PUNJABMAILUSA.COM

ਹੁਣ ਐੱਨ. ਆਰ. ਆਈਜ਼ ਨੂੰ ਬੈਂਕ ਖਾਤੇ ਆਧਾਰ ਕਾਰਡ ਨਾਲ ਨਹੀਂ ਪੈਣਗੇ ਜੋੜਨੇ

ਹੁਣ ਐੱਨ. ਆਰ. ਆਈਜ਼ ਨੂੰ ਬੈਂਕ ਖਾਤੇ ਆਧਾਰ ਕਾਰਡ ਨਾਲ ਨਹੀਂ ਪੈਣਗੇ ਜੋੜਨੇ

ਹੁਣ ਐੱਨ. ਆਰ. ਆਈਜ਼ ਨੂੰ ਬੈਂਕ ਖਾਤੇ ਆਧਾਰ ਕਾਰਡ ਨਾਲ ਨਹੀਂ ਪੈਣਗੇ ਜੋੜਨੇ
November 18
09:21 2017

ਨਵੀਂ ਦਿੱਲ, 18 ਨਵੰਬਰ (ਪੰਜਾਬ ਮੇਲ)- 31 ਦਸੰਬਰ 2017 ਤਕ ਆਧਾਰ ਨੰਬਰ ਨਾਲ ਲਿੰਕ ਨਾ ਹੋਏ ਬੈਂਕ ਖਾਤੇ ਬਲਾਕ ਹੋ ਜਾਣਗੇ। ਅਜਿਹੇ ‘ਚ ਬੈਂਕਿੰਗ ਲੈਣ-ਦੇਣ ਨਹੀਂ ਹੋ ਸਕੇਗਾ ਅਤੇ ਖਾਤਾ ਰੁਕ ਜਾਵੇਗਾ। ਸਰਕਾਰ ਦੀਆਂ ਹਦਾਇਤਾਂ ਮੁਤਾਬਕ, ਬੈਂਕ ਖਾਤਿਆਂ ਨੂੰ 31 ਦਸੰਬਰ ਤੱਕ ਆਧਾਰ ਕਾਰਡ ਨਾਲ ਜੋੜਨਾ ਜ਼ਰੂਰੀ ਹੈ। ਉੱਥੇ ਹੀ, ਐੱਨ. ਆਰ. ਆਈਜ਼ ਅਤੇ ਓ. ਸੀ. ਆਈਜ਼. ਸਟੇਟ ਵਾਲਿਆਂ ਨੂੰ ਇਸ ਮਾਮਲੇ ‘ਚ ਸਰਕਾਰ ਵੱਲੋਂ ਰਾਹਤ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ, ਐੱਨ. ਆਰ. ਆਈ. ਅਤੇ ਓ. ਸੀ. ਆਈ. ਕਾਰਡ ਧਾਰਕ ਜਿਨ੍ਹਾਂ ਦਾ ਖਾਤਾ ਭਾਰਤ ‘ਚ ਹੈ ਪਰ ਆਧਾਰ ਕਾਰਡ ਨਹੀਂ ਹੈ, ਉਨ੍ਹਾਂ ਨੂੰ ਬੈਂਕ ‘ਚ ਆਧਾਰ ਨੰਬਰ ਵੈਰੀਫਿਕੇਸ਼ਨ ਕਰਾਉਣਾ ਜ਼ਰੂਰੀ ਨਹੀਂ ਹੈ। ਇਸ ਦੀ ਜਾਣਕਾਰੀ ਆਧਾਰ ਕਾਰਡ ਅਥਾਰਟੀ ਯੂ. ਆਈ. ਡੀ. ਏ. ਆਈ. ਵੱਲੋਂ ਦਿੱਤੀ ਗਈ ਹੈ। ਅਥਾਰਟੀ ਨੇ ਕਿਹਾ ਕਿ ਐੱਨ. ਆਰ. ਆਈ. ਅਤੇ ਪੀ. ਆਈ. ਓ. ਨੂੰ ਬੈਂਕ ਖਾਤੇ ਸਮੇਤ ਹੋਰ ਸੇਵਾਵਾਂ ਨੂੰ ਆਧਾਰ ਨਾਲ ਜੋੜਨ ਦੀ ਜ਼ਰੂਰਤ ਨਹੀਂ ਹੈ। ਅਥਾਰਟੀ ਨੇ ਸੰਬੰਧਤ ਏਜੰਸੀਆਂ ਨੂੰ ਅਜਿਹੇ ਲੋਕਾਂ ਦੀ ਪਛਾਣ ਲਈ ਦੂਜਾ ਤਰੀਕਾ ਅਪਣਾਉਣ ਦੇ ਹੁਕਮ ਦਿੱਤੇ ਹਨ। ਉੱਥੇ ਹੀ, ਯੂ. ਆਈ. ਡੀ. ਏ. ਆਈ. ਨੇ ਕਿਹਾ ਕਿ ਸਾਰੇ ਕੇਂਦਰੀ ਮੰਤਰਾਲਿਆਂ ਅਤੇ ਵਿਭਾਗਾਂ, ਸੂਬਾ ਸਰਕਾਰਾਂ ਅਤੇ ਹੋਰ ਸੰਬੰਧਤ ਏਜੰਸੀਆਂ ਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਦਸਤਾਵੇਜ਼ ਦੇ ਤੌਰ ‘ਤੇ ਆਧਾਰ ਸਿਰਫ ਉਨ੍ਹਾਂ ਲੋਕਾਂ ਕੋਲੋਂ ਮੰਗਿਆ ਜਾ ਸਕਦਾ ਹੈ, ਜੋ ਆਧਾਰ ਐਕਟ ਤਹਿਤ ਪਾਤਰ ਹਨ। ਜ਼ਿਆਦਾਤਰ ਪ੍ਰਵਾਸੀ ਭਾਰਤੀ/ਭਾਰਤੀ ਮੂਲ ਦੇ ਵਿਅਕਤੀ/ਓ. ਸੀ. ਆਈ. ਆਧਾਰ ਨਾਮਜ਼ਦ ਲਈ ਪਾਤਰ ਨਹੀਂ ਹੋ ਸਕਦੇ ਹਨ। ਹਾਲਾਂਕਿ ਜਿਨ੍ਹਾਂ ਕੋਲ ਆਧਾਰ ਕਾਰਡ ਹੈ ਉਹ ਆਪਣਾ ਖਾਤਾ ਇਸ ਨਾਲ ਲਿੰਕ ਕਰ ਸਕਦੇ ਹਨ ਅਜਿਹਾ ਨੈੱਟ ਬੈਂਕਿੰਗ, ਮੋਬਾਇਲ ਬੈਂਕਿੰਗ ਜ਼ਰੀਏ ਵੀ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਲਗਭਗ ਸਾਰੀਆਂ ਸਰਕਾਰੀ ਸਕੀਮਾਂ ‘ਚ ਆਧਾਰ ਨੰਬਰ ਜ਼ਰੂਰੀ ਕੀਤਾ ਗਿਆ ਹੈ। ਰਸੋਈ ਗੈਸ ਦੀ ਸਬਸਿਡੀ ਤੋਂ ਲੈ ਕੇ ਮੋਬਾਇਲ ਤਕ ਨਾਲ ਆਧਾਰ ਨੰਬਰ ਜੋੜਨਾ ਜ਼ਰੂਰੀ ਹੈ। ਮੋਬਾਇਲ ਨੰਬਰ ਨੂੰ 6 ਫਰਵਰੀ 2018 ਤਕ ਆਧਾਰ ਨੰਬਰ ਨਾਲ ਲਿੰਕ ਕਰਨਾ ਜ਼ਰੂਰੀ ਹੈ। ਉੱਥੇ ਹੀ, 31 ਦਸੰਬਰ 2017 ਤਕ ਪੈਨ ਅਤੇ ਆਧਾਰ ਨੂੰ ਆਪਸ ‘ਚ ਲਿੰਕ ਕਰਨਾ ਜ਼ਰੂਰੀ ਹੈ। ਪੈਨ ਨੂੰ ਆਧਾਰ ਨਾਲ ਲਿੰਕ ਕੀਤੇ ਬਿਨਾਂ ਰਿਟਰਨ ਨਹੀਂ ਮੰਨੀ ਜਾਵੇਗੀ ਅਤੇ ਨਾ ਹੀ ਰਿਫੰਡ ਮਿਲੇਗਾ। ਸਰਕਾਰ ਦਾ ਤਰਕ ਹੈ ਕਿ ਇਸ ਨਾਲ ਟੈਕਸ ਚੋਰੀ ਕਰਨ ਵਾਲਿਆਂ ਅਤੇ ਦੋ-ਦੋ ਪੈਨ ਬਣਾ ਕੇ ਰੱਖਣ ਵਾਲਿਆਂ ‘ਤੇ ਲਗਾਮ ਲਾਈ ਜਾ ਸਕੇਗੀ। ਇਨਕਮ ਟੈਕਸ ਦੀ ਵੈੱਬਸਾਈਟ ‘ਤੇ ਜਾ ਕੇ ਆਸਾਨੀ ਨਾਲ ਪੈਨ ਅਤੇ ਆਧਾਰ ਨੂੰ ਲਿੰਕ ਕੀਤਾ ਜਾ ਸਕਦਾ ਹੈ। ਉੱਥੇ ਹੀ ਆਧਾਰ ਕਾਰਡ ਅਥਾਰਟੀ ਵੱਲੋਂ ਲੋਕਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੀ ਆਧਾਰ ਕਾਰਡ ਜਾਣਕਾਰੀ ਕਿਸੇ ਨੂੰ ਵੀ ਫੋਨ ‘ਤੇ ਨਾ ਦੇਣ।

About Author

Punjab Mail USA

Punjab Mail USA

Related Articles

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ