PUNJABMAILUSA.COM

ਹਿਮਾਚਲ ਪ੍ਰਦੇਸ਼ ’ਚ 74.45 ਫ਼ੀਸਦੀ ਰਿਕਾਰਡ-ਤੋੜ ਵੋਟਿੰਗ

ਹਿਮਾਚਲ ਪ੍ਰਦੇਸ਼ ’ਚ 74.45 ਫ਼ੀਸਦੀ ਰਿਕਾਰਡ-ਤੋੜ ਵੋਟਿੰਗ

ਹਿਮਾਚਲ ਪ੍ਰਦੇਸ਼ ’ਚ 74.45 ਫ਼ੀਸਦੀ ਰਿਕਾਰਡ-ਤੋੜ ਵੋਟਿੰਗ
November 09
21:22 2017

ਸ਼ਿਮਲਾ/ਨਵੀਂ ਦਿੱਲੀ, 9 ਨਵੰਬਰ (ਪੰਜਾਬ ਮੇਲ) – ਹਿਮਾਚਲ ਪ੍ਰਦੇਸ਼ ’ਚ ਅੱਜ ਵਿਧਾਨ ਸਭਾ ਚੋਣਾਂ ਲਈ ਰਿਕਾਰਡ ਤੋੜ 74.45 ਫ਼ੀਸਦੀ ਲੋਕਾਂ ਨੇ ਮਤਦਾਨ ਕਰਦਿਆਂ 337 ਉਮੀਦਵਾਰਾਂ ਦੀ ਕਿਸਮਤ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ’ਚ ਬੰਦ ਕਰ ਦਿੱਤਾ। ਡਿਪਟੀ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਨੇ ਨਵੀਂ ਦਿੱਲੀ ’ਚ ਦੱਸਿਆ ਕਿ ਚਾਰ ਦਹਾਕਿਆਂ ’ਚ ਇਸ ਵਾਰ ਸਭ ਤੋਂ ਵੱਧ ਵੋਟਿੰਗ ਹੋਈ ਹੈ। 2012 ਦੀਆਂ ਵਿਧਾਨ ਸਭਾ ਚੋਣਾਂ ’ਚ 73.5 ਫ਼ੀਸਦੀ ਵੋਟਿੰਗ ਹੋਈ ਸੀ। 2014 ਦੀਆਂ ਲੋਕ ਸਭਾ ਚੋਣਾਂ ਸਮੇਂ 64.45 ਫ਼ੀਸਦੀ ਲੋਕਾਂ ਨੇ ਵੋਟਾਂ ਪਾਈਆਂ ਸਨ।
ਉਨ੍ਹਾਂ ਕਿਹਾ ਕਿ 68 ਸੀਟਾਂ ਲਈ ਵੋਟਿੰਗ ਸ਼ਾਂਤੀਪੂਰਬਕ ਮੁਕੰਮਲ ਹੋਈ ਅਤੇ ਕਿਸੇ ਵੀ ਥਾਂ ਤੋਂ ਕੋਈ ਵੱਡੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਉਂਜ ਕੁਝ ਪੋਲਿੰਗ ਬੂਥਾਂ ’ਤੇ ਈਵੀਐਮਜ਼ ਅਤੇ ਵੀਵੀਪੈਟ ਮਸ਼ੀਨਾਂ ’ਚ ਖ਼ਰਾਬੀ ਆਈ ਪਰ ਉਨ੍ਹਾਂ ਨੂੰ ਦਰੁੱਸਤ ਕਰ ਦਿੱਤਾ ਗਿਆ ਸੀ। ਪਹਿਲੀ ਵਾਰ ਈਵੀਐਮਜ਼ ਦੇ ਨਾਲ 11283 ਵੀਵੀਪੈਟ ਮਸ਼ੀਨਾਂ ਦੀ ਵਰਤੋਂ ਕੀਤੀ ਗਈ। ਵੋਟਾਂ ਦੀ ਗਿਣਤੀ 18 ਦਸੰਬਰ ਨੂੰ ਹੋਵੇਗੀ ਅਤੇ ਉਸੇ ਦਿਨ ਨਤੀਜੇ ਐਲਾਨੇ ਜਾਣਗੇ। ਪਹਾੜੀ ਸੂਬੇ ’ਚ ਹੁਕਮਰਾਨ ਕਾਂਗਰਸ ਅਤੇ ਭਾਜਪਾ ਦਾ ਵੱਕਾਰ ਦਾਅ ’ਤੇ ਲੱਗਿਆ ਹੋਇਆ ਹੈ। ਕਾਂਗਰਸ ਨੇ ਵੀਰਭੱਦਰ ਸਿੰਘ (83) ਨੂੰ ਮੁੜ ਤੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਹਮੀਰਪੁਰ ਵਿੱਚ ਆਪਣੇ ਪਰਿਵਾਰ ਨਾਲ ਵੋਟ ਪਾਉਣ ਬਾਅਦ ਜੇਤੂ ਚਿੰਨ੍ਹ ਬਣਾਉਂਦੇ ਹੋਏ। -ਫੋਟੋ: ਪੀਟੀਆਈ
ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਹਮੀਰਪੁਰ ਵਿੱਚ ਆਪਣੇ ਪਰਿਵਾਰ ਨਾਲ ਵੋਟ ਪਾਉਣ ਬਾਅਦ ਜੇਤੂ ਚਿੰਨ੍ਹ ਬਣਾਉਂਦੇ ਹੋਏ। -ਫੋਟੋ: ਪੀਟੀਆਈ
ਐਲਾਨਿਆ ਹੈ ਜਦਕਿ ਭਾਜਪਾ ਨੇ ਸਾਬਕਾ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ (73) ’ਤੇ ਦਾਅ ਖੇਡਿਆ ਹੈ। ਵੀਰਭੱਦਰ ਨੇ ਗ੍ਰਹਿ ਨਗਰ ਰਾਮਪੁਰ ਅਤੇ ਧੂਮਲ ਨੇ ਹਮੀਰਪੁਰ ’ਚ ਆਪਣੇ ਪਰਿਵਾਰਾਂ ਨਾਲ ਵੋਟਾਂ ਪਾਈਆਂ। ਸੱਤਵੀਂ ਵਾਰ ਮੁੱਖ ਮੰਤਰੀ ਦੀ ਦੌੜ ’ਚ ਵੀਰਭੱਦਰ ਸਿੰਘ ਨੇ ਵੋਟ ਪਾਉਣ ਤੋਂ ਬਾਅਦ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਬਹੁਮਤ ਹਾਸਲ ਕਰਨ ਪ੍ਰਤੀ ਆਸਵੰਦ ਹਨ। ਸ੍ਰੀ ਧੂਮਲ ਨੇ ਕਿਹਾ ਕਿ ਭਾਜਪਾ ਦਾ 60 ਤੋਂ ਵੱਧ ਸੀਟਾਂ ਹਾਸਲ ਕਰਨ ਦਾ ਟੀਚਾ ਹੈ। ਕੇਂਦਰੀ ਸਿਹਤ ਮੰਤਰੀ ਜੇ ਪੀ ਨੱਡਾ ਅਤੇ ਕਾਂਗਰਸ ਆਗੂ ਆਨੰਦ ਸ਼ਰਮਾ ਨੇ ਕ੍ਰਮਵਾਰ ਬਿਲਾਸਪੁਰ ਅਤੇ ਸ਼ਿਮਲਾ ’ਚ ਵੋਟਾਂ ਪਾਈਆਂ। ਸੂਬੇ ’ਚ 50 ਲੱਖ ਤੋਂ ਵੱਧ ਵੋਟਰਾਂ ’ਚੋਂ 19 ਲੱਖ ਵੋਟਰ ਔਰਤਾਂ ਹਨ ਅਤੇ ਪੇਂਡੂ ਇਲਾਕਿਆਂ ’ਚ ਉਹ ਵੱਡੀ ਗਿਣਤੀ ’ਚ ਵੋਟਾਂ ਪਾਉਣ ਲਈ ਬਾਹਰ ਨਿਕਲੀਆਂ। ਸਭ ਤੋਂ ਉੱਚਾ ਪੋਲਿੰਗ ਸਟੇਸ਼ਨ 15 ਹਜ਼ਾਰ ਫੁੱਟ ’ਤੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਹਿੱਕਮ ’ਚ ਸਥਾਪਤ ਕੀਤਾ ਗਿਆ ਸੀ ਜਿਥੇ ਬਰਫ਼ਬਾਰੀ ਦੇ ਬਾਵਜੂਦ 194 ਵੋਟਰਾਂ ’ਚੋਂ 85 ਫ਼ੀਸਦੀ ਨੇ ਆਪਣੇ ਹੱਕ ਦੀ ਵਰਤੋਂ ਕੀਤੀ। ਚੰਬਾ ਕਸਬੇ ’ਚ ਚੋਣ ਕਮਿਸ਼ਨ ਨੇ ਸਰਕਾਰੀ ਹਸਪਤਾਲ ’ਚ ਦਾਖ਼ਲ 30 ਮਰੀਜ਼ਾਂ ਦੇ ਵੋਟ ਪਾਉਣ ਦਾ ਪ੍ਰਬੰਧ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article