PUNJABMAILUSA.COM

ਹਿੰਦ-ਪ੍ਰਸ਼ਾਂਤ ਖਿੱਤੇ ਵਿੱਚ ਤਾਲਮੇਲ ਵਾਸਤੇ ਭਾਰਤ, ਅਮਰੀਕਾ, ਜਾਪਾਨ ਤੇ ਆਸਟਰੇਲੀਆ ਦੇ ਅਧਿਕਾਰੀਆਂ ਵੱਲੋਂ ਗੱਲਬਾਤ

ਹਿੰਦ-ਪ੍ਰਸ਼ਾਂਤ ਖਿੱਤੇ ਵਿੱਚ ਤਾਲਮੇਲ ਵਾਸਤੇ ਭਾਰਤ, ਅਮਰੀਕਾ, ਜਾਪਾਨ ਤੇ ਆਸਟਰੇਲੀਆ ਦੇ ਅਧਿਕਾਰੀਆਂ ਵੱਲੋਂ ਗੱਲਬਾਤ

ਹਿੰਦ-ਪ੍ਰਸ਼ਾਂਤ ਖਿੱਤੇ ਵਿੱਚ ਤਾਲਮੇਲ ਵਾਸਤੇ ਭਾਰਤ, ਅਮਰੀਕਾ, ਜਾਪਾਨ ਤੇ ਆਸਟਰੇਲੀਆ ਦੇ ਅਧਿਕਾਰੀਆਂ ਵੱਲੋਂ ਗੱਲਬਾਤ
November 12
17:29 2017

ਮਨੀਲਾ, 12 ਨਵੰਬਰ (ਪੰਜਾਬ ਮੇਲ)– ਤਜਵੀਜ਼ਤ ਚਹੁੰ-ਪੱਖੀ ਗਠਜੋੜ ਤਹਿਤ ਸੁਰੱਖਿਆ ਸਹਿਯੋਗ ਦਾ ਘੇਰਾ ਮੋਕਲਾ ਕਰਨ ਦਾ ਸੰਕੇਤ ਦਿੰਦਿਆਂ ਭਾਰਤ, ਅਮਰੀਕਾ, ਜਾਪਾਨ ਤੇ ਆਸਟਰੇਲੀਆ ਦੇ ਅਧਿਕਾਰੀਆਂ ਨੇ ਅੱਜ ਰਣਨੀਤਕ ਪੱਖੋਂ ਅਹਿਮ ਭਾਰਤ-ਪ੍ਰਸ਼ਾਂਤ ਖਿੱਤੇ ਵਿੱਚ ਸਾਂਝੇ ਹਿੱਤਾਂ ’ਤੇ ਪਹਿਰਾ ਦੇਣ ਲਈ ਅੱਜ ਵਿਸਤਾਰ ਨਾਲ ਗੱਲਬਾਤ ਕੀਤੀ। ਇਸ ਖਿੱਤੇ ਵਿੱਚ ਚੀਨ ਹਮਲਾਵਰ ਰੁਖ਼ ਅਪਣਾਉਂਦਿਆਂ ਆਪਣੀ ਫੌਜੀ ਮੌਜੂਦਗੀ ਵਧਾ ਰਿਹਾ ਹੈ।
ਚਹੁੰ-ਪੱਖੀ ਸੁਰੱਖਿਆ ਸੰਵਾਦ ਦਾ ਸਰੂਪ ਤੈਅ ਕਰਨ ਦੀ ਦਿਸ਼ਾ ਵਿੱਚ ਵੱਡੇ ਕਦਮ ਵਜੋਂ ਦੇਖੀ ਜਾ ਰਹੀ ਇਸ ਮੀਟਿੰਗ ਵਿੱਚ ਅਧਿਕਾਰੀਆਂ ਨੇ ਅਤਿਵਾਦ ਤੇ ਹੋਰ ਸੁਰੱਖਿਆ ਚੁਣੌਤੀਆਂ ਦੇ ਪ੍ਰਭਾਵਸ਼ਾਲੀ ਤਰੀਕੇ ਨਾਲ ਟਾਕਰੇ ਦਾ ਰਾਹ ਲੱਭਣ ਤੋਂ ਇਲਾਵਾ ਭਾਰਤ-ਪ੍ਰਸ਼ਾਂਤ ਖਿੱਤੇ ਵਿੱਚ ਬਣੇ ਸੁਰੱਖਿਆ ਪਰਿਪੇਖ ਬਾਰੇ ਵਿਚਾਰ-ਵਟਾਂਦਰਾ ਕੀਤਾ। ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿੱਚ ਕਿਹਾ ਕਿ ਇਸ ਇਲਾਕੇ ਵਿੱਚ ਸ਼ਾਂਤੀ, ਸਥਿਰਤਾ ਤੇ ਖ਼ੁਸ਼ਹਾਲੀ ਨੂੰ ਹੁਲਾਰਾ ਦੇਣ ਉਤੇ ਧਿਆਨ ਕੇਂਦਰਤ ਕਰਨ ਦੇ ਨਾਲ ਭਾਰਤ-ਪ੍ਰਸ਼ਾਂਤ ਖਿੱਤੇ ਵਿੱਚ ਸਾਂਝੇ ਹਿੱਤਾਂ ਦੇ ਮੁੱਦੇ ਵਿਚਾਰੇ ਗਏ।
ਇਹ ਮੀਟਿੰਗ ਇੱਥੇ ਹੋ ਰਹੇ ਆਸੀਆਨ ਅਤੇ ਪੂਰਬੀ ਏਸ਼ੀਆ ਸੰਮੇਲਨਾਂ ਤੋਂ ਪਹਿਲਾਂ ਹੋਈ। ਇਨ੍ਹਾਂ ਸੰਮੇਲਨਾਂ ਵਿੱਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ, ਜਾਪਾਨੀ ਪ੍ਰਧਾਨ ਮੰਤਰੀ ਸ਼ਿੰਜੋ ਐਬੇ ਅਤੇ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਮੈਲਕਮ ਟਰਨਬੁੱਲ ਪਹਿਲਾਂ ਹੀ ਇੱਥੇ ਪੁੱਜ ਚੁੱਕੇ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ‘‘ਅਧਿਕਾਰੀ ਇਸ ਗੱਲ ਉਤੇ ਸਹਿਮਤ ਹੋਏ ਕਿ ਖੁੱਲ੍ਹਾ, ਖ਼ੁਸ਼ਹਾਲ ਅਤੇ ਇਕਜੁੱਟ ਭਾਰਤ-ਪ੍ਰਸ਼ਾਂਤ ਖਿੱਤਾ ਲੰਮੇ ਸਮੇਂ ਤੱਕ ਇਸ ਖਿੱਤੇ ਦੇ ਸਾਰੇ ਮੁਲਕਾਂ ਤੇ ਵਿਸ਼ਵ ਦੇ ਹਿੱਤ ਵਿੱਚ ਹੋਵੇਗਾ। ਅਧਿਕਾਰੀਆਂ ਨੇ ਅਤਿਵਾਦੀ ਦੀ ਚੁਣੌਤੀ ਅਤੇ ਇਸ ਖਿੱਤੇ ਉਤੇ ਅਸਰ ਪਾ ਰਹੀਆਂ ਪਸਾਰਵਾਦੀ ਰੁਚੀਆਂ ਵਰਗੀਆਂ ਸਾਂਝੀਆਂ ਚੁਣੌਤੀਆਂ ਦੇ ਨਾਲ ਨਾਲ ਸੰਪਰਕ ਵਧਾਉਣ ਬਾਰੇ ਚਰਚਾ ਕੀਤੀ।’’
ਬਿਆਨ ਵਿੱਚ ਕਿਹਾ ਗਿਆ ਕਿ ਭਾਰਤ ਨੇ ਆਪਣੀ ਪੂਰਬ ਨਾਲ ਮਿਲ ਕੇ ਚੱਲਣ ਵਾਲੀ ਨੀਤੀ (ਐਕਟ ਈਸਟ ਪਾਲਸੀ) ਨੂੰ ਭਾਰਤ-ਪ੍ਰਸ਼ਾਂਤ ਖਿੱਤੇ ਵਿੱਚ ਆਪਣੀ ਵਚਨਬੱਧਤਾ ਦਾ ਧੁਰਾ ਦੱਸਿਆ। ਪ੍ਰਧਾਨ ਮੰਤਰੀ ਮੋਦੀ ਦੀ ਭਲਕੇ ਟਰੰਪ ਤੇ ਐਬੇ ਨਾਲ ਦੁਵੱਲੀ ਗੱਲਬਾਤ ਹੋਣੀ ਹੈ ਅਤੇ ਇਨ੍ਹਾਂ ਮੀਟਿੰਗਾਂ ਵਿੱਚ ਭਾਰਤ-ਪ੍ਰਸ਼ਾਂਤ ਖਿੱਤੇ ਵਿੱਚ ਸੁਰੱਖਿਆ ਪਰਿਪੇਖ ਦਾ ਮੁੱਦਾ ਵੀ ਉੱਠ ਸਕਦਾ ਹੈ। ਭਾਰਤ, ਅਮਰੀਕਾ, ਆਸਟਰੇਲੀਆ ਤੇ ਜਾਪਾਨ ਦੀ ਸ਼ਮੂਲੀਅਤ ਵਾਲੇ ਚਹੁੰ-ਪੱਖੀ ਸੁਰੱਖਿਆ ਸੰਵਾਦ ਦਾ ਸਰੂਪ ਤੈਅ ਕਰਨ ਦਾ ਵਿਚਾਰ 10 ਸਾਲ ਪਹਿਲਾਂ ਆਇਆ ਸੀ ਪਰ ਇਹ ਅੱਜ ਤੱਕ ਸਾਹਮਣੇ ਨਹੀਂ ਆਇਆ ਸੀ।
ਜਾਪਾਨ ਦੇ ਵਿਦੇਸ਼ ਮੰਤਰੀ ਤਾਰੋ ਕੋਨੋ ਨੇ ਪਿਛਲੇ ਮਹੀਨੇ ਕਿਹਾ ਸੀ ਕਿ ਚਾਰੇ ਮੁਲਕਾਂ ਵਿਚਾਲੇ ਰਣਨੀਤਕ ਭਾਈਵਾਲੀ ਨੂੰ ਹੋਰ ਹੁਲਾਰਾ ਦੇਣ ਲਈ ਟੋਕੀਓ ਇਸ ਚਹੁੰ-ਪੱਖੀ ਸੰਵਾਦ ਦਾ ਹਮਾਇਤੀ ਹੈ। ਜਾਪਾਨ ਦੇ ਸੱਦੇ ਨੂੰ ਹੁੰਗਾਰਾ ਭਰਦਿਆਂ ਭਾਰਤ ਨੇ ਕਿਹਾ ਸੀ ਕਿ ਉਹ ਆਪਣੇ ਹਿੱਤਾਂ ਨੂੰ ਅੱਗੇ ਲੈ ਜਾਣ ਵਾਲੇ ਮਸਲਿਆਂ ਉਤੇ ਹਮਖਿਆਲੀ ਮੁਲਕਾਂ ਨਾਲ ਕੰਮ ਕਰਨ ਲਈ ਤਿਆਰ ਹੈ। ਅਮਰੀਕਾ ਤੇ ਜਾਪਾਨ ਇਸ ਖਿੱਤੇ ਵਿੱਚ ਭਾਰਤ ਦੀ ਜ਼ਿਆਦਾ ਅਹਿਮੀਅਤ ਉਤੇ ਜ਼ੋਰ ਦੇ ਰਹੇ ਹਨ।
ਚੀਨ ਵੱਲੋਂ ਦੱਖਣੀ ਚੀਨ ਸਾਗਰ ਵਿੱਚ ਫੌਜੀ ਟਿਕਾਣੇ ਬਣਾਉਣ ਦਾ ਮੁੱਦਾ ਵੀ ਅੱਜ ਦੀ ਇਸ ਮੀਟਿੰਗ ਵਿੱਚ ਵਿਚਾਰਿਆ ਗਿਆ। ਮੀਟਿੰਗ ਵਿੱਚ ਸਾਰੇ ਮੁਲਕਾਂ ਦੇ ਵਿਦੇਸ਼ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ। ਭਾਰਤ ਵੱਲੋਂ ਸੰਯੁਕਤ ਸਕੱਤਰ (ਦੱਖਣੀ ਡਿਵੀਜ਼ਨ) ਵਿਨੈ ਕੁਮਾਰ ਅਤੇ ਸੰਯੁਕਤ ਸਕੱਤਰ (ਪੂਰਬ ਏਸ਼ੀਆ) ਪ੍ਰਣਯ ਵਰਮਾ ਹਾਜ਼ਰ ਸਨ।
ਮੋਦੀ ਵੱਲੋਂ ਟਰੰਪ ਤੇ ਕੇਕਿਆਂਗ ਨਾਲ ਗ਼ੈਰ-ਰਸਮੀ ਮੀਟਿੰਗ
ਮਨੀਲਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸੀਆਨ ਦੀ 50ਵੀਂ ਵਰ੍ਹੇਗੰਢ ਸਬੰਧੀ ਰਾਤਰੀ ਭੋਜ ਤੋਂ ਇਕ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਚੀਨੀ ਪ੍ਰਧਾਨ ਮੰਤਰੀ ਲੀ ਕੇਕਿਆਂਗ ਨਾਲ ਗ਼ੈਰ ਰਸਮੀ ਮੀਟਿੰਗਾਂ ਕੀਤੀਆਂ। ਸ੍ਰੀ ਮੋਦੀ ਨੂੰ ਆਗੂਆਂ ਦੇ ਸਵਾਗਤ ਵਿੱਚ ਹੋਏ ਇਸ ਸਮਾਰੋਹ ਦੌਰਾਨ ਜਾਪਾਨੀ ਪ੍ਰਧਾਨ ਮੰਤਰੀ ਸ਼ਿੰਜੋ ਐਬੇ, ਰੂਸ ਦੇ ਪ੍ਰਧਾਨ ਮੰਤਰੀ ਦਮਿੱਤਰੀ ਮੈਦਵਦੇਵ ਅਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਨਜੀਬ ਰਜ਼ਾਕ ਨਾਲ ਵੀ ਗੁਫ਼ਤਗੂ ਕਰਦੇ ਦੇਖਿਆ ਗਿਆ। ਫਿਲਪੀਨ ਦੇ ਰਾਸ਼ਟਰਪਤੀ ਰੋਡਰੀਗੋ ਡੁਟੇਰਟ ਦੀ ਮੇਜ਼ਬਾਨੀ ਵਿੱਚ ਇੱਥੇ ਪਾਸੇ ਸ਼ਹਿਰ ਦੇ ਐਸਐਮਐਕਸ ਕਨਵੈਨਸ਼ਨ ਸੈਂਟਰ ਵਿੱਚ ਹੋਏ ਇਸ ਸਮਾਰੋਹ ਵਿੱਚ ਸ੍ਰੀ ਮੋਦੀ ਨੇ ਕਈ ਹੋਰ ਆਗੂਆਂ ਨਾਲ ਸੰਖੇਪ ਗੱਲਬਾਤ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article