PUNJABMAILUSA.COM

ਹੁਣ ਜਲੰਧਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਵਧਿਆ ਤਣਾਅ

ਹੁਣ ਜਲੰਧਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਵਧਿਆ ਤਣਾਅ

ਹੁਣ ਜਲੰਧਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਵਧਿਆ ਤਣਾਅ
September 24
22:25 2016

jal
ਜਲੰਧਰ, 24 ਸਤੰਬਰ (ਪੰਜਾਬ ਮੇਲ)- ਇਥੇ ਸ਼ਹਿਰ ’ਚੋਂ ਲੰਘਦੀ ਨਹਿਰ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਮਿਲਣ ਬਾਅਦ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ। ਸਿੱਖ ਜਥੇਬੰਦੀਆਂ ਨੇ ਕਪੂਰਥਲਾ ਚੌਕ ਵਿੱਚ ਧਰਨਾ ਲਗਾ ਕੇ ਬਾਣੀ ਦਾ ਪਾਠ ਸ਼ੁਰੂ ਕਰ ਦਿੱਤਾ ਹੈ। ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਜਦੋਂ ਤਕ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤਕ ਧਰਨਾ ਨਹੀਂ ਚੁੱਕਿਆ ਜਾਵੇਗਾ। ਕਿਸੇ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੰਜ ਏਡੀਸੀਪੀ ਸਮੇਤ ਵੱਡੀ ਗਿਣਤੀ ਵਿੱਚ ਪੁਲੀਸ ਤਾਇਨਾਤ ਕੀਤੀ ਗਈ ਹੈ। ਨਹਿਰ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨਾਲ ਹੀ ਭਗਵਦ ਗੀਤਾ ਦੇ ਪੰਨੇ ਵੀ ਮਿਲੇ ਹਨ। ਥਾਣਾ ਡਿਵੀਜ਼ਨ ਨੰਬਰ 5 ਵਿੱਚ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 295 ਏ ਤਹਿਤ ਕੇਸ ਦਰਜ ਕਰ ਲਿਆ ਹੈ। ਸਿੱਖ ਜਥੇਬੰਦੀਆਂ ਦਾ ਸਾਥ ਦੇਣ ਲਈ ਸ਼ਿਵ ਸੈਨਾ (ਬਾਲ ਠਾਕਰੇ) ਦੇ ਕਾਰਕੁਨ ਵੀ ਧਰਨੇ ਵਿੱਚ ਆ ਕੇ ਬੈਠ ਗਏ ਹਨ।
ਇਸ ਘਟਨਾ ਦਾ ਅੱਜ ਉਦੋਂ ਪਤਾ ਲੱਗਾ ਜਦੋਂ ਪ੍ਰਿੰਸਪਾਲ ਸਿੰਘ ਨਾਂ ਦਾ ਨੌਜਵਾਨ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਗੁਰਦੁਆਰੇ ਤੋਂ ਪਾਠ ਕਰਕੇ ਵਾਪਸ ਆ ਰਿਹਾ ਸੀ ਤਾਂ ਉਸ ਨੇ ਦੇਖਿਆ ਕਿ ਸ਼ੇਰ ਸਿੰਘ ਕਲੋਨੀ ਕੋਲੋਂ ਲੰਘਦੀ ਨਹਿਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਤੈਰ ਰਹੇ ਸਨ। ਉਸ ਨੇ ਆਪਣੇ ਸਾਥੀਆਂ ਨੂੰ ਦੱਸਿਆ ਤਾਂ 15-20 ਜਣੇ ਸਿੱਖ ਨੌਜਵਾਨ ਉਥੇ ਪਹੁੰਚ ਗਏ। ਉਨ੍ਹਾਂ ਨੂੰ ਨਹਿਰ ’ਚੋਂ ਤਕਰੀਬਨ 200-250 ਅੰਗ ਮਿਲੇ। ਸ਼ਾਮ ਤਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੋਰ ਅੰਗ ਵੀ ਮਿਲ ਰਹੇ ਸਨ ਤੇ ਇਨ੍ਹਾਂ ਦੀ ਅਸਲ ਗਿਣਤੀ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੋ ਰਹੀ ਸੀ। ਸਿੱਖ ਨੌਜਵਾਨਾਂ ਨੇ ਨਹਿਰ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਸ਼ਰਧਾ ਤੇ ਸਤਿਕਾਰ ਨਾਲ ਚੁੱਕ ਕੇ ਪਾਲਕੀ ’ਚ ਰੱਖੇ ਅਤੇ ਨਾਲ ਹੀ ਭਗਵਦ ਗੀਤਾ ਦੇ ਅੰਗ ਵੀ ਰੱਖੇ ਹੋਏ ਹਨ।
ਸਿੱਖ ਤਾਲਮੇਲ ਕਮੇਟੀ ਦੇ ਆਗੂ ਹਰਪਾਲ ਸਿੰਘ ਚੱਢਾ ਨੇ ਕਿਹਾ ਕਿ ਇਕ ਸਾਲ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਪੰਜਾਬ ਸਰਕਾਰ ਹਾਲੇ ਤਕ ਗ੍ਰਿਫ਼ਤਾਰ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ 24 ਘੰਟੇ ਕਪੂਰਥਲਾ ਚੌਕ ’ਚ ਪਾਠ ਚੱਲਦਾ ਰਹੇਗਾ ਤੇ ਸਵੇਰੇ ਗ੍ਰੰਥ ਸਾਹਿਬ ਦੇ ਅੰਗਾਂ ਨੂੰ ਗੋਇੰਦਵਾਲ ਸਾਹਿਬ ਲਿਜਾ ਕੇ ਸਸਕਾਰ ਕੀਤਾ ਜਾਵੇਗਾ। ਸਿੱਖ ਜਥੇਬੰਦੀ ਦੇ ਆਗੂਆਂ ਦਾ ਕਹਿਣਾ ਸੀ ਕਿ ਜਗਦੀਸ਼ ਗਗਨੇਜਾ ਦੀ ਮੌਤ ਤੋਂ ਬਾਅਦ ਇਸ ਘਟਨਾ ਦਾ ਵਾਪਰਨਾ ਇਕ ਡੂੰਘੀ ਸਾਜ਼ਿਸ਼ ਲੱਗ ਰਿਹਾ ਹੈ ਤਾਂ ਜੋ ਸਿੱਖਾਂ ਦਾ ਸ਼ੱਕ ਹਿੰਦੂ ਜਥੇਬੰਦੀਆਂ ’ਤੇ ਜਾਵੇ ਤੇ ਪੰਜਾਬ ’ਚ ਵੱਡਾ ਦੁਫੇੜ ਪਾਇਆ ਜਾ ਸਕੇ।
ਇਕ ਏ.ਡੀ.ਸੀ.ਪੀ. ਨੇ ਦੱਸਿਆ ਕਿ ਜਿਹੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਮਿਲੇ ਹਨ ਉਨ੍ਹਾਂ ਦੀ ਪ੍ਰਿੰਟਿੰਗ ਵੱਖੋ-ਵੱਖਰੀ ਹੈ ਤੇ ਇਹ ਤਿੰਨ ਤਰ੍ਹਾਂ ਦੀ ਛਪਾਈ ਲੱਗ ਰਹੀ ਸੀ। ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਇਸ ਘਟਨਾ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਬਰਗਾੜੀ ਤੇ ਬਹਿਬਲ ਕਲਾਂ ਦੀਆਂ ਘਟਨਾਵਾਂ ’ਚ ਦੋਸ਼ੀਆਂ ਨੂੰ ਫੜਿਆ ਹੁੰਦਾ ਤਾਂ ਇਹ ਘਟਨਾ ਨਹੀਂ ਸੀ ਵਾਪਰਨੀ।
ਅੰਮ੍ਰਿਤਸਰ (ਪੱਤਰ ਪ੍ਰੇਰਕ): ਜਲੰਧਰ ਵਿੱਚ ਪਾਵਨ ਸਰੂਪ ਦੀ ਬੇਅਦਬੀ ਉਤੇ ਦੁੱਖ ਜ਼ਾਹਿਰ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਧਰਮ ਬਾਰੇ ਕੋਈ ਸੋਝੀ ਨਹੀਂ ਅਤੇ ਉਹ ਸਿਰਫ਼ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨਾ ਚਾਹੁੰਦੇ ਹਨ। ਅਜਿਹੀਆਂ ਘਟਨਾਵਾਂ ਨਾਲ ਸਿੱਖ ਭਾਈਚਾਰੇ ਵਿੱਚ ਰੋਹ ਪਾਇਆ ਜਾ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਰੁੜਕਾ ਕਲਾਂ ਵਿੱਚ ਸੰਗਤ ਦਰਸ਼ਨ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਕੇ ਸੂਬੇ ਵਿੱਚ ਅਮਨ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਕੋਝਾ ਯਤਨ ਕੀਤਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਨਿਰੰਤਰ ਵਾਪਰ ਰਹੀਆਂ ਘਟਨਾਵਾਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਜਲੰਧਰ ’ਚ ਪਾਵਨ ਸਰੂਪ ਦੇ ਅੰਗ ਮਿਲੇ ਹਨ। ਜਿਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦੇਵੇ। ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਕੀਤੇ ਪੰਜ ਪਿਆਰਿਆਂ ਨੇ ਵੀ ਬੇਅਦਬੀ ਘਟਨਾਵਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਣ ਕਾਰਨ ਇਹ ਘਟਨਾਵਾਂ ਨਿਰੰਤਰ ਵਾਪਰ ਰਹੀਆਂ ਹਨ।
ਅਕਾਲੀ ਆਗੂ ਰਹੇ ਦੂਰ
ਅਕਾਲੀ ਦਲ ਦੇ ਸਥਾਨਕ ਆਗੂ ਬੇਅਦਬੀ ਘਟਨਾ ਸਥਾਨ ਤੋਂ ਦੂਰ ਹੀ ਰਹੇ। ਜ਼ਿਲ੍ਹਾ ਸ਼ਹਿਰੀ ਪ੍ਰਧਾਨ ਗੁਰਚਰਨ ਸਿੰਘ ਚੰਨੀ ਨੇ ਦੱਸਿਆ ਕਿ ਉਹ ਰੁਝੇਵਿਆਂ ਕਾਰਨ ਮੌਕੇ ’ਤੇ ਨਹੀਂ ਜਾ ਸਕੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ’ਚੋਂ ਕੋਈ ਵੀ ਘਟਨਾ ਸਥਾਾਨ ’ਤੇ ਨਹੀਂ ਪਹੁੰਚਿਆ। ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੁੂ ਤੇਗ ਬਹਾਦਰ ਨਗਰ ਦੇ ਪ੍ਰਧਾਨ ਜਗਜੀਤ ਸਿੰਘ ਗਾਬਾ, ਭਾਜਪਾ ਆਗੂ ਰੌਬਿਨ ਸਾਂਪਲਾ ਤੇ ਹੋਰ ਆਗੂ ਇਸ ਮੌਕੇ ਹਾਜ਼ਰ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਦਾ ਪੁੱਤਰ ਉਥੇ ਸ਼ਾਮ ਨੂੰ ਪਹੁੰਚਿਆ ਸੀ ਪਰ ਸਿੱਖ ਜਥੇਬੰਦੀਆਂ ਦੇ ਕੁਝ ਆਗੂਆਂ ਨਾਲ ਬਹਿਸ ਹੋਣ ਕਰਕੇ ਉਹ ਮੁੜ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article