PUNJABMAILUSA.COM

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

 Breaking News

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ

ਹੁਣ ਅਮਰੀਕਾ ਵੀ ਰੂਸ ਖਿਲਾਫ ਹੋਇਆ ਖੜ੍ਹਾ; ਪਾਬੰਦੀਆਂ ਲਾ ਕੇ ਨਵੀਂ ਜੰਗ ਛੇੜਨ ਨੂੰ ਤਿਆਰ
August 09
17:34 2018

ਵਾਸ਼ਿੰਗਟਨ/ਮਾਸਕੋ, 9 ਅਗਸਤ (ਪੰਜਾਬ ਮੇਲ)-ਸਾਬਕਾ ਰੂਸੀ ਜਾਸੂਸ ਸਰਗੇਈ ਸਕ੍ਰਿਪਲ ਅਤੇ ਉਸ ਦੀ ਧੀ ਬੇਟੀ ਯੂਲੀਆ ‘ਤੇ ਬ੍ਰਿਟੇਨ ‘ਚ ਨਰਵ ਏਜੰਟ ਨਾਲ ਹੋਏ ਹਮਲੇ ‘ਚ ਹੁਣ ਅਮਰੀਕਾ ਵੀ ਰੂਸ ਖਿਲਾਫ ਖੜ੍ਹਾ ਹੋ ਗਿਆ ਹੈ। ਅਮਰੀਕਾ ਦਾ ਆਖਣਾ ਹੈ ਕਿ ਉਸ ਨੇ ਇਹ ਪਾਇਆ ਹੈ ਕਿ ਪਾਬੰਧਿਤ ਰਸਾਇਣਕ ਨਾਲ ਇਹ ਹਮਲਾ ਰੂਸ ਨੇ ਹੀ ਕਰਵਾਇਆ ਸੀ ਅਤੇ ਇਸ ਲਈ ਉਹ ਹੁਣ ਰੂਸ ‘ਤੇ ਪਾਬੰਦੀਆਂ ਲਾਉਣ ਦਾ ਐਲਾਨ ਕਰਦਾ ਹੈ। ਇਸ ਦਾ ਐਲਾਨ ਬੁੱਧਵਾਰ ਨੂੰ ਅਮਰੀਕੀ ਵਿਦੇਸ਼ ਮੰਤਰਾਲੇ ਨੇ ਕੀਤਾ।
ਅਮਰੀਕੀ ਵਿਦੇਸ਼ ਮੰਤਰਾਲੇ ਦੀ ਬੁਲਾਰੀ ਹੈਦਰ ਨਾਰਟ ਨੇ ਇਕ ਬਿਆਨ ‘ਚ ਆਖਿਆ ਹੈ ਕਿ ਸੰਯੁਕਤ ਰਾਸ਼ਟਰ ਅਮਰੀਕਾ ਨੇ 1991 ਦੇ ਕੈਮੀਕਲ ਐਂਡ ਬਾਇਓਲਾਜੀਕਲ ਵੈਪਨਸ ਕੰਟਰੋਲ ਐਂਡ ਵਾਰਫੇਅਰ ਐਲਿਮੀਨੇਸ਼ਨ ਐਕਟ ਤਹਿਤ ਇਹ ਪਾਇਆ ਹੈ ਕਿ ਰੂਸ ਨੇ ਅੰਤਰਰਾਸ਼ਟਰੀ ਕਾਨੂੰਨ ਦਾ ਉਲੰਘਣ ਕਰਦੇ ਹੋਏ ਰਸਾਇਣਕ ਜਾਂ ਜੈਵਿਕ ਹਥਿਆਰਾਂ ਦਾ ਇਸਤੇਮਾਲ ਕੀਤਾ ਸੀ। ਹੈਦਰ ਨਾਰਟ ਨੇ ਆਖਿਆ ਕਿ ਇਹ ਪਾਬੰਦੀਆਂ 22 ਅਗਸਤ ਤੋਂ ਲਾਗੂ ਹੋਣਗੀਆਂ। ਇਸ ਸਾਲ 4 ਮਾਰਚ ਨੂੰ 66 ਸਾਲ ਦੇ ਸਕ੍ਰਿਪਲ ਅਤੇ ਉਨ੍ਹਾਂ ਦੀ 33 ਸਾਲਾ ਧੀ ਇੰਗਲੈਂਡ ‘ਚ ਸੇਲਿਸਬਰੀ ਸਿਟੀ ਸੈਂਟਰ ‘ਚ ਇਕ ਬੈਂਚ ‘ਤੇ ਬੇਹੋਸ਼ੀ ਦੀ ਹਾਲਤ ‘ਚ ਮਿਲੇ ਸਨ। ਉਨ੍ਹਾਂ ਦੀ ਹਾਲਤ ਖਰਾਬ ਸੀ ਪਰ ਕਈ ਹਫਤਿਆਂ ਤੱਕ ਹਸਪਤਾਲ ‘ਚ ਇਲਾਜ ਕੀਤੇ ਜਾਣ ਮਗਰੋਂ ਉਹ ਪੂਰੀ ਤਰ੍ਹਾਂ ਠੀਕ ਹੋ ਗਏ।
ਇਸ ਘਟਨਾ ਨੇ ਬ੍ਰਿਟੇਨ ਅਤੇ ਰੂਸ ਦੇ ਸੰਬੰਧਾਂ ਨੂੰ ਵੀ ਤਲਖ ਕਰ ਦਿੱਤਾ ਸੀ। ਇਸ ਹਮਲੇ ਦਾ ਦੋਸ਼ ਰੂਸ ‘ਤੇ ਲਾਉਂਦੇ ਹੋਏ ਪਹਿਲਾਂ ਬ੍ਰਿਟੇਨ ਅਤੇ ਫਿਰ ਉਸ ਦੇ ਸਮਰਥਨ ‘ਚ ਉਤਰੇ 20 ਤੋਂ ਜ਼ਿਆਦਾ ਦੇਸ਼ਾਂ ਨੇ ਆਪਣੇ ਦੇਸ਼ਾਂ ‘ਚੋਂ ਰੂਸੀ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ। ਅਮਰੀਕਾ ਨੇ ਵੀ 60 ਰੂਸੀ ਡਿਪਲੋਮੈਟਾਂ ਨੂੰ ਦੇਸ਼ ਛੱਡਣ ਨੂੰ ਕਿਹਾ ਸੀ ਅਤੇ ਜਿਸ ਤੋਂ ਬਾਅਦ ਸਿਆਟਲ ਦਾ ਰੂਸੀ ਦੂਤਘਰ ਬੰਦ ਕਰ ਦਿੱਤਾ ਗਿਆ ਸੀ। ਹਾਲਾਂਕਿ ਰੂਸ ਨੇ ਇਸ ‘ਚ ਕਿਸੇ ਵੀ ਤਰ੍ਹਾਂ ਦੀ ਭੂਮਿਕਾ ਹੋਣ ਤੋਂ ਇਨਕਾਰ ਕੀਤਾ ਸੀ। ਬ੍ਰਿਟੇਨ ਦੀ ਸਰਕਾਰ ਨੇ ਆਖਿਆ ਸੀ ਕਿ ਇਸ ਹਮਲੇ ‘ਚ ਰੂਸ ‘ਚ ਬਣੇ ਨਰਵ ਏਜੰਟ ਨੋਵੀਚੋਕ ਦਾ ਇਸਤੇਮਾਲ ਕੀਤਾ ਗਿਆ ਹੈ। ਇਸ ਹਮਲੇ ਤੋਂ 3 ਮਹੀਨੇ ਬਾਅਦ ਹੀ 2 ਹੋਰ ਲੋਕ ਡਾਨ ਸਟ੍ਰਗਸ ਅਤੇ ਉਨ੍ਹਾਂ ਦੀ ਪਤਨੀ ਚਾਰਲੀ ਰੋਲੀ ਵੀ ਵਿਲਟਸ਼ਰ ਸਥਿਤ ਆਪਣੇ ਘਰ ‘ਚ ਇਸ ਤਰ੍ਹਾਂ ਦੇ ਹਮਲੇ ‘ਚ ਬੇਹੋਸ਼ ਮਿਲੇ ਸਨ। ਜਾਂਚ ਤੋਂ ਬਾਅਦ ਅਮਰੀਕਾ ਦੀ ਫੌਜੀ ਰਿਸਰਚ ਲੈਬ ਨੇ ਵਿਗਿਆਨਕਾਂ ਨੇ ਪਾਇਆ ਸੀ ਕਿ ਇਸ ਹਮਲੇ ‘ਚ ਵੀ ਨੋਵੀਚੋਕ ਦਾ ਇਸਤੇਮਾਲ ਕੀਤਾ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article
    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

Read Full Article
    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

Read Full Article
    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

Read Full Article
    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

Read Full Article
    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

Read Full Article
    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

Read Full Article
    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

Read Full Article
    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

Read Full Article