PUNJABMAILUSA.COM

ਹਿੰਦੂ ਦੇਵਤਿਆਂ ਬਾਰੇ ਵਿਵਾਦਤ ਟਿੱਪਣੀਆਂ ਦੇ ਪ੍ਰਕਾਸ਼ਨ ਤੋਂ ਰਾਜ ਸਭਾ ‘ਚ ਪਿਆ ਰੌਲਾ

ਹਿੰਦੂ ਦੇਵਤਿਆਂ ਬਾਰੇ ਵਿਵਾਦਤ ਟਿੱਪਣੀਆਂ ਦੇ ਪ੍ਰਕਾਸ਼ਨ ਤੋਂ ਰਾਜ ਸਭਾ ‘ਚ ਪਿਆ ਰੌਲਾ

ਹਿੰਦੂ ਦੇਵਤਿਆਂ ਬਾਰੇ ਵਿਵਾਦਤ ਟਿੱਪਣੀਆਂ ਦੇ ਪ੍ਰਕਾਸ਼ਨ ਤੋਂ ਰਾਜ ਸਭਾ ‘ਚ ਪਿਆ ਰੌਲਾ
July 22
03:03 2017

ਨਵੀਂ ਦਿੱਲੀ, 21 ਜੁਲਾਈ (ਪੰਜਾਬ ਮੇਲ)- ਹਿੰਦੂ ਦੇਵਤਿਆਂ ਬਾਰੇ ਸਮਾਜਵਾਦੀ ਪਾਰਟੀ ਦੇ ਇਕ ਮੈਂਬਰ ਦੀਆਂ ਰਿਕਾਰਡ ਵਿੱਚੋਂ ਖ਼ਾਰਜ ਕੀਤੀਆਂ ਟਿੱਪਣੀਆਂ ਨੂੰ ਪ੍ਰਸਾਰਿਤ ਤੇ ਪ੍ਰਕਾਸ਼ਿਤ ਕੀਤੇ ਜਾਣ ਉਤੇ ਅੱਜ ਰਾਜ ਸਭਾ ਵਿੱਚ ਰੌਲਾ-ਰੱਪਾ ਪਿਆ, ਜਿਸ ’ਤੇ ਸਭਾਪਤੀ ਹਾਮਿਦ ਅੰਸਾਰੀ ਨੂੰ ਇਕ ਟੀਵੀ ਚੈਨਲ ਤੇ ਕੁੱਝ ਅਖ਼ਬਾਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦਾ ਵਾਅਦਾ ਕਰਨਾ ਪਿਆ। ਦੋ ਦਿਨ ਪਹਿਲਾਂ ਹਜੂਮੀ ਕਤਲਾਂ ਬਾਰੇ ਬਹਿਸ ਦੌਰਾਨ ਐਸਪੀ ਆਗੂ ਨਰੇਸ਼ ਅਗਰਵਾਲ ਨੇ ਇਹ ਟਿੱਪਣੀਆਂ ਕੀਤੀਆਂ ਸਨ। ਸਭਾਪਤੀ ਨੇ ਸਦਨ ਦੇ ਰਿਕਾਰਡ ’ਚੋਂ ਹਟਾਈਆਂ ਇਨ੍ਹਾਂ ਟਿੱਪਣੀਆਂ ਨੂੰ ਫੈਲਾਉਣ ਵਾਲੇ ਕੁੱਝ ਮੀਡੀਆ ਹਾਊਸਾਂ ਖ਼ਿਲਾਫ਼ ਮਰਿਆਦਾ ਮਤੇ ਤਹਿਤ ਕਾਰਵਾਈ ਦੀ ਮੰਗ ’ਤੇ ਵਿਚਾਰ ਕਰਨ ਦਾ ਭਰੋਸਾ ਵੀ ਦਿੱਤਾ।
ਸ੍ਰੀ ਅੰਸਾਰੀ ਨੇ ਕਿਹਾ, ‘ਮੈਂ ਅੱਜ ਸਵੇਰ ਦੀ ਕਾਰਵਾਈ ਸੁਣੀ ਹੈ। ਮੈਨੂੰ ਕੁੱਝ ਮੈਂਬਰਾਂ ਦੇ ਨੋਟਿਸ ਮਿਲੇ ਹਨ, ਜਿਨ੍ਹਾਂ ਵਿੱਚ ਇਕ ਟੀਵੀ ਚੈਨਲ ਅਤੇ ਕੁੱਝ ਅਖ਼ਬਾਰਾਂ ਖ਼ਿਲਾਫ਼ ਮਰਿਆਦਾ ਕਾਰਵਾਈ ਦਾ ਮਸਲਾ ਉਠਾਇਆ ਹੈ।
ਸਕੱਤਰੇਤ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਇਸ ਮਸਲੇ ਵਿੱਚ ਅੱਗੇ ਪੜਤਾਲ ਲਈ ਕਿਹਾ ਗਿਆ ਹੈ। ਅਸੀਂ ਸਬੰਧਤ ਅਧਿਕਾਰੀਆਂ ਤੋਂ ਤੱਥਾਂ ’ਤੇ ਆਧਾਰਤ ਰਿਪੋਰਟ ਮੰਗਾਂਗੇ ਕਿ ਇਸ ਮੈਂਬਰ (ਅਗਰਵਾਲ) ਨੇ ਕੀ ਕਿਹਾ ਹੈ।’ ਇਹ ਮਸਲਾ ਖ਼ੁਦ ਸ੍ਰੀ ਅਗਰਵਾਲ ਨੇ ਉਠਾਉਂਦਿਆਂ ਕਿਹਾ ਸੀ ਕਿ ਉਸ ਵੱਲੋਂ ਕੀਤੀਆਂ ਗਈਆਂ ਕੁੱਝ ਟਿੱਪਣੀਆਂ ਸਭਾਪਤੀ ਨੇ ਖ਼ਾਰਜ ਕਰ ਦਿੱਤੀਆਂ ਸਨ, ਜਿਨ੍ਹਾਂ ਨੂੰ ਪ੍ਰਕਾਸ਼ਿਤ ਜਾਂ ਪ੍ਰਸਾਰਿਤ ਕਰਨ ਖ਼ਿਲਾਫ਼ ਵੀ ਹੁਕਮ ਦਿੱਤਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੇ ਯੂਥ ਵਿੰਗ ਭਾਰਤੀ ਜਨਤਾ ਯੁਵਾ ਮੋਰਚਾ ਦੇ ਮੈਂਬਰਾਂ ਨੇ ਉਸ ਦੇ ਦਿੱਲੀ ਸਥਿਤ ਮਕਾਨ ’ਤੇ ਹਮਲਾ ਕਰਕੇ ਭੰਨਤੋੜ ਕੀਤੀ ਹੈ ਅਤੇ ਸੱਤਾਧਾਰੀ ਪਾਰਟੀ ਵਰਕਰਾਂ ਨੇ ਉਨ੍ਹਾਂ ਖ਼ਿਲਾਫ਼ ਮੇਰਠ ’ਚ ਕੇਸ ਵੀ ਦਰਜ ਕਰਾਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article