PUNJABMAILUSA.COM

ਹਿੰਦੂਜਾ ਭਰਾ ਤੀਜੀ ਵਾਰ ਬਰਤਾਨੀਆ ਵਿਚ ਸਭ ਤੋਂ ਅਮੀਰ ਬਣੇ

ਹਿੰਦੂਜਾ ਭਰਾ ਤੀਜੀ ਵਾਰ ਬਰਤਾਨੀਆ ਵਿਚ ਸਭ ਤੋਂ ਅਮੀਰ ਬਣੇ

ਹਿੰਦੂਜਾ ਭਰਾ ਤੀਜੀ ਵਾਰ ਬਰਤਾਨੀਆ ਵਿਚ ਸਭ ਤੋਂ ਅਮੀਰ ਬਣੇ
May 13
21:29 2019

ਲੰਡਨ, 13 ਮਈ, 13 ਮਈ (ਪੰਜਾਬ ਮੇਲ)-ਤੇਲ-ਗੈਸ ਸਣੇ ਕਈ ਖੇਤਰਾਂ ਵਿਚ ਕਾਰੋਬਾਰ ਕਰਨ ਵਾਲੇ ਹਿੰਦੂਜਾ ਸਮੂਹ ਦੇ ਮਾਲਕ ਗੋਪੀ ਚੰਦ ਅਤੇ ਸ੍ਰੀਚੰਦ ਹਿੰਦੂਜਾ ਨੇ ਇੱਕ ਵਾਰ ਮੁੜ ਸਭ ਤੋਂ ਅਮੀਰ ਬ੍ਰਿਟਿਸ਼ ਦਾ ਤਾਜ ਅਪਣੇ ਨਾਂ ਕਰ ਲਿਆ ਹੈ। ਸੰਡੇ ਟਾਈਮਸ ਦੁਆਰਾ ਜਾਰੀ ਸਭ ਤੋਂ ਅਮੀਰ ਬ੍ਰਿਟਿਸ਼ ਦੀ ਸੂਚੀ ਵਿਚ ਹਿੰਦੂਜਾ ਭਰਾ ਪਹਿਲੇ ਨੰਬਰ ‘ਤੇ ਪਹੁੰਚ ਗਏ ਹਨ। 2018 ਦੀ ਸੂਚੀ ਵਿਚ ਉਦਯੋਗਪਤੀ ਸਰ ਜਿਮ ਰੈਟਕਲੀਫ ਹਿੰਦੂਜਾ ਭਰਾਵਾਂ ਨੂੰ ਪਛਾੜ ਕੇ ਪਹਿਲੇ ਸਥਾਨ ‘ਤੇ ਕਾਬਜ਼ ਹੋਏ ਸੀ। ਇਸ ਵਾਰ ਦੀ ਸੂਚੀ ਵਿਚ ਉਹ ਤੀਜੇ ਸਥਾਨ ‘ਤੇ ਆ ਗਏ। ਸਰ ਰੈਟਕਲੀਫ ਦੀ ਸੰਪਤੀ ਪਿਛਲੇ ਸਾਲ ਦੀ ਤੁਲਨਾ ਵਿਚ 300 ਕਰੋੜ ਪੌਂਡ ਕਰੀਬ 27 ਹਜ਼ਾਰ ਕਰੋੜ ਰੁਪਏ ਘੱਟ ਹੋਈ ਹੈ।
ਹਿੰਦੂਜਾ ਭਰਾ ਇਸ ਤੋਂ ਪਹਿਲਾਂ 2014 ਅਤੇ 2017 ਵਿਚ ਇਸ ਸੂਚੀ ਵਿਚ ਪਹਿਲੇ ਸਥਾਨ ‘ਤੇ ਰਹੇ ਸੀ। ਉਨ੍ਹਾਂ ਦੀ ਸੰਪਤੀ ਪਿਛਲੇ ਸਾਲ ਦੀ ਤੁਲਨਾ ਵਿਚ 136 ਕਰੋੜ ਪੌਂਡ , ਕਰੀਬ 12 ਹਜ਼ਾਰ ਕਰੋੜ ਰੁਪਏ ਵਧ ਕੇ 2200 ਕਰੋੜ ਪੌਂਡ, ਕਰੀਬ ਦੋ ਲੱਖ ਕਰੋੜ ਰੁਪਏ ਹੋ ਗਈ। ਇਸ ਸਾਲ ਦੂਜੇ ਸਥਾਨ ‘ਤੇ ਰਯੂਬੇਨ ਭਰਾ ਹਨ। ਡੈਵਿਡ ਅਤੇ ਸਾਈਮਲ ਰਯੂਮੇਨ ਪ੍ਰਾਪਰਟੀ ਦੇ ਕਾਰੋਬਾਰ ਨਾਲ ਜੁੜੇ ਹਨ ਅਤੇ ਉਨ੍ਹਾਂ ਦੀ ਕੁੱਲ ਸੰਪਤੀ 1866 ਕਰੋੜ ਪੌਂਡ, ਕਰੀਬ 1.7 ਲੱਖ ਕਰੋੜ ਰੁਪਏ ਹੈ। ਚੌਥੇ ਸਥਾਨ ‘ਤੇ ਸਰ ਲੇਨ ਹਨ। ਉਨ੍ਹਾਂ ਦੀ ਸੰਪਤੀ 1480 ਕਰੋੜ ਪੌਂਡ , ਕਰੀਬ 1.3 ਲੱਖ ਕਰੋੜ ਰੁਪਏ ਹੈ। ਇਸ ਸੂਚੀ ਵਿਚ ਬ੍ਰਿਟੇਨ ਦੇ ਸਭ ਤੋਂ ਅਮੀਰ ਕੋਈ ਵੀ ਕਾਰੋਬਾਰੀ ਕਿੰਨਾ ਅਮੀਰ ਹੈ, ਇਸ ਦਾ ਆਕਲਨ ਉਸ ਦੀ ਜ਼ਮੀਨ, ਪ੍ਰਾਪਰਟੀ ਅਤੇ ਸ਼ੇਅਰਾਂ ਦੇ ਹਿਸਾਬ ਨਾਲ ਕੀਤਾ ਜਾਂਦਾ ਹੈ। ਬੈਂਕ ਖਾਤਿਆਂ ਵਿਚ ਜਮ੍ਹਾਂ ਰਕਮ ਨੂੰ ਆਕਲਨ ਵਿਚ ਸ਼ਾਮਲ ਨਹੀਂ ਕੀਤਾ ਜਾਂਦਾ। 83 ਸਾਲਾ ਸ੍ਰੀਚੰਦ ਅਤੇ 79 ਸਾਲਾ ਗੋਪੀ ਚੰਦ ਹਿੰਦੂਜਾ ਬ੍ਰਿਟਿਸ਼ ਨਾਗਰਿਕ ਹਨ ਅਤੇ ਲੰਡਨ ਵਿਚ ਹੀ ਰਹਿੰਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ