PUNJABMAILUSA.COM

ਹਿਲੇਰੀ ਨੇ ਟਰੰਪ ‘ਤੇ ਕੀਤਾ ਸਿਆਸੀ ਹਮਲਾ; ਭਾਰਤੀ ਇੰਜੀਨੀਅਰ ਦੀ ਹੱਤਿਆ ਬਾਰੇ ਟਰੰਪ ਕੋਲੋਂ ਮੰਗਿਆ ਜਵਾਬ

ਹਿਲੇਰੀ ਨੇ ਟਰੰਪ ‘ਤੇ ਕੀਤਾ ਸਿਆਸੀ ਹਮਲਾ; ਭਾਰਤੀ ਇੰਜੀਨੀਅਰ ਦੀ ਹੱਤਿਆ ਬਾਰੇ ਟਰੰਪ ਕੋਲੋਂ ਮੰਗਿਆ ਜਵਾਬ

ਹਿਲੇਰੀ ਨੇ ਟਰੰਪ ‘ਤੇ ਕੀਤਾ ਸਿਆਸੀ ਹਮਲਾ; ਭਾਰਤੀ ਇੰਜੀਨੀਅਰ ਦੀ ਹੱਤਿਆ ਬਾਰੇ ਟਰੰਪ ਕੋਲੋਂ ਮੰਗਿਆ ਜਵਾਬ
March 01
09:33 2017

7
ਵਾਸ਼ਿੰਗਟਨ, 1 ਮਾਰਚ (ਪੰਜਾਬ ਮੇਲ)- ਅਮਰੀਕਾ ਦੇ ਕਨਸਾਸ ‘ਚ ਨਸਲੀ ਹਿੰਸਾ ਦਾ ਸ਼ਿਕਾਰ ਹੋਏ ਭਾਰਤੀ ਇੰਜੀਨੀਅਰ ਸ੍ਰੀਨਿਵਾਸ ਦੀ ਹੱਤਿਆ ਤੋਂ ਦੁਖੀ ਅਮਰੀਕਾ ਦੀ ਸਾਬਕਾ ਪ੍ਰਥਮ ਮਹਿਲਾ ਹਿਲੇਰੀ ਕਲਿੰਟਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਸਿਆਸੀ ਹਮਲਾ ਕੀਤਾ। ਹਿਲੇਰੀ ਨੇ ਟਰੰਪ ਕੋਲੋਂ ਇਸ ਸਬੰਧੀ ਜਵਾਬ ਮੰਗਦੇ ਹੋਏ ਟਵੀਟ ਕਰਕੇ ਅਮਰੀਕੀ ਰਾਸ਼ਟਰਪਤੀ ਟਰੰਪ ਕੋਲੋਂ ਇਸ ਮਾਮਲੇ ਵਿਚ ਚੁੱਪੀ ਤੋੜਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਲਗਾਤਾਰ ਧਮਕੀ ਅਤੇ ਨਫਰਤ ਭਰੇ ਅਪਰਾਧ ਵਧਦੇ ਜਾ ਰਹੇ ਹਨ। ਆਖਰ ਇਸ ‘ਤੇ ਅਮਰੀਕੀ ਰਾਸ਼ਟਰਪਤੀ ਦਾ ਕੀ ਕਹਿਣਾ ਹੈ? ਉਨ੍ਹਾਂ ਇਸ ਮਾਮਲੇ ਵਿਚ ਚੁੱਪੀ ਤੋੜਦੇ ਹੋਏ ਅੱਗੇ ਆਉਣਾ ਚਾਹੀਦਾ ਅਤੇ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਅਮਰੀਕਾ ਦੇ ਰਾਸ਼ਟਰਪਤੀ ਨੂੰ ਸਿੱਧੇ ਸ਼ਬਦਾਂ ਵਿਚ ਕਿਹਾ ਕਿ ਸਾਨੂੰ ਅਮਰੀਕਾ ਦੇ ਰਾਸ਼ਟਰਪਤੀ ਨੂੰ ਉਨ੍ਹਾਂ ਦਾ ਕੰਮ ਦੱਸਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਖੁਦ ਹੀ ਪੂਰੇ ਮਾਮਲੇ ‘ਤੇ ਆਪਣਾ ਜਵਾਬ ਦੇਣਾ ਚਾਹੀਦਾ।
ਇਕ ਹੋਰ ਟਵੀਟ ਵਿਚ ਹਿਲੇਰੀ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਦੇ ਮੁਸਲਿਮ ਦੇਸ਼ਾਂ ਦੇ ਅਮਰੀਕਾ ਵਿਚ ਆਉਣ ‘ਤੇ ਬੈਨ ਲਾਉਣ ਦੇ ਫ਼ੈਸਲੇ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਅਮਰੀਕੀ ਡਿਪਾਰਟਮੈਂਟ ਆਫ਼ ਹੋਮ ਸੈਕਟਰੀ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਸ ਰਿਪੋਰਟ ਤੋਂ ਸਾਫ ਹੈ ਕਿ ਨਾਗਰਿਕਾਂ ਨੂੰ ਐਂਟਰੀ ਬੈਨ ਕਰਨ ਨਾਲ ਕੋਈ ਫਾਇਦਾ ਨਹੀਂ ਹੋਵੇਗਾ। ਹਾਂ ਅਜਿਹੇ ਫ਼ੈਸਲਿਆਂ ਨਾਲ ਖੌਫ਼ ਅਤੇ ਨਾਰਾਜ਼ਗੀ ਜ਼ਰੂਰ ਵਧ ਜਾਵੇਗੀ। ਇਸ ਨਾਲ ਸ੍ਰੀਨਿਵਾਸ ਦੀ ਪਤਨੀ ਨੇ ਵੀ ਅਮਰੀਕਾ ਦੀ ਜਨਤਾ ਅਤੇ ਉਥੇ ਦੀ ਸਰਕਾਰ ਕੋਲੋਂ ਇਸ ਸੰਬਧੀ ਕੁਝ ਸਵਾਲ ਪੁੱਛੇ ਸੀ।
ਵਾਈਟ ਹਾਊਸ ਦੇ ਸੀਨ ਸਪਾਈਸਰ ਨੇ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਇਸ ਘਟਨਾ ਨੂੰ ਹੈਰਾਨ ਕਰਨ ਵਾਲੀ ਘਟਨਾ ਦੱਸਿਆ ਹੈ। ਸਪਾਈਸਰ ਦਾ ਕਹਿਣਾ ਹੈ ਕਿ ਅਮਰੀਕਾ ਵਿਚ ਰਹਿ ਰਹੇ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਫੇਰ ਉਹ ਚਾਹੇ ਕਿਸੇ ਵੀ ਧਰਮ ਨੂੰ ਮੰਨਣ ਵਾਲੇ ਹੀ ਕਿਉਂ ਨਾ ਹੋਣ। ਉਨ੍ਹਾਂ ਮੁਤਾਬਕ ਸ੍ਰੀਨਿਵਾਸ ਦੀ ਹੱਤਿਆ ਦੀ ਖੁਦ ਰਾਸ਼ਟਰਪਤੀ ਟਰੰਪ ਨੇ ਕੜੀ ਨਿੰਦਾ ਕੀਤੀ ਹੈ। ਗੌਰਤਲਬ ਹੈ ਕਿ 24 ਫਰਵਰੀ ਨੂੰ ਭਾਰਤੀ ਇੰਜੀਨਅਰ ਸ੍ਰੀਨਿਵਾਸ ਦੀ ਕਨਸਾਸ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਚਸ਼ਮਦੀਦਾਂ ਮੁਤਾਬਕ ਹਮਲਾਵਰ ਵਿਅਕਤੀ ਗੋਲੀ ਚਲਾਉਣ ਦੌਰਾਨ ਬੱਸ ਇਹੀ ਚਿਲਾ ਰਿਹਾ ਸੀ ਕਿ ਮੇਰੇ ਦੇਸ਼ ਤੋਂ ਨਿਕਲ ਜਾਓ। ਇਸ ਘਟਨਾ ਤੋਂ ਬਾਅਦ ਹਮਲਵਾਰ ਨੂੰ ਫੜ ਲਿਆ ਗਿਆ ਸੀ। ਐੱਫ.ਬੀ.ਆਈ. ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article