PUNJABMAILUSA.COM

ਹੁਣ ਭਗੌੜੇ ਪ੍ਰਵਾਸੀ ਨਹੀਂ ਹੋਣਗੇ ਗ੍ਰਿਫ਼ਤਾਰ

ਹੁਣ ਭਗੌੜੇ ਪ੍ਰਵਾਸੀ ਨਹੀਂ ਹੋਣਗੇ ਗ੍ਰਿਫ਼ਤਾਰ

ਹੁਣ ਭਗੌੜੇ ਪ੍ਰਵਾਸੀ ਨਹੀਂ ਹੋਣਗੇ ਗ੍ਰਿਫ਼ਤਾਰ
February 10
10:05 2016

12
ਚੰਡੀਗੜ੍ਹ, 10 ਫਰਵਰੀ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਰੀਬ ਇਕ ਸਾਲ ਦਾ ਸਮਾਂ ਰਹਿ ਗਿਆ ਹੈ ਅਤੇ ਚੋਣਾਂ ਉੱਤੇ ਪ੍ਰਵਾਸੀ ਪੰਜਾਬੀਆਂ ਦੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਭਗੌੜੇ ਐਲਾਨੇ ਗਏ ਪ੍ਰਵਾਸੀ ਭਾਰਤੀਆਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਿਨ੍ਹਾਂ ਪ੍ਰਵਾਸੀ ਪੰਜਾਬੀਆਂ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਂ ਫਿਰ ਲੁੱਕ ਆਊਟ ਨੋਟਿਸ ਨਹੀਂ ਜਾਰੀ ਕੀਤਾ ਗਿਆ ਹੈ ਪਰ ਅਦਾਲਤਾਂ ਨੇ ਉਨ੍ਹਾਂ ਨੂੰ ਭਗੌਤਾ ਐਲਾਨਿਆ ਹੈ, ਉਨ੍ਹਾਂ ਨੂੰ ਪੰਜਾਬ ਪੁਲਿਸ ਗ੍ਰਿਫਤਾਰ ਨਹੀਂ ਕਰੇਗੀ। ਹਾਲਾਂਕਿ ਸਰਕਾਰ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਉਸ ਅਦਾਲਤ ਵਿਚ ਪੇਸ਼ ਹੋਣ ਲਈ ਕਹੇਗੀ, ਜਿੱਥੇ ਉਨ੍ਹਾਂ ਦਾ ਕੇਸ ਲਟਕਿਆ ਪਿਆ ਹੈ। ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਅਦਾਲਤਾਂ ਵਿਚ ਗੈਰ-ਹਾਜ਼ਰ ਰਹਿਣ ਉੱਤੇ ਪ੍ਰਵਾਸੀ ਪੰਜਾਬੀਆਂ ਨੂੰ ਭਗੌੜਾ ਨਹੀਂ ਐਲਾਨਿਆ ਜਾਵੇਗਾ। ਇਸ ਉਦੇਸ਼ ਤਹਿਤ ਪੰਜਾਬ ਸਰਕਾਰ ਨੇ ਭਗੌੜੇ ਪ੍ਰਵਾਸੀ ਪੰਜਾਬੀਆਂ ਦੀ ਸੂਚੀ 700 ਤੋਂ ਘਟਾ ਕੇ 200 ਕਰ ਦਿੱਤੀ ਹੈ। ਇਸ ਤੋਂ ਪਹਿਲਾਂ 2013 ਵਿਚ ਇਸ ਲਿਸਟ ਨੂੰ 1400 ਤੋਂ ਘਟਾ ਕੇ 744 ਕੀਤਾ ਸੀ। ਇੱਥੇ ਵਰਣਨਯੋਗ ਹੈ ਕਿ ਪਹਿਲਾਂ ਭਗੌੜੇ ਐਲਾਨੇ ਜਾਣ ਤੋਂ ਬਾਅਦ ਪ੍ਰਵਾਸੀ ਪੰਜਾਬੀ ਪੰਜਾਬ ਵਿਚ ਗ੍ਰਿਫ਼ਤਾਰੀ ਦੇ ਡਰੋਂ ਨਹੀਂ ਆਉਂਦੇ ਸਨ। ਭਗੌੜਿਆਂ ਦੀ ਲਿਸਟ ਵਿਚ ਜ਼ਿਆਦਾਤਰ ਕੇਸ ਜ਼ਮੀਨ-ਜਾਇਦਾਦ ਦੇ ਹਨ, ਜਿਸ ਕਰਕੇ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਵਿਚ ਆਪਣਾ ਅਕਸ ਸੁਧਾਰਨ ਲਈ ਇਹ ਨਵਾਂ ਫੈਸਲਾ ਲਿਆ ਹੈ। ਪ੍ਰਵਾਸੀ ਭਾਰਤੀ ਮਾਮਲਿਆਂ ਦੇ ਪ੍ਰਿੰਸੀਪਲ ਸਕੱਤਰ ਸੰਜੇ ਕੁਮਾਰ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੇ ਜ਼ਿਆਦਾਤਰ ਕੇਸ ਜ਼ਮੀਨੀ ਵਿਵਾਦਾਂ ਦੇ ਹਨ, ਜਿਨ੍ਹਾਂ ਵਿਚ ਗੈਰ-ਹਾਜ਼ਰ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਭਗੌੜਾ ਐਲਾਨਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਜਿਹੜੇ ਪ੍ਰਵਾਸੀ ਪੰਜਾਬੀ ਪ੍ਰਦੇਸ਼ ਪਰਤਣਗੇ, ਉਨ੍ਹਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ। ਹਾਲਾਂਕਿ ਉਨ੍ਹਾਂ ਨੇ ਇਹ ਜ਼ਰੂਰ ਕਿਹਾ ਕਿ ਜਿਨ੍ਹਾਂ ਪ੍ਰਵਾਸੀ ਪੰਜਾਬੀਆਂ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ, ਉਨ੍ਹਾਂ ਨੂੰ ਅੱਡੇ ਉੱਤੇ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
ਪ੍ਰਵਾਸੀ ਭਾਰਤੀ ਵਿੰਗ ਦੇ ਆਈ.ਜੀ. ਈਸ਼ਵਰ ਸਿੰਘ ਨੇ ਦੱਸਿਆ ਕਿ ਕਿਸੇ ਵੀ ਐੱਨ.ਆਰ.ਆਈ. ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਪੁਲਿਸ ਉਸ ਨਾਲ ਕਿਸੇ ਵੀ ਤਰ੍ਹਾਂ ਨਾਲ ਰਾਬਤਾ ਕਾਇਮ ਕਰੇਗੀ। ਵਿਦੇਸ਼ਾਂ ਵਿਚ ਬੈਠੇ ਪ੍ਰਵਾਸੀਆਂ ਨਾਲ ਈਮੇਲ ਜਾਂ ਫਿਰ ਟੈਲੀਫੋਨ ਰਾਹੀਂ ਸੰਪਰਕ ਕਰਕੇ ਸਮੱਸਿਆਵਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

ਵਰਲਡ ਟਰੇਡ ਸੈਂਟਰ ਨਾਲ ਟਕਰਾਉਣ ਵਾਲੇ ਜਹਾਜ਼ਾਂ ਦੀਆਂ ਕੰਪਨੀਆਂ ਨੂੰ ਵੀ ਦੇਣਾ ਪਿਆ 616 ਕਰੋੜ ਰੁਪਏ ਹਰਜਾਨਾ

Read Full Article
    ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਟਰੰਪ ਸਮਝ ਬੈਠੇ ਟਰੂਡੋ ਦੀ ਪਤਨੀ!

Read Full Article
    ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ  1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

ਰਾਕੇਟ ਬਣਾਉਣ ਵਾਲਾ ਸ਼ਖਸ ਖੁਦ ਨੂੰ 1 ਹਜ਼ਾਰ 800 ਫੁੱਟ ਦੀ ਉਚਾਈ ‘ਤੇ ਲਾਂਚ ਕਰਨ ਦੀ ਤਿਆਰੀ ‘ਚ

Read Full Article
    ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

ਏ.ਜੀ.ਪੀ.ਸੀ ਪੰਜਾਬ ਪੁਲਿਸ ਰਾਹੀਂ ਫੜੇ ਗਏ ਨਿਰਦੋਸ਼ ਵਿਦੇਸ਼ੀ ਸਿੱਖਾਂ ਦੇ ਹੱਕ ਵਿਚ ਨਿਤਰੀ

Read Full Article
    ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

ਏੇ.ਜੀ.ਪੀ.ਸੀ. ਵੱਲੋਂ ਸੁਖਦੇਵ ਸਿੰਘ ਭੋਰ ਵੱਲੋਂ ਬਣਾਈ ਗਈ ਨਵੀ ਪਾਰਟੀ “ਪੰਥਕ ਫ਼ਰੰਟ” ਦਾ ਸਵਾਗਤ

Read Full Article
    ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਏੇ.ਜੀ.ਪੀ.ਸੀ.ਨੇ ਮਨਮੋਹਨ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

ਫਰਿਜ਼ਨੋ ‘ਚ ਹੋਵੇਗਾ ਫਗਵਾੜਾ ਦੇ ਧਰਮਪ੍ਰੀਤ ਦਾ ਸਸਕਾਰ

Read Full Article
    ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

ਨਿਊਯਾਰਕ ‘ਚ ਪੰਜਾਬ ਦੇ ਨੌਜਵਾਨ ਦੀ ਹੋਈ ਮੌਤ

Read Full Article
    ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

ਜਗਤਾਰ ਸਿੰਘ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ : ਜਸਪ੍ਰੀਤ ਸਿੰਘ ਅਟਾਰਨੀ

Read Full Article
    ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਤੋਂ ਮੰਗੀ ਯਾਤਰਾ ਪਾਬੰਦੀ ਲਾਗੂ ਕਰਨ ਦੀ ਪ੍ਰਵਾਨਗੀ

Read Full Article