PUNJABMAILUSA.COM

ਹੁਣ ਪੜ੍ਹੀ ਲਿੱਖੀ ਹੋਵੇਗੀ ਪੰਜਾਬ ਪੁਲਸ

ਹੁਣ ਪੜ੍ਹੀ ਲਿੱਖੀ ਹੋਵੇਗੀ ਪੰਜਾਬ ਪੁਲਸ

ਹੁਣ ਪੜ੍ਹੀ ਲਿੱਖੀ ਹੋਵੇਗੀ ਪੰਜਾਬ ਪੁਲਸ
October 27
09:37 2016

police1
ਚੰਡੀਗੜ੍ਹ, 27 ਅਕਤੂਬਰ (ਪੰਜਾਬ ਮੇਲ)-ਪੰਜਾਬ ਪੁਲਿਸ ਦੀ ਭਰਤੀ ਵਿੱਚ ਬੇਰੁਜਗਾਰੀ ਦੀ ਹਾਲਤ ਬਾਰੇ ਵੱਡਾ ਖੁਲਾਸਾ ਹੋਇਆ ਹੈ। ਕਾਂਸਟੇਬਲ ਦੀ ਭਰਤੀ ਲਈ ਚੁਣੇ ਗਏ 7713 ਉਮੀਦਵਾਰਾਂ ਵਿੱਚ ਐਮ.ਟੈਕ, ਬੀ.ਟੈਕ ਤੇ ਪੋਸਟ ਗ੍ਰੈਜੂਏਟ ਪੂਰੀ ਕਰ ਚੁੱਕੇ ਉਮੀਦਵਾਰ ਸ਼ਾਮਲ ਹਨ। ਪੁਲਿਸ ਮੁਤਾਬਕ ਸਫਲ ਉਮੀਦਵਾਰਾਂ ਵਿੱਚ 162 ਪੋਸਟ ਗ੍ਰੈਜੂਏਟ, 6 ਐਮ.ਟੈਕ, 1181 ਗ੍ਰੈਜੂਏਟ ਤੇ 261 ਡਿਪਲੋਮਾ ਹੋਲਡਰ ਹਨ। ਇਨ੍ਹਾਂ ਵਿੱਚ 85 ਫੀਸਦੀ ਉਮਰ 19 ਤੋਂ 26 ਸਾਲ ਵਿਚਾਲੇ ਹੈ। ਇਨ੍ਹਾਂ ਦੀ ਟ੍ਰੇਨਿੰਗ 15 ਨਵੰਬਰ ਤੋਂ ਸ਼ੁਰੂ ਹੋਏਗੀ। ਕਾਬਲੇਗੌਰ ਹੈ ਕਿ ਪੰਜਾਬ ਸਰਕਾਰ ਦਾਅਵੇ ਕਰ ਰਹੀ ਹੈ ਕਿ ਸੂਬੇ ਵਿੱਚ ਬੇਰੁਜ਼ਗਾਰੀ ਦੀ ਕੋਈ ਸਮੱਸਿਆ ਨਹੀਂ ਰਹੀ। ਇਸ ਭਰਤੀ ਵਿੱਚ ਪੋਸਟ ਗ੍ਰੈਜੂਏਟ ਉਮੀਦਵਾਰਾਂ ਦਾ ਹੋਣਾ ਸਿੱਧ ਕਰਦਾ ਹੈ ਕਿ ਪੰਜਾਬ ਵਿੱਚ ਪੜ੍ਹੇ-ਲਿਖੇ ਲੋਕ ਵਿਹਲੇ ਡਿਗਰੀਆਂ ਚੁੱਕੀ ਫਿਰਦੇ ਹਨ। ਪੰਜਾਬ ਪੁਲੀਸ ਵੱਲੋਂ ਜ਼ਿਲ੍ਹਾ ਪੁਲੀਸ ਕਾਡਰ ਤੇ ਆਰਮਡ ਪੁਲੀਸ ਕਾਡਰ ਵਿੱਚ 7173 ਸਿਪਾਹੀਆਂ ਦੀ ਭਰਤੀ ਦੇ ਨਤੀਜੇ ਦਾ ਬੁੱਧਵਾਰ ਨੂੰ ਐਲਾਨ ਕਰ ਦਿੱਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੁੱਲ 7173 ਸਫਲ ਉਮੀਦਵਾਰਾਂ ਵਿੱਚੋਂ ਜ਼ਿਲ੍ਹਾ ਪੁਲੀਸ ਕਾਡਰ ਵਿਚ 3556 ਪੁਰਸ਼ ਤੇ 1116 ਔਰਤਾਂ ਦੀ ਚੋਣ ਹੋਈ ਹੈ ਜਦਕਿ ਆਰਮਰਡ ਪੁਲੀਸ ਕਾਡਰ ਵਿੱਚ 2501 ਪੁਰਸ਼ ਸਿਪਾਹੀਆਂ ਦੀ ਚੋਣ ਹੋਈ ਹੈ। ਉਨ੍ਹਾਂ ਕਿਹਾ ਕਿ 85 ਫੀਸਦੀ ਸਫਲ ਉਮੀਦਵਾਰ 19 ਤੋਂ 26 ਸਾਲ ਦੇ ਉਮਰ ਵਰਗ ਵਿਚਕਾਰ ਹਨ। ਸਫਲ ਉਮੀਦਵਾਰਾਂ ਨੂੰ ਉਨ੍ਹਾਂ ਦੇ ਸਰਟੀਫੀਕੇਟਾਂ, ਮਾਰਕ ਸ਼ੀਟਾਂ ਆਦਿ ਦੀ ਪੜਤਾਲ ਲਈ 27 ਅਕਤੂਬਰ ਤੋਂ ਉਨ੍ਹਾਂ ਨੂੰ ਅਲਾਟ ਜ਼ਿਲ੍ਹੇ ਤੇ ਆਰਮਰਡ ਪੁਲੀਸ ਦੇ ਕੇਸ ਵਿੱਚ ਬਟਾਲੀਅਨ ਹੈਡਕੁਆਰਟਰਾਂ ’ਤੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article