PUNJABMAILUSA.COM

ਹਿਲੇਰੀ ਕਲਿੰਟਨ ਨੂੰ ਵੱਡੀ ਰਾਹਤ – ਮੱਥੇ ਤੋਂ ਮਿਟਿਆ ਈਮੇਲ ਘੁਟਾਲੇ ਦਾ ਦਾਗ਼

ਹਿਲੇਰੀ ਕਲਿੰਟਨ ਨੂੰ ਵੱਡੀ ਰਾਹਤ – ਮੱਥੇ ਤੋਂ ਮਿਟਿਆ ਈਮੇਲ ਘੁਟਾਲੇ ਦਾ ਦਾਗ਼

ਹਿਲੇਰੀ ਕਲਿੰਟਨ ਨੂੰ ਵੱਡੀ ਰਾਹਤ – ਮੱਥੇ ਤੋਂ ਮਿਟਿਆ ਈਮੇਲ ਘੁਟਾਲੇ ਦਾ ਦਾਗ਼
July 07
21:29 2016

Hillary Clinton
ਵਾਸ਼ਿੰਗਟਨ, 7 ਜੁਲਾਈ, (ਪੰਜਾਬ ਮੇਲ)- ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕਰੇਟਿਕ ਦਾਅਵੇਦਾਰ ਹਿਲੇਰੀ ਕਲਿੰਟਨ ਨੂੰ ਵੱਡੀ ਰਾਹਤ ਦਿੰਦਿਆਂ ਅਟਾਰਨੀ ਜਨਰਲ ਲੋਰੇਟਾ ਲਿੰਚ ਨੇ ਕਿਹਾ ਕਿ ਉਨ੍ਹਾਂ (ਹਿਲੇਰੀ) ਨੂੰ ਅਮਰੀਕਾ ਦੀ ਵਿਦੇਸ਼ ਮੰਤਰੀ ਹੁੰਦਿਆਂ ਆਪਣੇ ਨਿੱਜੀ ਈਮੇਲ ਸਰਵਰ ਦੀ ਵਰਤੋਂ ਕਰਨ ਲਈ ਨਿਯਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਕ ਬਿਆਨ ਵਿੱਚ ਲਿੰਚ ਨੇ ਕੱਲ੍ਹ ਕਿਹਾ ਕਿ ਇਸ ਸਬੰਧੀ ਉਨ੍ਹਾਂ ‘ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ’ (ਐਫਬੀਆਈ) ਦੀਆਂ ਸਿਫ਼ਾਰਸ਼ਾਂ ਨੂੰ ਮਨਜ਼ੂਰ ਕਰ ਲਿਆ ਹੈ। ਉਨ੍ਹਾਂ ਬਾਅਦ ਦੁਪਹਿਰ ਐਫਬੀਆਈ ਡਾਇਰੈਕਟਰ ਜੇਮਜ਼ ਕੋਮੇ, ਕਰੀਅਰ ਪ੍ਰੋਸੀਕਿਊਟਰ ਅਤੇ ਮਾਮਲੇ ਦੀ ਜਾਂਚ ਕਰਨ ਵਾਲੇ ਏਜੰਟਾਂ ਨਾਲ ਮੁਲਾਕਾਤ ਕੀਤੀ। ਸਭ ਦੀ ਇਕਮੱਤ ਰਾਇ ਸੀ ਕਿ ਸਾਲ ਭਰ ਤੋਂ ਚੱਲ ਰਹੀ ਜਾਂਚ ਬੰਦ ਕਰ ਦਿੱਤੀ ਜਾਵੇ ਅਤੇ ਇਸ ਜਾਂਚ ਦੇ ਘੇਰੇ ਵਿੱਚ ਆਏ ਕਿਸੇ ਵੀ ਵਿਅਕਤੀ ਵਿਰੁੱਧ ਕੋਈ ਦੋਸ਼ ਨਾ ਲਾਇਆ ਜਾਵੇ।
ਫਿਰ ਵੀ ਰਿਪਬਲਿਕਨ ਪਾਰਟੀ ਇਸ ਨੂੰ ਚੋਣ ਮੁੱਦਾ ਬਣਾਉਣ ਦੀ ਯੋਜਨਾ ਬਣਾ ਰਹੀ ਹੈ। ਇਹ ਗੱਲ ਰਿਪਬਲਿਕਨ ਨੈਸ਼ਨਲ ਕਮੇਟੀ ਦੇ ਚੇਅਰਮੈਨ ਰਿੰਸ ਪ੍ਰੀਬਸ ਅਤੇ ਕਈ ਹੋਰ ਆਗੂਆਂ ਦੇ ਬਿਆਨਾਂ ਤੋਂ ਸਪੱਸ਼ਟ ਹੈ। ਪ੍ਰੀਬਸ ਨੇ ਕਿਹਾ ਕਿ ਰਾਸ਼ਟਰਪਤੀ ਓਬਾਮਾ ਦੇ ਅਟਾਰਨੀ ਜਨਰਲ ਵੱਲੋਂ ਲਿਆ ਫੈਸਲਾ ਦੇਸ਼ ਦੀ ਗੁਪਤ ਜਾਣਕਾਰੀ ਉਤੇ ਭਰੋਸਾ ਕਰਨ ਵਾਲੇ ਉਨ੍ਹਾਂ ਅਮਰੀਕੀਆਂ ਦੇ ਮੂੰਹ ਉਤੇ ਚਪੇੜ ਹੈ, ਜਿਹੜੇ ਨਿਯਮਾਂ ਦਾ ਪਾਲਣ ਕਰਦੇ ਹਨ ਜਾਂ ਜਿਨ੍ਹਾਂ ਨੂੰ ਛੋਟੇ ਮੋਟੇ ਜੁਰਮਾਂ ਲਈ ਵੀ ਸਜ਼ਾ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਜਦੋਂ ਅਟਾਰਨੀ ਜਨਰਲ, ਬਿਲ ਕਲਿੰਟਨ ਨਾਲ ਗੁਪਤ ਮੀਟਿੰਗਾਂ ਕਰ ਰਹੀ ਹੈ ਅਤੇ ਹਿਲੇਰੀ ਦੀ ਚੋਣ ਮੁਹਿੰਮ ਵਿੱਚੋਂ ਲਿੰਚ ਦੇ ਅਟਾਰਨੀ ਜਨਰਲ ਦੇ ਅਹੁਦੇ ਉਤੇ ਬਰਕਰਾਰ ਰਹਿਣ ਦੀਆਂ ਕਨਸੋਆਂ ਮਿਲ ਰਹੀਆਂ ਹਨ ਤਾਂ ਜ਼ਿਆਦਾਤਰ ਅਮਰੀਕੀਆਂ ਨੂੰ ਇਹ ਗੱਲ ਮੰਨਣੀ ਔਖੀ ਹੋਵੇਗੀ ਕਿ ਓਬਾਮਾ ਦੇ ਨਿਆਂ ਵਿਭਾਗ ਨੇ ਪਾਰਦਰਸ਼ੀ ਤੇ ਨਿਰਪੱਖ ਜਾਂਚ ਕੀਤੀ।
ਪ੍ਰੀਬਸ ਨੇ ਦੋਸ਼ ਲਾਇਆ ਕਿ ਜਿਨ੍ਹਾਂ ਨੇ ਗੁਪਤ ਜਾਣਕਾਰੀ ਨਾਲ ਲਾਪ੍ਰਵਾਹੀ ਵਰਤੀ ਉਨ੍ਹਾਂ ਦੀ ਸਿਕਿਉਰਿਟੀ ਕਲੀਅਰੈਂਸ ਰੱਦ ਹੋਣ ਤੋਂ ਇਲਾਵਾ ਅਹੁਦੇ ਤੋਂ ਛੁੱਟੀ, ਜੁਰਮਾਨਾ ਅਤੇ ਜੇਲ੍ਹ ਦੀ ਸਜ਼ਾ ਹੋਣੀ ਚਾਹੀਦੀ ਸੀ, ਜਦੋਂ ਕਿ ਹਿਲੇਰੀ ਕਲਿੰਟਨ ਲਈ ਵੱਖਰੇ ਨਿਯਮ ਅਪਣਾਏ ਜਾ ਰਹੇ ਹਨ। ਐਫਬੀਆਈ ਨੂੰ ਲਿਖੀ ਚਿੱਠੀ ਵਿੱਚ ਸੈਨੇਟ ਜੁਡੀਸ਼ਰੀ ਕਮੇਟੀ ਦੇ ਚੇਅਰਮੈਨ ਚੱਕ ਗਰੈਸਲੇ ਨੇ ਐਫਬੀਆਈ ਦੇ ਹਿਲੇਰੀ ਬਾਰੇ ਫੈਸਲੇ ਦੇ ਹੋਰ ਵੇਰਵੇ ਮੰਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article