PUNJABMAILUSA.COM

ਹਾਰਦਿਕ ਪਾਂਡਯਾ ਤੇ ਮਹਿੰਦਰ ਸਿੰਘ ਧੋਨੀ ਦੀ ਬਿਹਤਰੀਨ ਪਾਰੀਆਂ ਦੀ ਬਦੌਲਤ ਭਾਰਤ ਨੇ ਆਸਟ੍ਰੇਲੀਆ ਨੂੰ ਹਰਾਇਆ

ਹਾਰਦਿਕ ਪਾਂਡਯਾ ਤੇ ਮਹਿੰਦਰ ਸਿੰਘ ਧੋਨੀ ਦੀ ਬਿਹਤਰੀਨ ਪਾਰੀਆਂ ਦੀ ਬਦੌਲਤ ਭਾਰਤ ਨੇ ਆਸਟ੍ਰੇਲੀਆ ਨੂੰ ਹਰਾਇਆ

ਹਾਰਦਿਕ ਪਾਂਡਯਾ ਤੇ ਮਹਿੰਦਰ ਸਿੰਘ ਧੋਨੀ ਦੀ ਬਿਹਤਰੀਨ ਪਾਰੀਆਂ ਦੀ ਬਦੌਲਤ ਭਾਰਤ ਨੇ ਆਸਟ੍ਰੇਲੀਆ ਨੂੰ ਹਰਾਇਆ
September 17
17:26 2017

ਚੇਨਈ, 17 ਸਤੰਬਰ (ਪੰਜਾਬ ਮੇਲ)– ਆਲਰਾਊਂਡਰ ਹਾਰਦਿਕ ਪਾਂਡਯਾ (83) ਤੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ (79) ਦੇ ਬਿਹਤਰੀਨ ਅਰਧ ਸੈਂਕੜਿਆਂ ਤੇ ਫਿਰ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲਭਾਰਤ ਨੇ ਮੀਂਹ ਪ੍ਰਭਾਵਿਤ ਪਹਿਲੇ ਵਨਡੇ ਵਿਚ ਵਿਸ਼ਵ ਚੈਂਪੀਅਨ ਆਸਟ੍ਰੇਲੀਆ ਨੂੰ ਐਤਵਾਰ ਨੂੰ 26 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਸੀਰੀਜ਼ ਵਿਚ 1-0 ਦੀ ਬੜ੍ਹਤ ਬਣਾ ਲਈ। ਪਾਂਡਯਾ ਤੇ ਧੋਨੀ ਨੇ ਭਾਰਤ ਨੂੰ ਪੰਜ ਵਿਕਟਾਂ ‘ਤੇ 87 ਦੌੜਾਂ ਦੀ ਨਾਜ਼ੁਕ ਸਥਿਤੀ ਤੋਂ ਉਭਾਰਦੇ ਹੋਏ 50 ਓਵਰਾਂ ਵਿਚ 281 ਦੌੜਾਂ ਦੇ ਚੁਣੌਤੀਪੂਰਨ ਸਕੋਰ ਤਕ ਪਹੁੰਚਾਇਆ। ਆਸਟ੍ਰੇਲੀਆ ਦੀ ਪਾਰੀ ਸ਼ੁਰੂ ਹੋਣ ਤੋਂ ਪਹਿਲਾਂ ਮੀਂਹ ਆਉਣ ਕਾਰਨ ਕਾਫੀ ਦੇਰ ਤਕ ਖੇਡ ਰੁਕੀ ਰਹੀ। ਖੇਡ ਸ਼ੁਰੂ ਹੋਣ ‘ਤੇ ਆਸਟ੍ਰੇਲੀਆ ਨੂੰ ਡਕਵਰਥ ਲੂਈਸ ਨਿਯਮਤ ਤਹਿਤ 21 ਓਵਰਾਂ ਵਿਚ 164 ਦੌੜਾਂ ਦਾ ਟੀਚਾ ਮਿਲਿਆ ਪਰ ਆਸਟ੍ਰੇਲੀਆਈ ਟੀਮ ਭਾਰਤੀ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸਨ ਸਾਹਮਣੇ 9 ਵਿਕਟਾਂ ‘ਤੇ ਸਿਰਫ 137 ਦੌੜਾਂ ਹੀ ਬਣਾ ਸਕੀ।
ਲੈੱਗ ਸਪਿਨਰ ਯੁਜਵੇਂਦਰ ਚਾਹਲ ਨੇ 30 ਦੌੜਾਂ ‘ਤੇ 3 ਵਿਕਟਾਂ ਲਈਆਂ, ਜਿਸ ਵਿਚ ਖਤਰਨਾਕ ਬੱਲੇਬਾਜ਼ੀ ਕਰ ਰਹੇ ਗਲੇਨ ਮੈਕਸਵੈੱਲ ਦੀ ਵਿਕਟ ਵੀ ਸ਼ਾਮਲ ਸੀ। ਮੈਕਸਵੈੱਲ ਨੇ ਸਿਰਫ 18 ਗੇਂਦਾਂ ‘ਤੇ 3 ਚੌਕਿਆਂ ਤੇ 4 ਛੱਕਿਆਂ ਦੀ ਮਦਦ ਨਾਲ 39 ਦੌੜਾਂ ਬਣਾਈਆਂ। ਪਾਂਡਯਾ ਨੇ ਬੱਲੇਬਾਜ਼ੀ ਤੋਂ ਬਾਅਦ ਗੇਂਦਬਾਜੀ ਵਿਚ ਵੀ ਧਮਾਲ ਪਾਉਂਦੇ ਹੋਏ 28 ਦੌੜਾਂ ‘ਤੇ 2 ਵਿਕਟਾਂ ਲਈਆਂ। ਪਾਂਡਯਾ ਨੇ ਆਸਟ੍ਰੇਲੀਆਈ ਕਪਤਾਨ ਸਟੀਵ ਸਮਿਥ (1) ਨੂੰ ਵੀ ਪੈਵੇਲੀਅਨ ਭੇਜਿਆ। ਓਪਨਰ ਡੇਵਿਡ ਵਾਰਨਰ (25) ਨੂੰ ਚਾਇਨਾਮੈਨ ਗੇਂਦਬਾਜ਼ ਕੁਲਦੀਪ ਯਾਦਵ ਨੇ ਆਊਟ ਕੀਤਾ। ਕੁਲਦੀਪ ਨੇ 33 ਦੌੜਾਂ ‘ਤੇ ਦੋ ਵਿਕਟਾਂ ਲਈਆਂ. ਜਸਪ੍ਰੀਤ ਬੁਮਰਾਹ ਤੇ ਭੁਵਨੇਸ਼ਵਰ ਕੁਮਾਰ ਨੂੰ ਇਕ-ਇਕ ਵਿਕਟ ਮਿਲੀ। ਜੇਮਸ ਫਾਕਨਰ 32 ਦੌੜਾਂ ‘ਤੇ ਅਜੇਤੂ ਰਿਹਾ।
ਇਸ ਤੋਂ ਪਹਿਲਾਂ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਪਰ ਉਸ ਦੀ ਸ਼ੁਰੂਆਤ ਖੌਫਨਾਕ ਰਹੀ ਤੇ 6ਵੇਂ ਓਵਰ ਤਕ ਉਸ ਨੇ ਆਪਣੀਆਂ 3 ਵਿਕਟਾਂ 11 ਦੌੜਾਂ ‘ਤੇ ਗੁਆ ਦਿੱਤੀਆਂ। ਭਾਰਤ ਨੇ ਫਿਰ 87 ਦੌੜਾਂ ਤਕ ਜਾਂਦੇ-ਜਾਂਦੇ ਆਪਣੀਆਂ 5 ਵਿਕਟਾਂ ਗੁਆ ਦਿੱਤੀਆਂ ਪਰ ਇਸ ਤੋਂ ਬਾਅਦ ਪਾਂਡਯਾ ਨੇ ਹਮਲਾਵਰ ਅੰਦਾਜ਼ ਵਿਚ ਖੇਡਦੇ ਹੋਏ ਅਰਧ ਸੈਂਕੜਾ ਲਾਇਆ, ਜਦਕਿ ਧੋਨੀ ਨੇ ਸ਼ੁਰੂਆਤ ‘ਚ ਸਾਵਧਾਨੀ ਵਰਤਣ ਤੋਂ ਬਾਅਦ ਅਰਧ ਸੈਂਕੜੇ ਤੋਂ ਬਾਅਦ ਹੱਥ ਖੋਲ੍ਹੇ।
ਪਾਂਡਯਾ ਨੇ ਸਿਰਫ 66 ਗੇਂਦਾਂ ‘ਤੇ 83 ਦੌੜਾਂ ਵਿਚ 5 ਚੌਕੇ ਤੇ 5 ਛੱਕੇ ਲਾਏ। ਧੋਨੀ ਆਪਣੇ ਅਰਧ ਸੈਂਕੜੇ ਤਕ ਹੌਲੀ ਰਿਹਾ ਪਰ ਇਸ ਤੋਂ ਬਾਅਦ ਉਸ ਨੇ ਵੀ ਆਪਣੇ ਪੁਰਾਣੇ ਤੇਵਰ ਦਿਖਾਏ। ਧੋਨੀ ਨੇ 88 ਗੇਂਦਾਂ ‘ਤੇ 79 ਦੌੜਾਂ ਵਿਚ 4 ਚੌਕੇ ਤੇ 4 ਛੱਕੇ ਲਾਏ। ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਨੇ 30 ਗੇਂਦਾਂ ‘ਤੇ 5 ਚੌਕਿਆਂ ਦੀ ਮਦਦ ਨਾਲ ਅਜੇਤੂ 32 ਦੌੜਾਂ ਦਾ ਮਹੱਤਵਪੂਰਨ ਯੋਗਦਾਨ ਦਿੱਤਾ। ਪਾਂਡਯਾ ਤੇ ਧੋਨੀ ਨੇ ਛੇਵੀਂ ਵਿਕਟ ਲਈ 118 ਦੌੜਾਂ ਦੀ ਸਾਂਝੇਦਾਰੀ ਕੀਤੀ, ਜਦਕਿ ਧੋਨੀ ਤੇ ਭੁਵਨੇਸ਼ਵਰ ਨੇ ਸੱਤਵੀਂ ਵਿਕਟ ਲਈ 72 ਦੌੜਾਂ ਜੋੜੀਆਂ। ਪਾਂਡਯਾ ਨੇ ਆਪਣੀਆਂ 50 ਦੌੜਾਂ ਪੂਰੀਆਂ ਕਰਨ ਤੋਂ ਬਾਅਦ ਅਗਲੀਆਂ 33 ਦੌੜਾਂ ‘ਚ 3 ਛੱਕੇ ਤੇ 2 ਚੌਕੇ ਲਾਏ। ਪਾਂਡਯਾ ਦੀ ਇਸ ਖਤਰਨਾਕ ਪਾਰੀ ਦਾ ਅੰਤ ਲੈੱਗ ਸਪਿਨਰ ਐਡਮ ਜ਼ਾਂਪਾ ਨੇ ਕੀਤਾ। ਪਾਂਡਯਾ ਦਾ ਕੈਚ ਜੇਮਸ ਫਾਕਨਰ ਨੇ ਫੜਿਆ। ਪਾਂਡਯਾ ਦੀ ਜਦੋਂ ਵਿਕਟ ਡਿਗੀ ਤਾਂ ਭਾਰਤ ਦਾ ਸਕੋਰ 41ਵੇਂ ਓਵਰ ‘ਚ 205 ਦੌੜਾਂ ‘ਤੇ ਪਹੁੰਚ ਚੁੱਕਾ ਸੀ। ਪਾਂਡਯਾ ਦਾ ਵਨ ਡੇ ਦਾ ਇਹ ਸਰਵਉੱਚ ਸਕੋਰ ਤੇ ਤੀਜਾ ਅਰਧ ਸੈਂਕੜਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article
    ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

Read Full Article