PUNJABMAILUSA.COM

ਹਿਲੇਰੀ ਕਲਿੰਟਨ ਦੀ ਜਿੱਤ ਲਈ ਭਾਰਤ ਦੇ ਜਬਰੌਲੀ ਪਿੰਡ ‘ਚ ਲੋਕ ਕਰ ਰਹੇ ਪ੍ਰਾਰਥਨਾ

ਹਿਲੇਰੀ ਕਲਿੰਟਨ ਦੀ ਜਿੱਤ ਲਈ ਭਾਰਤ ਦੇ ਜਬਰੌਲੀ ਪਿੰਡ ‘ਚ ਲੋਕ ਕਰ ਰਹੇ ਪ੍ਰਾਰਥਨਾ

ਹਿਲੇਰੀ ਕਲਿੰਟਨ ਦੀ ਜਿੱਤ ਲਈ ਭਾਰਤ ਦੇ ਜਬਰੌਲੀ ਪਿੰਡ ‘ਚ ਲੋਕ ਕਰ ਰਹੇ ਪ੍ਰਾਰਥਨਾ
July 30
06:01 2016

Hil
ਲਖਨਊ, 29 ਜੁਲਾਈ (ਪੰਜਾਬ ਮੇਲ)- ਉੱਤਰ ਪ੍ਰਦੇਸ਼ ਦੇ ਜਬਰੌਲੀ ਪਿੰਡ ਦੇ 64 ਸਾਲਾ ਬਜ਼ੁਰਗ ਜਗਰੂਪ ਨਾਰਾਇਣ ਇਨ੍ਹਾਂ ਦਿਨੀਂ ਕਾਫੀ ਖੁਸ਼ ਹਨ। ਪਿੰਡ ਦੇ ਸਭ ਤੋਂ ਸੰਘਣੇ ਨਿੰਮ ਦੇ ਦਰੱਖਤ ਦੀ ਛਾਂ ਹੇਠ ਬੈਠੇ ਨਾਰਾਇਣ ਮੁਸਕਰਾਉਂਦੇ ਹੋਏ ਕਹਿੰਦੇ ਹਨ ਕਿ ਬਿਲ ਕਲਿੰਟਨ ਕਾਰਨ ਸਾਡਾ ਪਿੰਡ ਹੁਣ ਪੂਰੀ ਦੁਨੀਆ ਵਿੱਚ ਮਸ਼ਹੂਰ ਹੈ। ਕੁਝ ਮਾਣ ਨਾਲ ਕਹਿੰਦੇ ਹਨ, ”ਸਾਡਾ ਛੋਟਾ ਜਿਹਾ ਪਿੰਡ ਹੁਣ ਦੁਨੀਆ ਭਰ ਵਿੱਚ ਮਸ਼ਹੂਰ ਹੈ।” ਦਰਅਸਲ ਦੋ ਸਾਲ ਪਹਿਲਾਂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਨੇ ਆਪਣੀ ਭਾਰਤ ਯਾਤਰਾ ਦੌਰਾਨ ਇਸ ਪਿੰਡ ਦਾ ਦੌਰਾ ਕੀਤਾ ਸੀ। ਹੁਣ ਬਿਲ ਕਲਿੰਟਨ ਦੀ ਪਤਨੀ ਹਿਲੇਰੀ ਕਲਿੰਟਨ ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਹੈ। ਲਿਹਾਜ਼ਾ ਇਸ ਪਿੰਡ ਦੇ ਲੋਕ ਉਨ੍ਹਾਂ ਨੂੰ ਜਿੱਤ ਲਈ ਵਧਾਈ ਸੁਨੇਹਾ ਦੇ ਰਹੇ ਹਨ। ਪਿੰਡ ਦੇ ਲੋਕਾਂ ਨੂੰ ਪੂਰਾ ਭਰੋਸਾ ਹੈ ਕਿ ਅਮਰੀਕਾ ਦੀ ਰਾਸ਼ਟਰਪਤੀ ਜੇਕਰ ਹਿਲੇਰੀ ਕਲਿੰਟਨ ਬਣਦੀ ਹੈ ਤਾਂ ਉਹ ਜ਼ਰੂਰ ਪਿੰਡ ਦਾ ਦੌਰਾ ਕਰੇਗੀ। ਇਸ ਦੇ ਲਈ ਗ੍ਰਾਮੀਣਾਂ ਨੇ ਪਿੰਡ ਦੇ ਸਭ ਤੋਂ ਪੁਰਾਣੇ ਖਾਦੇਸ਼ਵਰ ਮਹਾਦੇਵ ਮੰਦਿਰ ਵਿੱਚ ਹਿਲੇਰੀ ਦੀ ਜਿੱਤ ਲਈ ਵਿਸ਼ੇਸ਼ ਪ੍ਰਾਰਥਨਾ ਦਾ ਵੀ ਆਯੋਜਨ ਕੀਤਾ। ਉੱਤਰ ਪ੍ਰਦੇਸ਼ ਦੇ ਇਸ ਛੋਟੇ ਜਿਹੇ ਪਿੰਡ ਦੇ ਲੋਕ ਹਿਲੇਰੀ ਕਲਿੰਟਨ ਨੂੰ ਹੀ ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਜਿੱਤਦੇ ਹੋਏ ਦੇਖਣਾ ਚਾਹੁੰਦੇ ਹਨ। ਦੋ ਸਾਲ ਪਹਿਲਾਂ ਜਦੋਂ ਸਾਬਕਾ ਅਮਰੀਕੀ ਰਾਸ਼ਟਰਪਤੀ ਬਿਲ ਕਲਿੰਟਨ ਜਬਰੌਲੀ ਪਿੰਡ ਆਏ ਸਨ, ਤਾਂ ਲੋਕਾਂ ਦੀ ਵੱਡੀ ਭੀੜ ਉਨ੍ਹਾਂ ਨੂੰ ਦੇਖਣ ਲਈ ਪਹੁੰਚੀ ਸੀ। ਨੇੜੇ-ਤੇੜੇ ਦੇ ਪਿੰਡਾਂ ਦੇ ਲੋਕ ਵੀ ਕਲਿੰਟਨ ਦੀ ਇੱਕ ਝਲਕ ਦੇਖਣ ਆਏ ਸਨ। ਗ੍ਰਾਮੀਣ ਉਸ ਸਮੇਂ ਕਲਿੰਟਨ ਨੂੰ ‘ਗੋਰਾ ਅਮਰੀਕੀ ਰਾਸ਼ਟਰਪਤੀ’ ਕਹਿ ਰਹੇ ਸਨ। ਬਿਲ ਕਲਿੰਟਨ ਵਿਸ਼ਵ ਭਰ ਵਿੱਚ ਜਿਸ ਸਿਹਤ ਯੋਜਨਾ ਦਾ ਪ੍ਰਚਾਰ ਕਰਦੇ ਹਨ, ਉਸ ਦੇ ਲਈ ਇਸ ਪਿੰਡ ਦੀ ਚੋਣ ਕੀਤੀ ਸੀ। ਗ੍ਰਾਮੀਣਾਂ ਨੂੰ ਹਿਲੇਰੀ ਕਲਿੰਟਨ ਤੋਂ ਕਾਫੀ ਉਮੀਦਾਂ ਵੀ ਹਨ। ਗ੍ਰਾਮ ਪ੍ਰਧਾਨ ਰਮੇਸ਼ ਚੰਦਰਾ ਕਹਿੰਦੇ ਹਨ, ”ਬਿਲ ਕਲਿੰਟਨ ਜਦੋਂ ਪਿੰਡ ਆਉਣ ਵਾਲੇ ਸਨ, ਉਸ ਤੋਂ ਪਹਿਲਾਂ ਸੜਕਾਂ ਨੂੰ ਸਾਫ਼ ਕੀਤਾ ਗਿਆ ਸੀ। ਹਰ ਘਰ ਵਿੱਚ ਸਾਫ਼-ਸਫ਼ਾਈ ਕੀਤੀ ਗਈ ਸੀ। ਸਾਡੇ ਜਬਰੌਲੀ ਪਿੰਡ ਦੀ ਚੋਣ ਕੌਮਾਂਤਰੀ ਨੇਤਾ ਨੇ ਕੀਤੀ ਸੀ ਅਤੇ ਇਹ ਸਾਡੇ ਲਈ ਮਾਣ ਦੀ ਗੱਲ ਹੈ।” ਗ੍ਰਾਮ ਪ੍ਰਧਾਨ ਚੰਦਰਾ ਇਹ ਵੀ ਕਹਿੰਦੇ ਹਨ ਕਿ ਇੱਥੋਂ ਦੇ ਸਥਾਨਕ ਨੇਤਾ ਸਾਡੀ ਫਰਿਆਦ ਨਹੀਂ ਸੁਣਦੇ। ਲੰਬੇ ਸਮੇਂ ਤੋਂ ਸਾਡੀ ਮੰਗ ਸਟੇਡੀਅਮ ਅਤੇ ਬੱਚਿਆਂ ਲਈ ਸਕੂਲ ਦੀ ਹੈ, ਉਮੀਦ ਹੈ ਕਿ ਹਿਲੇਰੀ ਇੱਥੋਂ ਦਾ ਦੌਰਾ ਕਰੇਗੀ ਅਤੇ ਸਾਡੀਆਂ ਮੰਗਾਂ ਪੂਰੀਆਂ ਹੋਣ ਸਕਣਗੀਆਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article