PUNJABMAILUSA.COM

ਹਾਰਟ ਆਫ ਏਸ਼ੀਆ : ਮੋਦੀ ਹੋਏ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਹਾਰਟ ਆਫ ਏਸ਼ੀਆ : ਮੋਦੀ ਹੋਏ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਹਾਰਟ ਆਫ ਏਸ਼ੀਆ : ਮੋਦੀ ਹੋਏ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
December 03
21:12 2016

PM Modi at Golden Temple
ਅੰਮ੍ਰਿਤਸਰ, 3 ਦਸੰਬਰ (ਪੰਜਾਬ ਮੇਲ)- ਇੱਥੇ ਸ਼ੁਰੂ ਹੋਈ ਛੇਵੀਂ ਹਾਰਟ ਆਫ਼ ਏਸ਼ੀਆ ਕਾਨਫ਼ਰੰਸ ਵਿੱਚ ਦਹਿਸ਼ਤਗਰਦੀ ਵਿਰੋਧੀ ਪ੍ਰਬੰਧ ਨੂੰ ਅੰਤਿਮ ਰੂਪ ਦੇਣ, ਅਫ਼ਗਾਨਿਸਤਾਨ ਵਿੱਚ ਸਥਾਈ ਸ਼ਾਂਤੀ ਕਾਇਮ ਕਰਨ ਅਤੇ ਜੰਗ ਕਾਰਨ ਮੁਸ਼ਕਲਾਂ ਵਿੱਚ ਘਿਰੇ ਇਸ ਦੇਸ਼ ਦੇ ਵਿੱਤੀ ਵਿਕਾਸ ਲਈ ਖੇਤਰੀ ਸੰਪਰਕ ਮਜ਼ਬੂਤ ਕਰਨ, ਹੋਰ ਏਸ਼ਿਆਈ ਮੁਲਕਾਂ ਵਿੱਚ ਦਹਿਸ਼ਤਗਰਦੀ ਦੇ ਖ਼ਤਰੇ ਨਾਲ ਨਜਿੱਠਣ ਅਤੇ ਆਪਸੀ ਵਪਾਰ ਵਧਾਉਣ ਵਰਗੇ ਮੁੱਦੇ ਵਿਚਾਰੇ ਗਏ।
ਅੰਮ੍ਰਿਤਸਰ ਹਵਾਈ ਅੱਡੇ ਨੇੜਲੇ ਹੋਟਲ ਵਿੱਚ ਸ਼ੁਰੂ ਹੋਈ ਇਸ ਦੋ ਰੋਜ਼ਾ ਕਾਨਫ਼ਰੰਸ ਦੇ ਪਹਿਲੇ ਦਿਨ ਇਸ ਦੀ ਅਗਵਾਈ ਭਾਰਤ ਦੇ ਵਿਦੇਸ਼ ਸਕੱਤਰ ਐਸ. ਜੈ ਸ਼ੰਕਰ ਅਤੇ ਅਫ਼ਗਾਨਿਸਤਾਨ ਦੇ ਵਿਦੇਸ਼ ਮਾਮਲਿਆਂ ਦੇ ਉਪ ਮੰਤਰੀ ਹਿਕਮਤ ਖ਼ਲੀਲ ਕਰਜ਼ਈ ਨੇ ਕੀਤੀ। ਲਗਪਗ 40 ਮੁਲਕਾਂ ਦੇ ਨੁਮਾਇੰਦੇ ਅਤੇ ਅੱਠ ਦੇਸ਼ਾਂ ਦੇ ਵਿਦੇਸ਼ ਮੰਤਰੀ ਇਸ ਵਿੱਚ ਸ਼ਾਮਲ ਹੋਣ ਪੁੱਜੇ ਹਨ। ਚਾਰ ਦਸੰਬਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਮੰਤਰੀ ਪੱਧਰ ਦੀ ਕਾਨਫ਼ਰੰਸ ਦਾ ਉਦਘਾਟਨ ਕਰਨਗੇ। ਕਾਨਫ਼ਰੰਸ ਵਿੱਚ ਭਲਕੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਸਰਤਾਜ ਅਜ਼ੀਜ਼ ਵੀ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਅੰਮਿ੍ਰਤਸਰ ਪਹੁੰਚ ਗਏ ਹਨ, ਪਰ ਇਸ ਦੌਰਾਨ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਵਿਚਾਲੇ ਦੁਵੱਲੀ ਗੱਲਬਾਤ ਦੀ ਕੋਈ ਸੰਭਾਵਨਾ ਨਹੀਂ ਹੈ। ਭਾਰਤ ਪਹਿਲਾਂ ਹੀ ਸਪਸ਼ਟ ਕਰ ਚੁੱਕਿਆ ਹੈ ਕਿ ਦਹਿਸ਼ਤਗਰਦੀ ਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ। ਪਾਕਿਸਤਾਨ ਪਹਿਲਾਂ ਦਹਿਸ਼ਤਗਰਦੀ ਨੂੰ ਨੱਥ ਪਾਵੇ, ਮਗਰੋਂ ਦੁਵੱਲੀ ਗੱਲਬਾਤ ਹੋਵੇਗੀ।
ਵਿਦੇਸ਼ ਵਿਭਾਗ ਦੇ ਨੁਮਾਇੰਦੇ ਨੇ ਦੱਸਿਆ ਕਿ ਉਪਰੋਕਤ ਮੁੱਦਿਆਂ ਨੂੰ ਵਿਚਾਰਨ ਮਗਰੋਂ ਇੱਕ ਦਸਤਾਵੇਜ਼ ਤਿਆਰ ਕੀਤਾ ਗਿਆ ਹੈ, ਜਿਸ ਨੂੰ ਭਲਕੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ। ਸਹਿਮਤੀ ਹੋਣ ’ਤੇ ਇਸ ਨੂੰ ਅੰਮ੍ਰਿਤਸਰ ਐਲਾਨਨਾਮੇ ਵਜੋਂ ਜਾਰੀ ਕੀਤਾ ਜਾਵੇਗਾ। ਭਲਕੇ ਇੱਥੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਮੀਡੀਆ ਨਾਲ ਗੱਲਬਾਤ ਵੀ ਕਰਨਗੇ। ਜ਼ਿਕਰਯੋਗ ਹੈ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਸਿਹਤ ਠੀਕ ਨਾ ਹੋਣ ਕਾਰਨ ਸ੍ਰੀ ਜੇਤਲੀ ਉਨ੍ਹਾਂ ਦੀ ਥਾਂ ਇਸ ਕਾਨਫ਼ਰੰਸ ਵਿੱਚ ਭਾਰਤੀ ਵਫ਼ਦ ਦੀ ਅਗਵਾਈ ਕਰ ਰਹੇ ਹਨ।
ਕਾਨਫ਼ਰੰਸ ਵਿੱਚ ਸ਼ਾਮਲ ਹੋਣ ਪੁੱਜੇ ਵੱਖ-ਵੱਖ ਦੇਸ਼ਾਂ ਦੇ ਨੁਮਾਇੰਦਿਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜਲ੍ਹਿਆਂਵਾਲਾ ਬਾਗ਼ ’ਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਾਨਫ਼ਰੰਸ ਸਬੰਧੀ ਇਸ ਸਰਹੱਦੀ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਤੇ ਪੰਜਾਬ ਪੁਲੀਸ ਦੇ ਨਾਲ-ਨਾਲ ਨੀਮ ਫ਼ੌਜੀ ਦਸਤੇ ਵੀ ਤਾਇਨਾਤ ਕੀਤੇ ਗਏ ਹਨ। ਹਾਰਟ ਆਫ਼ ਏਸ਼ੀਆ ਕਾਨਫਰੰਸ ਦੇ ਨਾਲ-ਨਾਲ ਇਕ ਵੱਖਰੇ ਹੋਟਲ ਵਿੱਚ ਸੈਮੀਨਾਰ ਵੀ ਕਰਵਾਇਆ ਗਿਆ। ਇਸ ਦੌਰਾਨ ਏਸ਼ਿਆਈ ਮੁਲਕਾਂ ਵਿਚਾਲੇ ਆਵਾਜਾਈ, ਵਪਾਰ ਅਤੇ ਆਪਸੀ ਤਾਲਮੇਲ ਵਧਾਉਣ ਸਬੰਧੀ ਮੁੱਦੇ ਵਿਚਾਰੇ ਗਏ।
ਭਲਕੇ ਤੁਰਕਮੇਨਿਸਤਾਨ, ਅਫ਼ਗਾਨਿਸਤਾਨ, ਪਾਕਿਸਤਾਨ ਅਤੇ ਭਾਰਤ ਵਿਚਾਲੇ ਗੈਸ ਪਾਈਪ ਲਾਈਨ ਵਿਛਾਉਣ ਅਤੇ ਚਾਬਹਾਰ ਪ੍ਰੋਜੈਕਟ ਤਹਿਤ ਪੰਜ ਮੁਲਕਾਂ ਸਬੰਧੀ ਰੇਲ ਯੋਜਨਾ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਕਾਨਫ਼ਰੰਸ ਵਿੱਚ ਭਾਰਤ ਸਮੇਤ ਅਫ਼ਗਾਨਿਸਤਾਨ, ਚੀਨ, ਇਰਾਨ, ਕਿਰਗਿਜ਼ਸਤਾਨ, ਸਾਊਦੀ ਅਰਬ, ਪਾਕਿਸਤਾਨ, ਤਜਾਕਿਸਤਾਨ, ਤੁਰਕਮੇਨਿਸਤਾਨ, ਤੁਰਕੀ, ਯੂ.ਏ.ਈ. ਆਦਿ ਮੁਲਕਾਂ ਦੇ ਨੁਮਾਇੰਦੇ ਸ਼ਾਮਲ ਹੋਏ ਹਨ। ਹਾਰਟ ਆਫ਼ ਏਸ਼ੀਆ ਜਥੇਬੰਦੀ ਦੇ ਸਮਰਥਕ ਮੁਲਕਾਂ ਦੇ ਨੁਮਾਇੰਦੇ ਵੀ ਇੱਥੇ ਪੁੱਜੇ ਹੋਏ ਹਨ। ਵਰਨਣਯੋਗ ਹੈ ਕਿ ਸਰਤਾਜ ਅਜ਼ੀਜ਼ ਨੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਛੇਤੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਗੁਲਦਸਤਾ ਭੇਜਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article