PUNJABMAILUSA.COM

ਹੀਥਰੋ-ਅੰਮ੍ਰਿਤਸਰ ਹਵਾਈ ਉਡਾਣਾਂ ਲਈ ਸੰਸਦ ਮੈਂਬਰ ਢੇਸੀ ਵੱਲੋਂ ਲੰਡਨ ‘ਚ ਏਅਰ ਇੰਡੀਆ ਦੇ ਨਵੇਂ ਮੁਖੀ ਨਾਲ ਮੁਲਾਕਾਤ

ਹੀਥਰੋ-ਅੰਮ੍ਰਿਤਸਰ ਹਵਾਈ ਉਡਾਣਾਂ ਲਈ ਸੰਸਦ ਮੈਂਬਰ ਢੇਸੀ ਵੱਲੋਂ ਲੰਡਨ ‘ਚ ਏਅਰ ਇੰਡੀਆ ਦੇ ਨਵੇਂ ਮੁਖੀ ਨਾਲ ਮੁਲਾਕਾਤ

ਹੀਥਰੋ-ਅੰਮ੍ਰਿਤਸਰ ਹਵਾਈ ਉਡਾਣਾਂ ਲਈ ਸੰਸਦ ਮੈਂਬਰ ਢੇਸੀ ਵੱਲੋਂ ਲੰਡਨ ‘ਚ ਏਅਰ ਇੰਡੀਆ ਦੇ ਨਵੇਂ ਮੁਖੀ ਨਾਲ ਮੁਲਾਕਾਤ
May 30
17:45 2018

-ਅੰਮ੍ਰਿਤਸਰ-ਯੂ.ਕੇ. ਵਿਚਾਲੇ ਕੌਮਾਂਤਰੀ ਉਡਾਣਾਂ ਸ਼ੁਰੂ ਕਰਾਉਣ ਲਈ ਯਤਨ ਜਾਰੀ ਰੱਖਾਂਗਾ : ਢੇਸੀ
ਚੰਡੀਗੜ੍ਹ 30 ਮਈ (ਪੰਜਾਬ ਮੇਲ)- ਲੰਦਨ ਤੇ ਅੰਮ੍ਰਿਤਸਰ ਵਿਚਕਾਰ ਮੁੜ੍ਹ ਤੋਂ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਵਾਉਣ ਦੇ ਮਨੋਰਥ ਨਾਲ ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਲੰਦਨ ਸਥਿਤ ਏਅਰ ਇੰਡੀਆ ਦੇ ਬਰਤਾਨੀਆਂ ਅਤੇ ਯੂਰਪ ਓਪਰੇਸ਼ਨਜ਼ ਦੇ ਤਾਇਨਾਤ ਹੋਏ ਨਵੇਂ ਮੁਖੀ ਦੇਬਾਸ਼ੀਸ਼ ਗੋਲਡਰ ਨਾਲ ਉਨ੍ਹਾਂ ਦੇ ਮੁੱਖ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਤਰਾਂ ਸ੍ਰੀ ਗੁਰੂ ਰਾਮ ਦਾਸ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ ਅਤੇ ਹੀਥਰੋ (ਬਰਤਾਨੀਆਂ) ਵਿਚਾਲੇ ਚਿਰਾਂ ਤੋਂ ਬੰਦ ਅੰਤਰਰਾਸ਼ਟਰੀ ਉਡਾਣਾਂ ਦੇ ਮੁੜ੍ਹ ਸ਼ੁਰੂ ਹੋਣ ਦੀ ਆਸ ਬੱਝੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਢੇਸੀ ਨੇ ਦੱਸਿਆ ਕਿ ਇਹ ਉਡਾਣਾਂ ਮੁੜ੍ਹ ਚਾਲੂ ਕਰਵਾਉਣ ਲਈ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੇ ਏਅਰ ਇੰਡੀਆ ਦੀ ਲੰਦਨ ਸਥਿਤ ਮੁਖੀ ਮੈਡਮ ਤਾਰਾ ਨਾਇਡੂ ਨਾਲ ਵੀ ਗੱਲਬਾਤ ਕਰਕੇ ਇਸ ਸਬੰਧੀ ਚਾਰਾਜੋਈ ਕਰਨ ਲਈ ਜੋਰ ਪਾਇਆ ਸੀ ਅਤੇ ਇਸ ਬਾਰੇ ਹੋਈ ਪ੍ਰਗਤੀ ਸਬੰਧੀ ਅੱਜ ਗੋਲਡਰ ਨੂੰ ਵੀ ਜਾਣੂ ਕਰਵਾਇਆ ਗਿਆ। ਇਸ ਮੁਲਾਕਾਤ ਮੌਕੇ ਏਅਰ ਇੰਡੀਆ ਦੀ ਮਾਰਕੀਟਿੰਗ ਅਧਿਕਾਰੀ ਦੀਪਕ ਚੁਦਸਮਾ ਤੋ ਇਲਾਵਾ ਜਸਵਿੰਦਰ ਸਿੰਘ ਰੱਖੜਾ, ਅਵਨੀ ਗੰਟਾਰਾ ਆਦਿ ਵੀ ਨਾਲ ਸਨ।
ਸੰਸਦ ਮੈਂਬਰ ਢੇਸੀ ਨੇ ਏਅਰ ਇੰਡੀਆ ਦੇ ਮੁਖੀ ਨੂੰ ਦੱਸਿਆ ਕਿ ਕੌਮਾਂਤਰੀ ਪ੍ਰਸਿੱਧੀ ਹਾਸਲ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਇਨਾਂ ਉਡਾਣਾਂ ਦੀ ਮੁੜ੍ਹ ਬਹਾਲੀ ਖਾਤਰ ਉਹ ਪਹਿਲਾਂ ਹੀ ਆਪਣੀ ਭਾਰਤ ਫੇਰੀ ਮੌਕੇ ਦਿੱਲੀ ਸਥਿਤ ਕੇਂਦਰੀ ਮੰਤਰੀਆਂ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਵੀ ਮਿਲ ਚੁੱਕੇ ਹਨ ਤਾਂ ਜੋ ਪੰਜਾਬੀ ਭਾਈਚਾਰੇ ਦੀ ਲੰਮੇ ਚਿਰ ਤੋਂ ਚੱਲੀ ਆ ਰਹੀ ਇਸ ਮੰਗ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਫਲਾਈਟ ਦੇ ਚਾਲੂ ਹੋਣ ਨਾਲ ਜਿੱਥੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਲੋਕਾਂ ਨੂੰ ਫਾਇਦਾ ਹੋਵੇਗਾ ਉੱਥੇ ਬਰਤਾਨੀਆ ਅਤੇ ਯੂਰਪ ਦੇ ਵੱਖ-ਵੱਖ ਦੇਸ਼ਾਂ ਵਿਚ ਰਹਿੰਦੇ ਪਰਵਾਸੀ ਭਾਰਤੀਆਂ ਨੂੰ ਵੀ ਆਪਣੀ ਵਤਨ ਫੇਰੀ ਲਈ ਸੁਖਾਲਾ ਹੋ ਜਾਵੇਗਾ।
ਉਨਾਂ ਏਅਰ ਇੰਡੀਆ ਦੀ ਅਧਿਕਾਰੀ ਨੂੰ ਸਲਾਹ ਦਿੱਤੀ ਕਿ ਲੰਦਨ ਦੇ ਹੀਥਰੋ ਹਵਾਈ ਅੱਡੇ ਅਤੇ ਨਵੀਂ ਦਿੱਲੀ ਵਿਚਕਾਰ ਰੋਜਾਨਾਂ ਚਲਦੀਆਂ ਤਿੰਨ ਸਿੱਧੀਆਂ ਉਡਾਣਾਂ ਵਿੱਚੋਂ ਘੱਟੋ-ਘੱਟ ਇੱਕ ਉਡਾਣ ਨੂੰ ਸਿੱਧੀ ਅੰਮ੍ਰਿਤਸਰ ਤੱਕ ਕੀਤਾ ਜਾਵੇ ਤਾਂ ਜੋ ਉਤਰੀ ਰਾਜਾਂ ਦੇ ਆਮ ਲੋਕ ਅਤੇ ਵਪਾਰੀ ਵੀ ਇਸ ਸਿੱਧੀ ਉਡਾਣ ਦਾ ਫਾਇਦਾ ਉਠਾ ਸਕਣ। ਢੇਸੀ ਨੇ ਦੱਸਿਆ ਕਿ ਇਹ ਇਹ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ। ਗੋਲਡਰ ਨੇ ਉਨਾਂ ਦੀਆਂ ਦਲੀਲਾਂ ਨੂੰ ਬਹੁਤ ਗੌਰ ਨਾਲ ਸੁਣਿਆਂ ਅਤੇ ਭਰੋਸਾ ਦਿੱਤਾ ਕਿ ਉਹ ਇਹ ਤਜ਼ਵੀਜ਼ ਸਬੰਧੀ ਨਵੀਂ ਦਿੱਲੀ ਸਥਿੱਤ ਏਅਰ ਇੰਡੀਆ ਦੇ ਉਚ ਅਧਿਕਾਰੀਆਂ ਨੂੰ ਸਿਫ਼ਾਰਸ਼ ਕਰਨਗੇ ਅਤੇ ਅੰਮ੍ਰਿਤਸਰ-ਹੀਥਰੋ ਹਵਾਈ ਉਡਾਣਾਂ ਨੂੰ ਮੁੜ੍ਹ ਬਹਾਲ ਕਰਾਉਣ ਲਈ ਆਪਣੇ ਪੂਰੇ ਯਤਨ ਲਾਉਣਗੇ। ਢੇਸੀ ਨੇ ਦੱਸਿਆ ਕਿ ਅੱਜ ਦੀ ਤਾਜ਼ਾ ਮੀਟਿੰਗ ਤੋਂ ਉਨ੍ਹਾਂ ਨੂੰ ਆਸ ਬੱਝੀ ਹੈ ਕਿ ਏਅਰ ਇੰਡੀਆ ਮੁੜ੍ਹ ਤੋਂ ਪੰਜਾਬ ਅਤੇ ਬਰਤਾਨੀਆ ਵਿਚਾਲੇ ਆਪਸੀ ਸਿੱਧੇ ਸੰਪਰਕ ਲਈ ਇਹ ਹਵਾਈ ਉਡਾਣਾਂ ਭਵਿੱਖ ਵਿੱਚ ਜਲਦ ਸ਼ੁਰੂ ਹੋ ਸਕਦੀਆਂ ਹਨ।
ਢੇਸੀ ਨੇ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਉਹ ਲੰਦਨ ਸਥਿੱਤ ਹਵਾਈ ਕੰਪਨੀ ‘ਵਰਜਿਨ ਐਟਲਾਂਟਿਕ’ ਦੇ ਸੀਨੀਅਰ ਮੈਨੇਜਰ ਡੇਵਿਡ ਹੌਜ ਨੂੰ ਵੀ ਦਮਲੇ ਸਨ ਅਤੇ ਉਨਾਂ ਨੂੰ ਪਵਿੱਤਰ ਨਗਰੀ ਅਤੇ ਕੌਮਾਂਤਰੀ ਸੈਲਾਨੀ ਕੇਂਦਰ ਅੰਮ੍ਰਿਤਸਰ ਲਈ ਸਿੱਧੀਆਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੇ ਫਾਇਦਿਆਂ ਸਬੰਧੀ ਅੰਕੜਿਆਂ ਅਤੇ ਤੱਥਾਂ ਸਮੇਤ ਜਾਣਕਾਰੀ ਦਿੱਤੀ ਸੀ। ਸੰਸਦ ਮੈਂਬਰ ਢੇਸੀ ਨੇ ਦ੍ਰਿੜਤਾ ਦਿਖਾਉਂਦਿਆਂ ਕਿਹਾ ਕਿ ਉਹ ਪੰਜਾਬ ਅਤੇ ਬਰਤਾਨੀਆਂ ਵਿਚਾਲੇ ਸਿੱਧੀਆਂ ਕੌਮਾਂਤਰੀ ਹਵਾਈ ਉਡਾਣਾਂ ਸ਼ੁਰੂ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article