PUNJABMAILUSA.COM

ਹੁਣ ਮੋਰਿੰਡੇ ਵਾਲੇ ਫਾਟਕ ‘ਤੇ ਨਹੀਂ ਲੱਗਣਗੇ ਜਾਮ- ਚੰਨੀ

ਹੁਣ ਮੋਰਿੰਡੇ ਵਾਲੇ ਫਾਟਕ ‘ਤੇ ਨਹੀਂ ਲੱਗਣਗੇ ਜਾਮ- ਚੰਨੀ

ਹੁਣ ਮੋਰਿੰਡੇ ਵਾਲੇ ਫਾਟਕ ‘ਤੇ ਨਹੀਂ ਲੱਗਣਗੇ ਜਾਮ- ਚੰਨੀ
December 01
17:42 2017

ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਸਬੰਧੀ ਚੰਨੀ ਵਲੋਂ ਡਵੀਜਨਲ ਰੇਲਵੇ ਮੈਨੇਜਰ ਨਾਲ ਮੁਲਾਕਾਤ
2 ਦਸੰਬਰ ਨੂੰ ਰੇਲਵੇ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਕਰਨਗੇ ਜਗਾ ਦਾ ਮੁਆਇਨਾ

ਚੰਡੀਗੜ੍ਹ, 1 ਦਸੰਬਰ (ਪੰਜਾਬ ਮੇਲ)- ਮੋਰਿਡਾ ਸ਼ਹਿਰ ਵਿਚ ਰੇਲਵੇ ਫਾਟਕ ਦੇ ਬੰਦ ਹੋਣ ਕਾਰਨ ਲੱਗਣ ਵਾਲੇ ਟ੍ਰੈਫਿਕ ਜਾਮ ਹਮੇਸ਼ਾ ਹੀ ਵੱਡਾ ਚੋਣ ਮੁੱਦਾ ਰਿਹਾ ਹੈ, ਪਰ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਕਦੇ ਵੀ ਇਸ ਵਆਦੇ ਨੂੰ ਪੂਰਾ ਕਰਨ ਲਈ ਕੋਈ ਯਤਨ ਨਹੀਂ ਕੀਤਾ। ਪਰ ਹੁਣ ਮੋਰਿੰਡਾ ਵਿਖੇ ਫਾਟਕ ‘ਤੇ ਕੋਈ ਜਾਮ ਨਹੀਂ ਲੱਗੇਗਾ ਕਿਉਂਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪਹਿਲ ਦੇ ਅਧਾਰ ‘ਤੇ ਇਸ ਸਮੱਸਿਆ ਦੇ ਹੱਲ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਦੇ ਨਤੀਜੇ ਵਜੋ ਜਲਦ ਹੀ ਮੋਰਿੰਡਾ ਦੇ ਵਿਖੇ ਅੰਡਰ ਬ੍ਰਿਜ ਬਣਨ ਜਾ ਜਾਣ ਰਿਹਾ ਹੈ।
ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਰਿੰਡਾ ਵਿਖੇ ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਲਈ ਜਲਦ ਸਾਰੀਆਂ ਤਕਨੀਕੀ ਕਾਰਵਾਈਆਂ ਪੂਰੀਆਂ ਕਰਨ ਲਈ ਉਨ੍ਹਾਂ ਨੇ ਡਵੀਜਨਲ ਰੇਲਵੇ ਮੈਨੇਜਰ (ਡੀ.ਆਰ.ਐਮ.) ਅੰਬਾਲਾ ਸ੍ਰੀ ਦਿਨੇਸ ਚੰਦ ਸਰਮਾ ਨਾਲ ਮੁਲਾਕਤ ਕੀਤੀ ਹੈ। ਇਸ ਮੀਟਿੰਗ ਵਿਚ ਰੇਲਵੇ ਦੇ ਇੰਜਨੀਅਰ ਵਿੰਗ ਦੇ ਸੀਨੀਅਰ ਅਧਿਕਾਰੀ ਅਤੇ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਵੀ ਹਾਜ਼ਿਰ ਸਨ।
ਸ੍ਰੀ ਚੰਨੀ ਨੇ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ‘ਤੇ ਤਸੱਲੀ ਪ੍ਰਗਟਾਉਂਦਿਆਂ ਦੱਸਿਆ ਕਿ ਮੋਰਿੰਡਾ ਵਿਖੇ ਬੱਸ ਸਟੈਂਡ ਨਜਦੀਕ ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਦੀਆਂ ਰੇਲਵੇ ਵਿਭਾਗ ਨਾਲ ਸਬੰਧਤ ਸਾਰੀਆਂ ਤਕਨੀਕੀ ਕਾਰਵਾਈਆਂ ਬਿਨਾਂ ਕਿਸੇ ਦੇਰੀ ਦੇ ਪੂਰੀਆਂ ਕਰਨ ਲਈ ਡੀ.ਆਰ.ਐਮ ਅੰਬਾਲਾ ਵਲੋਂ ਮੌਕੇ ‘ਤੇ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਸ ਸਬੰਧੀ 2 ਦਸੰਬਰ ਨੂੰ ਰੇਲਵੇ ਦੇ ਇੰਜਨੀਅਰਇੰਗ ਵਿੰਗ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਟੀਮ ਵਲੋਂ ਮੋਰਿੰਡਾ ਦਾ ਦੌਰਾ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਦੌਰੇ ਦੌਰਾਨ ਰੇਲਵੇ ਅਤੇ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਵਲੋਂ ਅੰਡਰ ਬ੍ਰਿਜ ਵਾਲੀ ਥਾਂ ਦਾ ਦੌਰਾ ਕਰਕੇ ਸਾਰੇ ਤਕਨੀਕੀ ਪਹਿਲੂਆਂ ਬਾਰੇ ਕਾਰਵਾਈ ਨੂੰ ਮੁਕੰਮਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਿਧਾਂਤਕ ਤੌਰ ‘ਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਰੇਲਵੇ ਅੰਡਰ ਬ੍ਰਿਜ 11 ਮੀਟਰ ਚੌੜਾ ਅਤੇ 5.6 ਮੀਟਰ ਉੱਚਾ ਹੋਵੇਗਾ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬ੍ਰਿਜ ਸੜਕ ਦੇ ਹੇਠਲੇ ਵਾਹਨਾਂ ਦੀ ਸੌਖੀ ਆਵਾਜਾਈ ਲਈ ਡਿਵਾਈਡਰ ਨਾਲ ਵੰਡਿਆ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਇਸ ਤਜਵੀਜ ਵਿੱਚ ਕੋਈ ਮਾਮੂਲੀ ਬਦਲਾਅ ਕਿਸੇ ਤਕਨੀਕੀ ਕਾਰਨਾਂ ਕਰਕੇ ਕਰਨਾ ਪਿਆ ਤਾਂ ਇਹ ਪੁੱਲ ਵਾਲੀ ਥਾਂ ਦੇ ਨਿਰੀਖਣ ਦੌਰਾਨ ਅਧਿਕਾਰੀਆਂ ਵੱਲੋਂ ਕੀਤਾ ਜਾਵੇਗੀ।
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸ੍ਰੀ ਕੁਲਦੀਪ ਸਿੰਘ ਏ.ਡੀ.ਆਰ.ਐਮ, ਸ੍ਰੀ ਪੰਕਜ ਗੁਪਤਾ ਸੀਨੀਅਰ ਡਵੀਜਨਲ ਇੰਜੀਨੀਅਰ, ਫਖਰੂਦੀਨ ਅਲੀ ਅਹਿਮਦ ਸੀਨੀਅਰ ਡਵੀਜਨਲ ਇੰਜੀਨੀਅਰ, ਮਾਨ ਸਿੰਘ ਸੈਣੀ ਸੀਨੀਅਰ ਸੈਕਸਨ ਇੰਜੀਨੀਅਰ ਅਤੇ ਸ੍ਰੀ ਨਰੇਸ਼ਇੰਦਰ ਸਿੰਘ ਵਾਲੀਆ ਐਕਸੀਅਨ ਅਤੇ ਲੋਕ ਨਿਰਮਾਣ ਵਿਭਾਗ ਪੰਜਾਬ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article