PUNJABMAILUSA.COM

ਹਿਮਾਚਲ ਮੁੱਖ ਮੰਤਰੀ ਦੀ ਦੌੜ ’ਚ ਪੰਜਵੀਂ ਵਾਰ ਦੇ ਵਿਧਾਇਕ ਜੈਰਾਮ ਠਾਕੁਰ ਸਭ ਤੋਂ ਅੱਗੇ

ਹਿਮਾਚਲ ਮੁੱਖ ਮੰਤਰੀ ਦੀ ਦੌੜ ’ਚ ਪੰਜਵੀਂ ਵਾਰ ਦੇ ਵਿਧਾਇਕ ਜੈਰਾਮ ਠਾਕੁਰ ਸਭ ਤੋਂ ਅੱਗੇ

ਹਿਮਾਚਲ ਮੁੱਖ ਮੰਤਰੀ ਦੀ ਦੌੜ ’ਚ ਪੰਜਵੀਂ ਵਾਰ ਦੇ ਵਿਧਾਇਕ ਜੈਰਾਮ ਠਾਕੁਰ ਸਭ ਤੋਂ ਅੱਗੇ
December 21
06:08 2017

ਨਵੀਂ ਦਿੱਲੀ, 21 ਦਸੰਬਰ (ਪੰਜਾਬ ਮੇਲ)- ਭਾਜਪਾ ਵਿਧਾਇਕ ਜੈਰਾਮ ਠਾਕੁਰ ਹਿਮਾਚਲ ਪ੍ਰਦੇਸ਼ ’ਚ ਮੁੱਖ ਮੰਤਰੀ ਦੇ ਅਹੁਦੇ ਲਈ ‘ਅਹਿਮ’ ਚਿਹਰੇ ਵਜੋਂ ਉਭਰ ਕੇ ਸਾਹਮਣੇ ਆਏ ਹਨ ਜਦੋਂਕਿ ਗੁਜਰਾਤ ’ਚ ਭਾਜਪਾ ਵਿਧਾਇਕਾਂ ਵੱਲੋਂ ਆਪਣਾ ਨੇਤਾ ਚੁਣਨ ਲਈ 22 ਦਸੰਬਰ ਨੂੰ ਗਾਂਧੀਨਗਰ ਵਿੱਚ ਬੈਠਕ ਕੀਤੇ ਜਾਣ ਦੀ ਸੰਭਾਵਨਾ ਹੈ।
ਕੇਂਦਰੀ ਆਬਜ਼ਰਵਰਾਂ ਨਾਲ ਹਿਮਾਚਲ ਦੇ ਨਵੇਂ ਵਿਧਾਇਕਾਂ ਦੀ ਬੈਠਕ ਬਾਅਦ ਮੁੱਖ ਮੰਤਰੀ ਬਾਰੇ ਫ਼ੈਸਲਾ ਲਏ ਜਾਣ ਦੀ ਆਸ ਹੈ। ਇਕ ਸੀਨੀਅਰ ਆਗੂ ਨੇ ਦੱਸਿਆ ਕਿ ਇਸ ਅਹੁਦੇ ਲਈ ਸ੍ਰੀ ਠਾਕੁਰ ‘ਯੋਗ’ ਬੈਠਦੇ ਹਨ ਕਿਉਂਕਿ ਉਹ ਭਾਜਪਾ ਦੇ ਵਿਦਿਆਰਥੀ ਵਿੰਗ ਏਬੀਵੀਪੀ ਦੇ ਮੈਂਬਰ, ਸੂਬਾਈ ਇਕਾਈ ਦੇ ਪ੍ਰਧਾਨ ਅਤੇ ਰਾਜ ਮੰਤਰੀ ਰਹੇ ਹਨ। ਇਸ ਤੋਂ ਇਲਾਵਾ ਪੰਜਵੀਂ ਵਾਰ ਵਿਧਾਇਕ ਚੁਣੇ ਗਏ ਹਨ। ਉਨ੍ਹਾਂ ਦੇ ਪੱਖ ਵਿੱਚ ਇਹ ਗੱਲ ਵੀ ਜਾਂਦੀ ਹੈ ਕਿ ਜੇਕਰ ਜੈਰਾਮ ਠਾਕੁਰ ਦੀ ਚੋਣ ਕੀਤੀ ਗਈ ਤਾਂ ਪਾਰਟੀ ਨੂੰ ਜ਼ਿਮਨੀ ਚੋਣ ਨਹੀਂ ਕਰਾਉਣੀ ਪਵੇਗੀ।
ਸੂਤਰਾਂ ਮੁਤਾਬਕ ਕੇਂਦਰੀ ਆਬਜ਼ਰਵਰਾਂ-ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਤੇ ਨਰਿੰਦਰ ਸਿੰਘ ਤੋਮਰ- ਵੱਲੋਂ ਭਾਜਪਾ ਵਿਧਾਇਕਾਂ ਦੇ ਵਿਚਾਰ ਜਾਣਨ ਲਈ ਉਨ੍ਹਾਂ ਨਾਲ ਵਿਅਕਤੀਗਤ ਤੌਰ ’ਤੇ ਗੱਲਬਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਵਿਚਾਰ ਕੇਂਦਰੀ ਲੀਡਰਸ਼ਿਪ ਤਕ ਪਹੁੰਚਾਏ ਜਾਣਗੇ। ਦੱਸਣਯੋਗ ਹੈ ਕਿ ਜੈਰਾਮ ਤੋਂ ਇਲਾਵਾ ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਅਤੇ ਵਿਧਾਇਕ ਰਾਜੀਵ ਬਿੰਦਲ ਦੇ ਨਾਂ ਦੀ ਵੀ ਚਰਚਾ ਹੈ। ਚੋਣ ਹਾਰਨ ਵਾਲੇ ਮੁੱਖ ਮੰਤਰੀ ਦੇ ਅਹੁਦੇ ਦੇ ਚਿਹਰੇ ਪ੍ਰੇਮ ਕੁਮਾਰ ਧੂਮਲ ਦੀ ਸੰਭਾਵਨਾ ਨੂੰ ਵੀ ਰੱਦ ਨਹੀਂ ਕੀਤਾ ਜਾ ਸਕਦਾ।
ਗੁਜਰਾਤ ’ਚ ਮੁੱਖ ਮੰਤਰੀ ਦੀ ਚੋਣ ਲਈ ਵਿੱਤ ਮੰਤਰੀ ਅਰੁਣ ਜੇਤਲੀ ਤੇ ਭਾਜਪਾ ਦੇ ਜਨਰਲ ਸਕੱਤਰ ਸਰੋਜ ਪਾਂਡੇ ਨੂੰ ਕੇਂਦਰੀ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਮੁੱਖ ਮੰਤਰੀ ਦਾ ਐਲਾਨ ਕਰਨ ਤੋਂ ਪਹਿਲਾਂ ਵਿਧਾਇਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਹਾਲਾਂਕਿ ਇਸ ਅਹੁਦੇ ਦੀ ਦੌੜ ’ਚ ਪਿਛਲੇ ਮੁੱਖ ਮੰਤਰੀ ਵਿਜੈ ਰੂਪਾਨੀ ਮੋਹਰੀ ਹਨ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪ੍ਰਚਾਰ ਮੁਹਿੰਮ ਦੌਰਾਨ ਕਿਹਾ ਸੀ ਕਿ ਸ੍ਰੀ ਰੂਪਾਨੀ ਦੀ ਅਗਵਾਈ ਵਿੱਚ ਚੋਣ ਲੜੀ ਜਾਵੇਗੀ। ਸੂਤਰਾਂ ਮੁਤਾਬਕ ਪਰ ਆਖਰੀ ਸਮੇਂ ’ਤੇ ਕਿਸੇ ਵੀ ਤਬਦੀਲੀ ਦੀ ਸੰਭਾਵਨਾ ਨੂੰ ਪੂਰੀ ਤਰ੍ਹਾਂ ਨਕਾਰਿਆ ਨਹੀਂ ਜਾ ਸਕਦਾ।
2019 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀ ਤਹਿਤ ਜੇਕਰ ਪਾਰਟੀ ਨੇ ਪਾਟੀਦਾਰ ਭਾਈਚਾਰੇ ’ਚੋਂ ਕਿਸੇ ਦੀ ਚੋਣ ਕੀਤੀ ਤਾਂ ਇਹ ਫ਼ੈਸਲਾ ਪਾਰਟੀ ’ਚ ਕਈਆਂ ਨੂੰ ਹੈਰਾਨ ਕਰ ਸਕਦਾ ਹੈ। ਭਾਜਪਾ ਨੇ ਪਿਛਲੇ ਸਮੇਂ ਦੌਰਾਨ ਹਰਿਆਣਾ, ਉਤਰਾਖੰਡ ਤੇ ਯੂਪੀ ਵਿੱਚ ਮੁੱਖ ਮੰਤਰੀਆਂ ਦੀ ਚੋਣ ਸਮੇਂ ਵੀ ਸਾਰਿਆਂ ਨੂੰ ਹੈਰਾਨ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article