PUNJABMAILUSA.COM

ਹਾਲਾਤ ਸੁਧਰਨ ਦੇ ਬਾਵਜੂਦ ਸ਼ਿਲਾਂਗ ‘ਚ ਕਰਫਿਊ ਜਾਰੀ

ਹਾਲਾਤ ਸੁਧਰਨ ਦੇ ਬਾਵਜੂਦ ਸ਼ਿਲਾਂਗ ‘ਚ ਕਰਫਿਊ ਜਾਰੀ

ਹਾਲਾਤ ਸੁਧਰਨ ਦੇ ਬਾਵਜੂਦ ਸ਼ਿਲਾਂਗ ‘ਚ ਕਰਫਿਊ ਜਾਰੀ
June 06
11:25 2018

ਸ਼ਿਲਾਂਗ, 6 ਜੂਨ (ਪੰਜਾਬ ਮੇਲ)- ਮੇਘਾਲਿਆ ਦੀ ਰਾਜਧਾਨੀ ‘ਚ ਜ਼ਿੰਦਗੀ ਹੌਲੀ-ਹੌਲੀ ਮੁੜ ਲੀਹ ‘ਤੇ ਆ ਰਹੀ ਹੈ। ਹਾਲਾਂਕਿ ਅਧਿਕਾਰੀਆਂ ਨੇ ਮੰਗਲਵਾਰ ਸ਼ਾਮੀਂ ਇਹਤਿਆਤ ਵਜੋਂ ਕਰਫਿਊ ਦੁਬਾਰਾ ਲਾਗੂ ਕਰ ਦਿੱਤਾ। ਲੁਮਡੀਨਜਰੀ ਪੁਲਿਸ ਸਟੇਸ਼ਨ ਹੇਠਲੇ ਸ਼ਹਿਰ ਦੇ 14 ਇਲਾਕੇ ਤੇ ਕੰਟੋਨਮੈਂਟ ਬੀਟ ਹਾਊਸ 1 ਜੂਨ ਤੋਂ ਲਗਾਤਾਰ ਕਰਫਿਊ ਹੇਠ ਚੱਲ ਰਹੇ ਹਨ ਪਰ ਸ਼ਹਿਰ ਦੇ ਬਾਕੀ ਹਿੱਸਿਆਂ ਵਿਚ ਕਰੀਬ 11 ਘੰਟਿਆਂ ਦੀ ਢਿੱਲ ਤੋਂ ਬਾਅਦ ਮੰਗਲਵਾਰ ਸ਼ਾਮੀਂ 4 ਵਜੇ ਤੋਂ ਅਗਲੀ ਸਵੇਰ 5 ਵਜੇ ਤੱਕ ਕਰਫਿਊ ਮੁੜ ਲਾਗੂ ਕਰ ਦਿੱਤਾ ਗਿਆ। ਨੀਮ ਫ਼ੌਜੀ ਦਸਤਿਆਂ ਵੱਲੋਂ ਸ਼ਹਿਰ ਵਿਚ ਗ਼ਸ਼ਤ ਕੀਤੀ। ਜਾ ਰਹੀ ਤੇ ਫ਼ੌਜ ਨੂੰ ਤਿਆਰ-ਬਰ-ਤਿਆਰ ਰਹਿਣ ਲਈ ਕਿਹਾ ਗਿਆ ਹੈ। ਜ਼ਿਲ੍ਹੇ ਦੇ ਇਕ ਪ੍ਰਮੁੱਖ ਅਧਿਕਾਰੀ ਨੇ ਦੱਸਿਆ , ”ਪੁਲਿਸ ਬਾਜ਼ਾਰ ਦੀਆਂ 90 ਫ਼ੀਸਦੀ ਦੁਕਾਨਾਂ ਤੇ ਬੜਾ ਬਾਜ਼ਾਰ ਦੇ ਕੁਝ ਹਿੱਸੇ ਖੁੱਲ੍ਹੇ। ਕੁਝ ਲੋਕ ਦੋਵੇਂ ਬਾਜ਼ਾਰਾਂ ਵਿਚ ਖਰੀਦਦਾਰੀ ਕਰਦੇ ਵੀ ਨਜ਼ਰ ਆਏ। ਭਾਜਪਾ ਦੀ ਹਮਾਇਤ ਵਾਲੀ ਮੇਘਾਲਿਆ ਡੈਮੋਕਰੈਟਿਕ ਅਲਾਇੰਸ ਸਰਕਾਰ ਨੇ ਪੰਜਾਬੀਆਂ ਦੀ ਵਸੋਂ ਵਾਲੀ ਸਵੀਪਰ ਕਾਲੋਨੀ ਨੂੰ ਤਬਦੀਲ ਕਰਨ ਦੇ ਮੁੱਦੇ ਦਾ ਸਥਾਈ ਹੱਲ ਲੱਭਣ ਲਈ ਉਪ ਮੁੱਖ ਮੰਤਰੀ ਪ੍ਰੈਸਟੋਨ ਟਿਨਸੌਂਗ ਦੀ ਅਗਵਾਈ ਹੇਠ ਇਕ ਉਚ ਪੱਧਰੀ ਕਮੇਟੀ ਕਾਇਮ ਕੀਤੀ ਹੈ। ਮੁੱਖ ਮੰਤਰੀ ਕੋਨਰੈਡ ਕੇ ਸੰਗਮਾ ਨੇ ਸ਼ਹਿਰੀ ਮਾਮਲਿਆਂ ਦੇ ਵਿਭਾਗ ਨੂੰ ਪੰਜਾਬੀ ਲੇਨ ਖੇਤਰ, ਇਸ ਦੇ ਇਤਿਹਾਸ, ਕਾਨੂੰਨੀ ਪਹਿਲੂਆਂ ਤੇ ਉੱਥੇ ਰਹਿੰਦੇ ਲੋਕਾਂ ਦੇ ਸਰੋਕਾਰਾਂ ਬਾਰੇ ਤਫ਼ਸੀਲੀ ਰਿਪੋਰਟ ਤਿਆਰ ਕਰਨ ਲਈ ਕਿਹਾ ਹੈ। ਪੂਰਬੀ ਖਾਸੀ ਹਿੱਲਜ਼ ਦੇ ਗ੍ਰਹਿ ਮੰਤਰਾਲੇ ਨੇ ਅਜੇ ਤੱਕ ਸ਼ਿਲਾਂਗ ਵਿਚ ਇੰਟਰਨੈੱਟ ਤੇ ਮੈਸੇਜਿੰਗ ਸੇਵਾਵਾਂ ਬਹਾਲ ਕਰਨ ਬਾਰੇ ਕੋਈ ਫ਼ੈਸਲਾ ਨਹੀਂ ਲਿਆ। ਕਿਸੇ ਅਣਸੁਖਾਵੀਂ ਘਟਨਾ ਦੀ ਰਿਪੋਰਟ ਨਹੀਂ ਮਿਲੀ ਪਰ ਸਮੁੱਚੇ ਸ਼ਹਿਰ ਵਿਚ ਕਰਫਿਊ ਜਾਰੀ ਰਹੇਗਾ।” ਇਸ ਪਹਾੜੀ ਸ਼ਹਿਰ ‘ਚ ਵੀਰਵਾਰ ਨੂੰ ਪੰਜਾਬੀ ਲੇਨ ਖੇਤਰ ਜੋ ਸਵੀਪਰ ਕਾਲੋਨੀ ਵਜੋਂ ਵੀ ਜਾਣੀ ਜਾਂਦੀ ਹੈ, ਦੇ ਵਸਨੀਕ ਸਿੱਖਾਂ ਤੇ ਸਰਕਾਰੀ ਬੱਸਾਂ ਦੇ ਖਾਸੀ ਭਾਈਚਾਰੇ ਨਾਲ ਸਬੰਧਤ ਡਰਾਈਵਰਾਂ ਵਿਚਕਾਰ ਹੋਈਆਂ ਝੜਪਾਂ ਤੋਂ ਬਾਅਦ ਕਾਫ਼ੀ ਤਣਾਅ ਵਧ ਗਿਆ ਸੀ। ਝੜਪਾਂ ਵਿਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੇ ਜਵਾਨਾਂ ਸਮੇਤ ਕਰੀਬ 10 ਜਣੇ ਜ਼ਖ਼ਮੀ ਹੋ ਗਏ ਸਨ। ਸਥਿਤੀ ਨਾਲ ਸਿੱਝਣ ਲਈ ਸ਼ਹਿਰ ‘ਚ ਨੀਮ ਫ਼ੌਜੀ ਦਸਤਿਆਂ ਦੀਆਂ 15 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਸਨ।
ਮੇਘਾਲਿਆ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਉਥੇ ਵਸਦੇ ਸਿੱਖਾਂ ਨਾਲ ਕੋਈ ਵਧੀਕੀ ਨਹੀਂ ਹੋਵੇਗੀ। ਉਥੋਂ ਦੇ ਮੁੱਖ ਮੰਤਰੀ ਨੇ ਜਾਣਕਾਰੀ ਦੇ ਦਿੱਤੀ ਹੈ ਕਿ ਸਮੁੱਚੇ ਮਾਮਲੇ ਸਬੰਧੀ ਕੈਬਨਿਟ ਪੱਧਰ ‘ਤੇ ਇਕ ਕਮੇਟੀ ਬਣਾਈ ਗਈ ਹੈ, ਜੋ ਸਾਰੇ ਘਟਨਾਕ੍ਰਮ ਦੀ ਜਾਂਚ ਕਰੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਰਵਾਈ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਹ ਵਫ਼ਦ ਜਦੋਂ ਆਪਣੀ ਰਿਪੋਰਟ ਦੇਵੇਗਾ, ਤਾਂ ਇਸ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਹ ਇਸ ਸਬੰਧੀ ਲੋੜ ਪੈਣ ‘ਤੇ ਕੇਂਦਰੀ ਗ੍ਰਹਿ ਮੰਤਰੀ ਤੇ ਹੋਰਾਂ ਨੂੰ ਵੀ ਮਿਲਣਗੇ। ਸਿੱਖ ਵਫ਼ਦ ਤੋਂ ਮਿਲੇ ਵੇਰਵਿਆਂ ਮੁਤਾਬਿਕ ਸ਼ਿਲਾਂਗ ਦੇ ਇਕ ਹਿੱਸੇ ਵਿਚ ਦਲਿਤ ਸਿੱਖਾਂ ਦੀ ਵਸੋਂ ਹੈ। ਇਹ ਦਲਿਤ ਸਿੱਖ 1853 ਤੋਂ ਵਸੇ ਹੋਏ ਹਨ। ਲਗਪਗ ਦੋ ਏਕੜ ਜ਼ਮੀਨ ਵਿਚ ਦਲਿਤ ਸਿੱਖਾਂ ਦੇ ਲਗਪਗ 300 ਘਰ ਹਨ। ਹੁਣ ਉਥੇ ਸਥਾਨਕ ਆਗੂ ਤੇ ਹੋਰ ਇਸ ਮਹਿੰਗੇ ਭਾਅ ਵਾਲੀ ਜ਼ਮੀਨ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article