PUNJABMAILUSA.COM

ਹਿਮਾਚਲ ਪ੍ਰਦੇਸ਼ ‘ਚ ਬੱਸਾਂ ‘ਤੇ ਢਿੱਗਾਂ ਡਿੱਗਣ ਨਾਲ 50 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਹਿਮਾਚਲ ਪ੍ਰਦੇਸ਼ ‘ਚ ਬੱਸਾਂ ‘ਤੇ ਢਿੱਗਾਂ ਡਿੱਗਣ ਨਾਲ 50 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਹਿਮਾਚਲ ਪ੍ਰਦੇਸ਼ ‘ਚ ਬੱਸਾਂ ‘ਤੇ ਢਿੱਗਾਂ ਡਿੱਗਣ ਨਾਲ 50 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ
August 14
02:56 2017

ਮੰਡੀ/ਸ਼ਿਮਲਾ, 13 ਅਗਸਤ (ਪੰਜਾਬ ਮੇਲ)– ਹਿਮਾਚਲ ਪ੍ਰਦੇਸ਼ ਦੇ ਮੰਡੀ-ਪਠਾਨਕੋਟ ਕੌਮੀ ਮਾਰਗ ਉੱਤੇ ਬੱਦਲ ਫੱਟਣ ਬਾਅਦ ਡਿਗੀਆਂ ਢਿਗਾਂ ਥੱਲੇ ਦੋ ਬੱਸਾਂ ਦੇ ਆ ਜਾਣ ਕਾਰਨ ਕਰੀਬ ਪੰਜਾਹ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ ਅਤੇ ਐਤਵਾਰ ਰਾਤ ਤਕ 46 ਲਾਸ਼ਾਂ ਮਿਲ ਗਈਆਂ ਹਨ। ਦੋ ਕਾਰਾਂ ਅਤੇ ਇੱਕ ਮੋਟਰਸਾਈਕਲ ਵੀ ਮਲਬੇ ਦੇ ਥੱਲੇ ਆ ਗਏ। ਇਹ ਘਟਨਾ ਮੰਡੀ ਤੋਂ ਕਰੀਬ 20 ਕਿਲੋਮੀਟਰ ਦੂਰ ਕੋਟਰੂਪੀ ਕਸਬੇ ਦੇ ਨੇੜੇ ਘਟੀ। ਇਸ ਘਟਨਾ ਵਿੱਚ ਚਾਰ ਮਕਾਨ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਘਟਨਾ ਏਨੀ ਭਿਆਨਕ ਸੀ ਕਿ ਢਿਗਾਂ ਡਿਗਣ ਬਾਅਦ 250 ਮੀਟਰ ਸੜਕ ਦਾ ਨਾਮੋਨਿਸ਼ਾਨ ਹੀ ਮਿਟ ਗਿਆ ਹੈ। ਆਵਾਜਾਈ ਨੂੰ ਬਦਲਵੇਂ ਰਸਤਿਆਂ ਰਾਹੀਂ ਚਲਾਇਆ ਜਾ ਰਿਹਾ ਹੈ। ਬੰਦ ਹੋਈ ਸੜਕ ਉੱਤੇ ਸੈਂਕੜੇ ਵਾਹਨ ਫਸ ਗਏ ਹਨ। ਦੋਵੇਂ ਬੱਸਾਂ ਹਿਮਾਚਲ ਰੋਡਵੇਜ਼ ਦੀਆਂ ਸਨ। ਸਰਕਾਰੀ ਸੂਤਰਾਂ ਨੇ ਦੱਸਿਆ ਕਿ 46 ਲਾਸ਼ਾਂ ਮਿਲ ਗਈਆਂ ਹਨ ਅਤੇ 13 ਦੀ ਸ਼ਨਾਖਤ ਹੋ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਨਾਲੀ ਤੋਂ ਕਟੜਾ ਅਤੇ ਚੰਬਾ ਤੋਂ ਮਨਾਲੀ ਜਾ ਰਹੀਆਂ ਹਿਮਾਚਲ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਦੋ ਬੱਸਾਂ ਕੋਟਰੂਪੀ ਕਸਬੇ ਵਿੱਚ ਚਾਹ- ਪਾਣੀ ਪੀਣ ਲਈ ਢਾਬੇ ਉੱਤੇ ਰੁਕੀਆਂ ਸਨ। ਕਟੜਾ ਜਾ ਰਹੀ ਏਸੀ ਬੱਸ ਮੌਕੇ ਉੱਤੇ ਹੀ ਮਲਬੇ ਦੀ ਥੱਲੇ ਆ ਗਈ। ਇਸ ਵਿੱਚ ਸਵਾਰ ਤਿੰਨ ਯਾਤਰੀਆਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਅਤੇ 8 ਹੋਰ ਜ਼ਖ਼ਮੀ ਹੋ ਗਏ। ਕਰੀਬ ਇੱਕ ਕਿਲੋਮੀਟਰ ਡੂਘੀ ਖੱਡ ਵਿੱਚ ਜਾ ਡਿਗੀ, ਵਿੱਚ 47 ਸਵਾਰੀਆਂ ਸਨ। ਹਿਮਾਚਲ ਰੋਡਵੇਜ਼ ਦੇ ਡਿਪਟੀ ਮੈਨੇਜਰ ਏ ਐਨ ਗੁਲੇਰੀਆ ਨੇ ਆਪਣੇ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਇਸ ਬੱਸ ਵਿੱਚ 50 ਸਵਾਰੀਆਂ ਸਨ। ਜਿੱਥੇ ਇਹ ਬੱਸ ਡਿਗੀ ਉੱਥੇ ਤਕ ਪਹੁੰਚ ਮਾਰਗ ਨਾ ਹੋਣ ਕਾਰਨ ਰਾਹਤ ਕਾਰਜ ਅੱਜ ਸ਼ਾਮ ਤਕ ਹੀ ਸ਼ੁਰੂ ਹੋ ਸਕੇ। ਦੇਰ ਰਾਤੀਂ ਰਾਹਤ ਕਾਰਜ ਬੰਦ ਕਰਨੇ ਪਏ ਜੋ ਹੁਣ ਭਲਕੇ ਸ਼ੁਰੂ ਹੋਣਗੇ। ਰਾਹਤ ਕਾਰਜਾਂ ਵਿੱਚ ਪ੍ਰਸ਼ਾਸਨ, ਐਨਡੀਆਰ ਐਫ ਅਤੇ ਸੈਨਾ ਦੀਆਂ ਟੀਮਾਂ ਜੁਟ ਗਈਆਂ ਹਨ। ਮਨਾਲੀ ਤੋਂ ਕਟੜਾ ਜਾ ਰਹੀ ਬੱਸ ਦੇ ਅੱਠ ਜ਼ਖ਼ਮੀਆਂ ਨੂੰ ਮਲਬੇ ਥੱਲਿਓਂ ਕੱਢ ਲਿਆ ਗਿਆ ਹੈ। ਹਿਮਾਚਲ ਪਦੇਸ਼ ਦੇ ਮੁੱਖ ਮੰਤਰੀ ਵੀਰ ਭੱਦਰ ਸਿੰਘ ਨੇ ਦੱਸਿਆ ਜ਼ਖ਼ਮੀਆਂ ਦਾ ਸਾਰਾ ਖਰਚ ਸਰਕਾਰ ਕਰੇਗੀ। ਉਹ ਪੀੜਤ ਪਰਿਵਾਰਾਂ ਨੂੰ ਵੀ ਮਿਲੇ ਅਤੇ ਉਨ੍ਹਾਂ ਦਾ ਦੁੱਖ ਵੰਡਾਇਆ। ਸੂਬੇ ਦੇ ਸਿਹਤ ਮੰਤਰੀ ਕੌਲ ਸਿੰਘ ਠਾਕੁਰ, ਟਰਾਂਸਪੋਰਟ ਮੰਤਰੀ ਜੀ ਐੱਸ ਬਾਲੀ ਅਤੇ ਪੰਚਾਇਤੀ ਰਾਜ ਮੰਤਰੀ ਨੇ ਅੱਜ ਘਟਨਾ ਸਥਾਨ ਦਾ ਦੌਰਾ ਕੀਤਾ।
ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਸਰਕਾਰੀ ਰਾਹਤ
ਸਿਹਤ ਮੰਤਰੀ ਕੌਲ ਸਿੰਘ ਠਾਕੁਰ ਨੇ ਮਿ੍ਤਕਾਂ ਦੇ ਆਸ਼ਰਿਤਾਂ ਨੂੰ ਚਾਰ-ਚਾਰ ਲੱਖ ਰੁਪਏ ਸਰਕਾਰੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਟਰਾਂਸਪੋਰਟ ਮੰਤਰੀ ਸ੍ਰੀ ਬਾਲੀ ਨੇ ਵੀ ਮ੍ਰਿਤਕਾਂ ਦੇ ਪਰਿਵਾਰਾਂ ਇੱਕ-ਇੱਕ ਲੱਖ ਲੱਖ ਰੁਪਏ ਦੀ ਵਿਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article