਕ ਪਰੇਸ਼ਾਨੀ ਦੀ ਵਜ੍ਹਾ ਹਨ, ਕਿਉਂਕਿ ਉਹ ਮਦਦ ਲਈ ਅਮਰੀਕਾ ਵੱਲ ਦੇਖਦੇ ਹਨ ਅਤੇ ਕਹਿ ਰਹੇ ਹਨ ਕਿ ਅਸੀਂ ਇਕੱਲੇ ਹੋ ਗਏ ਹਾਂ ਤੇ ਉਨ੍ਹਾਂ ਨੂੰ ਯਕੀਨ ਦਿਵਾ ਰਹੇ ਹਨ ਕਿ ਅਸੀਂ ਅੱਤਵਾਦੀਆਂ ਨੂੰ ਕਾਬੂ ਕਰ ਲਵਾਂਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article