PUNJABMAILUSA.COM

ਹੁਣ ਟਰੰਪ ਵੱਲੋਂ ਗਰਭਵਤੀ ਔਰਤਾਂ ਨੂੰ ਅਮਰੀਕਾ ਆਉਣ ਤੋਂ ਰੋਕਿਆ ਜਾਵੇਗਾ

 Breaking News

ਹੁਣ ਟਰੰਪ ਵੱਲੋਂ ਗਰਭਵਤੀ ਔਰਤਾਂ ਨੂੰ ਅਮਰੀਕਾ ਆਉਣ ਤੋਂ ਰੋਕਿਆ ਜਾਵੇਗਾ

ਹੁਣ ਟਰੰਪ ਵੱਲੋਂ ਗਰਭਵਤੀ ਔਰਤਾਂ ਨੂੰ ਅਮਰੀਕਾ ਆਉਣ ਤੋਂ ਰੋਕਿਆ ਜਾਵੇਗਾ
October 31
11:28 2018

ਵਾਸ਼ਿੰਗਟਨ ਡੀ.ਸੀ., 31 ਅਕਤੂਬਰ (ਪੰਜਾਬ ਮੇਲ)-ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਇੰਮੀਗ੍ਰੇਸ਼ਨ ਸਬੰਧੀ ਇਕ ਹੋਰ ਸਖ਼ਤ ਯੋਜਨਾ ਬਣਾਈ ਜਾ ਰਹੀ ਹੈ। ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਾਹਰਲੇ ਦੇਸ਼ਾਂ ਵਿਚੋਂ ਅਮਰੀਕਾ ‘ਚ ਘੁੰਮਣ ਫਿਰਨ ਆਏ ਲੋਕ ਬੱਚਾ ਜੰਮਦੇ ਹਨ ਅਤੇ ਉਹ ਬੱਚੇ ਇਥੋਂ ਦੀ ਸਿਟੀਜ਼ਨਸ਼ਿਪ ਪ੍ਰਾਪਤ ਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਇਸ ਰੁਝਾਨ ਨੂੰ ਰੋਕਣ ਲਈ ਮੈਂ ਜਲਦ ਹੀ ਸਖਤ ਕਦਮ ਚੁੱਕਾਂਗਾ ਅਤੇ ਇਸ ਦੇ ਸੰਵਿਧਾਨ ਵਿਚ ਸੋਧ ਕਰਾਂਗਾ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਇਹ ਇਕ ਬਹੁਤ ਵੱਡਾ ਧੋਖਾ ਹੈ। ਲੋਕ ਇਥੇ ਸੈਰ ਕਰਨ ਦੇ ਬਹਾਨੇ ਆਉਂਦੇ ਹਨ ਅਤੇ ਆਪਣੇ ਬੱਚੇ ਜੰਮ ਕੇ ਪੱਕੇ ਹੋ ਜਾਂਦੇ ਹਨ। ਇਸ ਨੂੰ ਰੋਕਣਾ ਬਹੁਤ ਜ਼ਰੂਰੀ ਹੈ। ਜਦੋਂ ਪੱਤਰਕਾਰ ਵੱਲੋਂ ਪੁੱਛਿਆ ਗਿਆ ਕਿ ਸੰਵਿਧਾਨ ਵਿਚ ਅਜਿਹਾ ਕਰਨਾ ਸੌਖਾ ਨਹੀਂ ਤੇ ਨਾ ਹੀ ਇਸ ਬਾਰੇ ਬਹੁਮਤ ਮਿਲਣ ਦੀ ਸੰਭਾਵਨਾ ਹੈ, ਤਾਂ ਉਨ੍ਹਾਂ ਕਿਹਾ ਕਿ ਮੈਂ ਆਪਣੇ ਤੌਰ ‘ਤੇ ਇਸ ਸੰਬੰਧੀ ਅਧਿਕਾਰਤ ਹੁਕਮ ਦੇ ਕੇ ਨਵਾਂ ਕਾਨੂੰਨ ਬਣਾ ਸਕਦਾ ਹਾਂ। ਰਾਸ਼ਟਰਪਤੀ ਨੇ ਕਿਹਾ ਕਿ ਇਸ ਸਬੰਧੀ ਕਾਨੂੰਨੀ ਰਾਇ ਲਈ ਜਾ ਰਹੀ ਹੈ ਅਤੇ ਇਸ ‘ਤੇ ਜਲਦੀ ਅਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਕਾਨੂੰਨ ਬਹੁਤ ਸਾਰੇ ਹੋਰ ਦੇਸ਼ਾਂ ਵਿਚ ਵੀ ਲਾਗੂ ਹੋ ਚੁੱਕਾ ਹੈ।
ਇਸ ਸਬੰਧੀ ਫੈਸਲਾ ਆਉਣ ਵਾਲੀਆਂ ਚੋਣਾਂ ਤੋਂ ਬਾਅਦ ਹੀ ਲਿਆ ਜਾ ਸਕਦਾ ਹੈ ਅਤੇ ਜੇ ਅਜਿਹਾ ਹੁੰਦਾ ਹੈ, ਤਾਂ ਇਹ ਮਾਮਲਾ ਕੋਰਟ ਵਿਚ ਜਾਣ ਦੀ ਵੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਟਰੰਪ ਨੇ ਪਹਿਲਾਂ ਵੀ ਇੰਮੀਗ੍ਰੇਸ਼ਨ ਸਬੰਧੀ ਬਹੁਤ ਸਾਰੇ ਕਾਨੂੰਨ ਅਧਿਕਾਰਤ ਤੌਰ ‘ਤੇ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਸੀ, ਜੋ ਕਿ ਅਦਾਲਤਾਂ ਵਿਚ ਜਾ ਕੇ ਪਾਸ ਨਹੀਂ ਹੋ ਸਕੇ ਸਨ।
ਇਸ ਸਬੰਧੀ ਕਾਂਗਰਸ ਵੱਲੋਂ 1866 ਵਿਚ ਸਿਵਲ ਵਾਰ ਤੋਂ ਬਾਅਦ 14ਵਾਂ ਸੋਧ ਬਿੱਲ ਪਾਸ ਕੀਤਾ ਗਿਆ ਸੀ ਅਤੇ 1868 ਵਿਚ ਬਹੁਮਤ ਨਾਲ ਇਸ ਵਿਚ ਸੁਧਾਰ ਲਿਆਂਦਾ ਗਿਆ ਸੀ।
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬਾਹਰਲੇ ਦੇਸ਼ਾਂ ਤੋਂ ਆਉਣ ਵਾਲੀਆਂ ਗਰਭਵਤੀ ਔਰਤਾਂ ਨੂੰ ਅਮਰੀਕਾ ਆਉਣ ਤੋਂ ਸਖ਼ਤੀ ਨਾਲ ਰੋਕਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article