PUNJABMAILUSA.COM

ਹਿੰਦੂ ਵਿਆਹ ਕਾਨੂੰਨ ਲਾਗੂ ਕਰਨ ਵਾਲਾ ਸਿੰਧ ਬਣਿਆ ਪਾਕਿਸਤਾਨ ਦਾ ਪਹਿਲਾ ਸੂਬਾ

ਹਿੰਦੂ ਵਿਆਹ ਕਾਨੂੰਨ ਲਾਗੂ ਕਰਨ ਵਾਲਾ ਸਿੰਧ ਬਣਿਆ ਪਾਕਿਸਤਾਨ ਦਾ ਪਹਿਲਾ ਸੂਬਾ

ਹਿੰਦੂ ਵਿਆਹ ਕਾਨੂੰਨ ਲਾਗੂ ਕਰਨ ਵਾਲਾ ਸਿੰਧ ਬਣਿਆ ਪਾਕਿਸਤਾਨ  ਦਾ ਪਹਿਲਾ ਸੂਬਾ
February 17
09:58 2016

10
ਕਰਾਚੀ, 17 ਫਰਵਰੀ (ਪੰਜਾਬ ਮੇਲ)- ਪਾਕਿਸਤਾਨ ‘ਚ ਹਿੰਦੂ ਵਿਆਹ ਕਾਨੂੰਨ ਲਾਗੂ ਕਰਨ ਵਾਲਾ ਸਿੰਧ ਪਹਿਲਾ ਸੂਬਾ ਬਣ ਗਿਆ ਹੈ। ਸਿੰਧ ਵਿਧਾਨ ਸਭਾ ਨੇ ਸੋਮਵਾਰ ਨੂੰ ਹਿੰਦੂ ਵਿਆਹ ਕਾਨੂੰਨ ਲਾਗੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਘੱਟ ਗਿਣਤੀ ਹਿੰਦੂ ਭਾਈਚਾਰੇ ਦੇ ਲੋਕ ਆਪਣੇ ਵਿਆਹ ਦੀ ਰਜਿਸਟ੍ਰੇਸ਼ਨ ਇਸ ਕਾਨੂੰਨ ਤਹਿਤ ਕਰਵਾ ਸਕਣਗੇ। ਹਾਲਾਂਕਿ ਇਕ ਪ੍ਰਮੁੱਖ ਹਿੰਦੂ ਸੰਗਠਨ ਨੇ ਇਸ ਇਤਿਹਾਸਕ ਬਿੱਲ ਤੋਂ ਇਕ ਵਿਵਾਦਤ ਧਾਰਾ ਹਟਾਉਣ ਦੀ ਮੰਗ ਕੀਤੀ ਹੈ। ਇਸ ਬਿੱਲ ਨੂੰ ਸੰਸਦੀ ਕਾਰਜ ਮੰਤਰੀ ਨਿਸਾਰ ਖੁਹਰੋ ਨੇ ਵਿਧਾਨ ਸਭਾ ਵਿਚ ਪੇਸ਼ ਕੀਤਾ। ਇਹ ਸਮੁੱਚੇ ਸਿੰਧ ਰਾਜ ਉੱਤੇ ਲਾਗੂ ਹੋ ਗਿਆ ਹੈ। ਸਿੰਧ ਵਿਚ ਹਿੰਦੂ ਭਾਈਚਾਰੇ ਦੇ ਲੋਕ ਕਾਫੀ ਵੱਡੀ ਗਿਣਤੀ ਵਿਚ ਰਹਿੰਦੇ ਹਨ। ਖੁਹਰੋ ਨੇ ਕਿਹਾ ਕਿ ਪਾਕਿਸਤਾਨ ਦੇ ਗਠਨ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਕੋਈ ਅਜਿਹਾ ਕਾਨੂੰਨ ਪਾਸ ਕੀਤਾ ਗਿਆ ਹੈ। ਇਹ ਫੈਸਲਾ ਸਿੰਧ ਵਿਚ ਹਿੰਦੂ ਵਿਆਹ ਦੀ ਰਸਮੀ ਤੌਰ ਉੱਤੇ ਰਜਿਸਟ੍ਰੇਸ਼ਨ ਕਰਨ ਲਈ ਤੰਤਰ ਮੁਹੱਈਆ ਕਰਵਾਉਣ ਨੂੰ ਲੈ ਕੇ ਕੀਤਾ ਗਿਆ ਹੈ। ਪਾਕਿਸਤਾਨ ਦੀ ਕੁੱਲ ਆਬਾਦੀ ਵਿਚ ਹਿੰਦੂਆਂ ਦੀ ਆਬਾਦੀ 1.6 ਫੀਸਦੀ ਹੈ। ਇਹ ਭਾਈਚਾਰਾ ਆਪਣੇ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਅਤੇ ਉਨ੍ਹਾਂ ਦੀ ਰਜਿਸਟਰੇਸ਼ਨ ਕਰਵਾਉਣ ਦੀ ਪਿਛਲੇ 67 ਸਾਲਾਂ ਤੋਂ ਇਕ ਵਿਸ਼ੇਸ਼ ਕਾਨੂੰਨ ਦੇ ਲਈ ਸੰਘਰਸ਼ ਕਰ ਰਿਹਾ ਸੀ। ਇੱਥੇ ਵਰਣਨਯੋਗ ਹੈ ਕਿ ਪਿਛਲੇ ਦਿਨੀਂ ਪਾਕਿਸਤਾਨ ‘ਚ ਸੰਸਦੀ ਪੈਨਲ ਨੇ ਹਿੰਦੂ ਵਿਆਹ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਸੀ। ਨੈਸ਼ਨਲ ਅਸੈਂਬਲੀ ਦੀ ਕਾਨੂੰਨ ਅਤੇ ਨਿਆਂ ਸਬੰਧੀ ਸਥਾਈ ਕਮੇਟੀ ਨੇ ਹਿੰਦੂ ਵਿਆਹ ਬਿੱਲ 2015 ਦੇ ਅੰਤਿਮ ਖਰੜੇ ਨੂੰ ਸਰਬ ਸੰਮਤੀ ਨਾਲ ਮਨਜ਼ੂਰੀ ਦਿੰਦੇ ਹੋਏ ਸੂਬਿਆਂ ਨੂੰ ਲਾਗੂ ਕਰਨ ਲਈ ਕਿਹਾ ਸੀ। ਕਮੇਟੀ ਨੇ ਮਰਦਾਂ ਅਤੇ ਔਰਤਾਂ ਦੇ ਵਿਆਹ ਦੀ ਘੱਟੋ-ਘੱਟ ਉਮਰ ਹੱਦ 18 ਸਾਲ ਤੈਅ ਕਰਨ ਲਈ ਦੋ ਸੋਧਾਂ ਕਰਨ ਦੇ ਨਾਲ ਇਸ ਨੂੰ ਸਵੀਕਾਰ ਕਰ ਲਿਆ ਸੀ। ਸਿੰਧ ਤੋਂ ਬਾਅਦ ਇਹ ਕਾਨੂੰਨ ਪੂਰੇ ਦੇਸ਼ ‘ਚ ਲਾਗੂ ਹੋਵੇਗਾ। ਹਿੰਦੂ ਭਾਈਚਾਰੇ ਲਈ ਪਰਿਵਾਰ ਕਾਨੂੰਨ ਤਿਆਰ ਕਰਨ ‘ਚ ਲੰਬੇ ਸਮੇਂ ਤੋਂ ਰਣਨੀਤਕ ਰੂਪ ਨਾਲ ਕੀਤੀ ਗਈ ਦੇਰੀ ਲਈ ਅਫਸੋਸ ਜਤਾਉਂਦਿਆਂ ਸੰਸਦੀ ਕਮੇਟੀ ਦੇ ਪ੍ਰਧਾਨ ਚੌਧਰੀ ਮਹਿਮੂਦ ਬਸ਼ੀਰ ਵਿਰਕ ਨੇ ਕਿਹਾ ਸੀ ਕਿ ਅਜਿਹਾ ਕਰਨਾ ਸਾਡੇ ਮੁਸਲਮਾਨਾਂ ਅਤੇ ਖਾਸ ਕਰ ਕੇ ਨੇਤਾਵਾਂ ਲਈ ਮੁਨਾਸਿਬ ਨਹੀਂ ਸੀ। ਸਾਨੂੰ ਕਾਨੂੰਨ ਬਣਾਉਣ ਦੀ ਲੋੜ ਸੀ ਨਾ ਕਿ ਇਸ ‘ਚ ਰੁਕਾਵਟ ਪਾਉਣ ਦੀ।
ਜੇ 99 ਫੀਸਦੀ ਆਬਾਦੀ ਇਕ ਫੀਸਦੀ ਆਬਾਦੀ ਤੋਂ ਡਰ ਜਾਂਦੀ ਹੈ, ਤਾਂ ਸਾਨੂੰ ਆਪਣੇ ਅੰਦਰ ਡੂੰਘਾਈ ਨਾਲ ਝਾਕਣ ਦੀ ਲੋੜ ਹੈ, ਅਸੀਂ ਖੁਦ ਨੂੰ ਕੀ ਹੋਣ ਦਾ ਦਾਅਵਾ ਕਰਦੇ ਹਾਂ ਤੇ ਅਸੀਂ ਕੀ ਹਾਂ। ਉੱਧਰ ਹਿੰਦੂ ਮੈਰਿਜ ਬਿੱਲ ਪਾਸ ਹੋਣ ‘ਤੇ ਪਾਕਿਸਤਾਨ ਪੀਪਲਜ਼ ਪਾਰਟੀ ਦੀ ਸ਼ਾਗੂਫਾ ਜ਼ੁਮਾਨੀ ਅਤੇ ਪਾਕਿਸਤਾਨ ਤਹਿਰੀਕ ਏ ਇਨਸਾਫ ਦੇ ਅਲੀ ਮੁਹੰਮਦ ਖ਼ਾ ਨੇ ਹਿੰਦੂ ਲੜਕੀ ਦੇ ਵਿਆਹ ਦੀ ਉਮਰ ਅਤੇ ਵਿਆਹ ਦੇ ਸਟੇਟਸ ‘ਤੇ ਸਵਾਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਇਕ ਇਸਲਾਮ ਧਰਮ ਅਪਣਾਉਂਦਾ ਹੈ, ਤਾਂ ਅਜਿਹੀ ਸਥਿਤੀ ਵਿਚ ਕਾਨੂੰਨ ਕੀ ਕਰੇਗਾ।

About Author

Punjab Mail USA

Punjab Mail USA

Related Articles

ads

Latest Category Posts

    ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ  1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ 1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

Read Full Article
    ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

Read Full Article
    ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

Read Full Article
    ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

Read Full Article
    ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

Read Full Article
    ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

Read Full Article
    ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

Read Full Article
    ਅਮਰੀਕਾ ਨੇ ਨਾਗਰਿਕਾਂ ਨੂੰ ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚੌਕਸ ਰਹਿਣ ਦੀ ਦਿੱਤੀ ਸਲਾਹ

ਅਮਰੀਕਾ ਨੇ ਨਾਗਰਿਕਾਂ ਨੂੰ ਕ੍ਰਿਸਮਿਸ ਤੇ ਨਵੇਂ ਸਾਲ ‘ਤੇ ਚੌਕਸ ਰਹਿਣ ਦੀ ਦਿੱਤੀ ਸਲਾਹ

Read Full Article
    ਵਰਜੀਨੀਆ ‘ਚ ਸਕੂਲੀ ਅਧਿਆਪਕ ਨੇ ਖਿੱਚਿਆ ਮੁਸਲਿਮ ਵਿਦਿਆਰਥਣ ਦਾ ਹਿਜਾਬ

ਵਰਜੀਨੀਆ ‘ਚ ਸਕੂਲੀ ਅਧਿਆਪਕ ਨੇ ਖਿੱਚਿਆ ਮੁਸਲਿਮ ਵਿਦਿਆਰਥਣ ਦਾ ਹਿਜਾਬ

Read Full Article