PUNJABMAILUSA.COM

ਹਿਲੇਰੀ ਨੂੰ ਰੋਕਣ ਲਈ ਅਮਰੀਕੀ ਟਰੰਪ ਨੂੰ ਪਾਉਣਗੇ ਵੋਟ : ਸਰਵੇਖਣ

ਹਿਲੇਰੀ ਨੂੰ ਰੋਕਣ ਲਈ ਅਮਰੀਕੀ ਟਰੰਪ ਨੂੰ ਪਾਉਣਗੇ ਵੋਟ : ਸਰਵੇਖਣ

ਹਿਲੇਰੀ ਨੂੰ ਰੋਕਣ ਲਈ ਅਮਰੀਕੀ ਟਰੰਪ ਨੂੰ ਪਾਉਣਗੇ ਵੋਟ  : ਸਰਵੇਖਣ
May 07
21:21 2016

ê×å¯Æì
ਨਿਊਯਾਰਕ, 7 ਮਈ (ਪੰਜਾਬ ਮੇਲ) –ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਲਈ ਹੋਣ ਵਾਲਾ ਮੁਕਾਬਲਾ ਨਿਊਯਾਰਕ ਦੇ 2 ਨਿਵਾਸੀਆਂ ਰੀਅਲ ਅਸਟੇਟ ਖੇਤਰ ਦੇ ਦਿੱਗਜ ਡੋਨਾਲਡ ਟਰੰਪ ਅਤੇ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਵਿਚਾਲੇ ਸਿਮਟ ਗਿਆ ਹੈ। ਟਰੰਪ ਰਿਪਬਲਿਕਨ ਪਾਰਟੀ ਦੀ ਉਮੀਦਵਾਰੀ ਲਗਭਗ ਹਾਸਿਲ ਕਰ ਚੁੱਕੇ ਹਨ, ਜਦੋਂਕਿ ਹਿਲੇਰੀ ਨੂੰ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰੀ ਮਿਲਣਾ ਤੈਅ ਹੈ। ਇਕ ਸਰਵੇਖਣ ਮੁਤਾਬਕ ਟਰੰਪ ਜਾਂ ਹਿਲੇਰੀ ਦਾ ਸਮਰਥਨ ਕਰਨ ਵਾਲੇ ਵੋਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮੁੱਖ ਉਦੇਸ਼ ਦੂਜੇ ਪੱਖ ਨੂੰ ਰੋਕਣਾ ਹੋਵੇਗਾ। ਸਰਵੇਖਣ ਦੇ ਨਤੀਜੇ ਅਮਰੀਕਾ ਵਿਚ ਗਹਿਰਾ ਰਹੇ ਵਿਚਾਰਕ ਮੱਤਭੇਦ ਨੂੰ ਦਿਖਾਉਂਦੇ ਹਨ, ਜਿੱਥੇ ਲੋਕਾਂ ਵਿਚ ਵਿਰੋਧੀ ਦਲਾਂ ਦਾ ਖੌਫ ਵਧਦਾ ਜਾ ਰਿਹਾ ਹੈ। ਟਰੰਪ ਨੇ ਆਪਣੇ ਪ੍ਰਚਾਰ ਦੌਰਾਨ ਕਈ ਵਿਵਾਦਤ ਬਿਆਨ ਦਿੱਤੇ ਹਨ ਅਤੇ ਉਨ੍ਹਾਂ ਨੇ ਲੋਕਾਂ ਨੂੰ ਭੜਕਾਉਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਅਪਣਾਏ ਹਨ। ਮੁਸਲਮਾਨਾਂ ਨੂੰ ਅਮਰੀਕਾ ਵਿਚ ਆਉਣ ਤੋਂ ਰੋਕਣ ਤੋਂ ਲੈ ਕੇ ਪ੍ਰਵਾਸੀਆਂ ਤੋਂ ਨੌਕਰੀਆਂ ਖੋਹ ਕੇ ਅਮਰੀਕੀ ਲੋਕਾਂ ਨੂੰ ਵਾਪਸ ਦੇਣ ਦੇ ਉਨ੍ਹਾਂ ਦੇ ਦਾਅਵੇ ਕਾਫੀ ਚਰਚਿਤ ਹੋ ਰਹੇ ਹਨ। ਉੱਧਰ ਹਿਲੇਰੀ ਕਲਿੰਟਨ ਮੌਜੂਦਾ ਰਾਸ਼ਟਰਪਤੀ ਬਰਾਕ ਓਬਾਮਾ ਦੀਆਂ ਨੀਤੀਆਂ ਨੂੰ ਹੀ ਅੱਗੇ ਵਧਾਉਣ ਦੀ ਗੱਲ ਕਰ ਰਹੀ ਹੈ। ਇਸ ਸਰਵੇ ਵਿਚ ਸ਼ਾਮਲ ਟਰੰਪ ਦੇ ਕਰੀਬ 47 ਫੀਸਦੀ ਸਮਰਥਕਾਂ ਨੇ ਕਿਹਾ ਕਿ ਉਹ ਟਰੰਪ ਦਾ ਸਮਰਥਨ ਕਰਨਗੇ, ਕਿਉਂਕਿ ਉਹ ਹਿਲੇਰੀ ਨੂੰ ਜਿੱਤਣ ਨਹੀਂ ਦੇਣਾ ਚਾਹੁੰਦੇ ਹਨ। ਉਨ੍ਹਾਂ ਦੇ ਬਾਕੀ ਦੇ 43 ਫੀਸਦੀ ਸਮਰਥਕਾਂ ਦਾ ਕਹਿਣਾ ਹੈ ਕਿ ਉਹ ਟਰੰਪ ਦੇ ਸਿਆਸੀ ਵਿਚਾਰਾਂ ਤੋਂ ਪ੍ਰਭਾਵਿਤ ਹੋਣ ਕਾਰਨ ਉਨ੍ਹਾਂ ਦਾ ਸਮਰਥਨ ਕਰਨਗੇ। ਬਾਕੀ ਦੇ ਛੇ ਫੀਸਦੀ ਲੋਕਾਂ ਦਾ ਕਹਿਣਾ ਹੈ ਕਿ ਉਹ ਵਿਅਕਤੀਗਤ ਤੌਰ ਉੱਤੇ ਟਰੰਪ ਨੂੰ ਪਸੰਦ ਕਰਦੇ ਹਨ। ਹਿਲੇਰੀ ਦੇ ਸਮਰਥਕਾਂ ਤੋਂ ਵੀ ਅਜਿਹੀ ਹੀ ਪ੍ਰਤੀਕਿਰਿਆ ਮਿਲੀ ਹੈ। ਇਸ ਤੋਂ ਪਹਿਲਾਂ ਸੀ ਐਨ ਐਨ ਨੇ ਵੀ ਆਪਣੇ ਹਾਲ ਹੀ ਦੇ ਸਰਵੇਖਣ ਵਿਚ ਹਿਲੇਰੀ 51 ਫੀਸਦੀ ਡੈਮੋਕ੍ਰੇਟਿਕ ਵੋਟਰਾਂ ਦੀ ਪਸੰਦ ਸੀ, ਜਦੋਂ ਕਿ 49 ਫੀਸਦੀ ਰਿਪਬਲਿਕਨ ਵੋਟਰਾਂ ਦਾ ਕਹਿਣਾ ਸੀ ਕਿ ਉਹ ਟਰੰਪ ਨੂੰ ਆਪਣਾ ਉਮੀਦਵਾਰ ਬਣਾਉਣਾ ਚਾਹੁੰਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article