PUNJABMAILUSA.COM

ਹੁਣ ਦੌਲਤਪੁਰਾ ਨੀਵਾਂ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

ਹੁਣ ਦੌਲਤਪੁਰਾ ਨੀਵਾਂ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

ਹੁਣ ਦੌਲਤਪੁਰਾ ਨੀਵਾਂ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ
August 22
21:22 2016

12208CD-_22MOGA1
ਮੋਗਾ, 22 ਅਗਸਤ (ਪੰਜਾਬ ਮੇਲ)- ਇੱਥੇ ਥਾਣਾ ਸਦਰ ਅਧੀਨ ਪਿੰਡ ਦੌਲਤਪੁਰਾ ਨੀਵਾਂ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਲਈ ਕਥਿਤ ਤੌਰ ’ਤੇ ਜ਼ਿੰਮੇਵਾਰ ਇੱਕ ਨੌਜਵਾਨ ਨੂੰ ਰੋਹ ਵਿੱਚ ਆਈ ਸਿੱਖ ਸੰਗਤ ਨੇ ਬੇਰਹਿਮੀ ਨਾਲ ਕੁੱਟਿਆ। ਕਥਿਤ ਮੁਲਜ਼ਮ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਥਾਣਾ ਸਦਰ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਸੰਤ ਸਮਾਜ ਆਗੂ ਬਾਬਾ ਰੇਸ਼ਮ ਸਿੰਘ ਖੁਖਰਾਣਾ ਦੇ ਬਿਆਨਾਂ ’ਤੇ ਹਰਪ੍ਰੀਤ ਸਿੰਘ ਉਰਫ਼ ਸੋਨੂੰ (32) ਪਿੰਡ ਦੌਲਤਪੁਰਾ ਨੀਵਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਸੱਟਾਂ ਲੱਗਣ ਕਾਰਨ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੌਲਤਪੁਰਾ ਨੀਵਾਂ ਤੋਂ ਪਿੰਡ ਮਹੇਸਰੀ ਨੂੰ ਜਾਂਦੀ ਲਿੰਕ ਸੜਕ ਉੱਤੇ ਬਰਾੜ ਪਰਿਵਾਰਾਂ ਦੇ ਪੁਰਖਿਆਂ ਦੀ ਜਗ੍ਹਾ ਬਣੀ ਹੋਈ ਹੈ। ਸੋਮਵਾਰ ਦੁਪਹਿਰ ਨੂੰ ਪਿੰਡ ਦੀ ਇੱਕ ਔਰਤ ਇਸ ਅਸਥਾਨ ’ਤੇ ਗਈ ਤਾਂ ਉੱਥੇ ਧਾਰਮਿਕ ਤਸਵੀਰਾਂ ਲਾਹ ਕੇ ਸੁੱਟੀਆਂ ਪਈਆਂ ਸਨ ਤੇ ਕੋਲ ਹੀ ਨਿੱਤਨੇਮ ਬਾਣੀਆਂ ਦੇ ਦੋ ਗੁਟਕੇ ਪਾੜ ਕੇ ਸੁੱਟੇ ਹੋਏ ਸਨ। ਉਸ ਨੇ ਕਥਿਤ ਮੁਲਜ਼ਮ ਦੀ ਪਛਾਣ ਕਰ ਲਈ ਤੇ ਇਸ ਦੀ ਇਤਲਾਹ ਆਪਣੇ ਘਰ ਆ ਕੇ ਦਿੱਤੀ। ਇਸ ਦੌਰਾਨ ਗੁਰਦੁਆਰਾ ਦੁੱਖ ਭੰਜਨ ਸਰ ਦੇ ਮੁਖੀ ਤੇ ਸੰਤ ਸਮਾਜ ਦੇ ਆਗੂ ਬਾਬਾ ਰੇਸ਼ਮ ਸਿੰਘ, ਸਿੱਖ ਸੰਗਤ ਤੇ ਥਾਣਾ ਸਦਰ ਮੁਖੀ ਜਸਵਿੰਦਰ ਸਿੰਘ ਪੁਲੀਸ ਫੋਰਸ ਨਾਲ ਮੌਕੇ ਉੱਤੇ ਪੁੱਜ ਗਏ। ਇਸ ਮੌਕੇ ਰੋਹ ਵਿੱਚ ਆਈ ਸੰਗਤ ਨੇ ਕਥਿਤ ਮੁਲਜ਼ਮ ਨੂੰ ਬੇਰਹਿਮੀ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ ਤੇ ਪੁਲੀਸ ਨੇ ਉਸ ਨੂੰ ਭੀੜ ਵਿੱਚੋਂ ਕੱਢ ਕੇ ਹਸਪਤਾਲ ਪਹੁੰਚਾਇਆ। ਪੁਲੀਸ ਤੇ ਪਿੰਡ ਵਾਸੀਆਂ ਨੇ ਕਥਿਤ ਮੁਲਜ਼ਮ ਦੇ ਨਸ਼ਿਆਂ ਦਾ ਆਦੀ ਹੋਣ ਦੀ ਪੁਸ਼ਟੀ ਕੀਤੀ ਹੈ।
ਜ਼ਿਲ੍ਹਾ ਪੁਲੀਸ ਮੁਖੀ ਸਨੇਹਦੀਪ ਸ਼ਰਮਾ ਨੇ ਘਟਨਾ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਮਾਜ ਵਿਰੋਧੀ ਤੇ ਮਾੜੇ ਅਨਸਰਾਂ ਵੱਲੋਂ ਆਪਸੀ ਭਾਈਚਾਰੇ ਨੂੰ ਖ਼ਰਾਬ ਕਰਨ ਤੇ ਅਮਨ-ਸ਼ਾਂਤੀ ਨੂੰ ਭੰਗ ਕਰਨ ਦਾ ਕੋਝਾ ਯਤਨ ਕੀਤਾ ਜਾ ਰਿਹਾ ਹੈ, ਜੋ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਵਿੱਚ ਸਮੂਹ ਜਥੇਬੰਦੀਆਂ, ਸੰਸਥਾਵਾਂ ਤੇ ਲੋਕਾਂ ਨੂੰ ਸੰਜਮ ਨਾਲ ਕੰਮ ਲੈਣਾ ਚਾਹੀਦਾ ਹੈ ਤੇ ਫ਼ਿਰਕੂ ਸਦਭਾਵਨਾ ਕਾਇਮ ਰੱਖਣੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article