PUNJABMAILUSA.COM

ਹੁਣ ਰਾਜ ’ਚ ਕਿਸੇ ਵੀ ਸਾਂਝ ਕੇਂਦਰ ਉੱਤੇ ਸ਼ਿਕਾਇਤ ਦਰਜ ਕਰਵਾ ਸਕਣਗੇ ਪਰਵਾਸੀ ਪੰਜਾਬੀ

 Breaking News

ਹੁਣ ਰਾਜ ’ਚ ਕਿਸੇ ਵੀ ਸਾਂਝ ਕੇਂਦਰ ਉੱਤੇ ਸ਼ਿਕਾਇਤ ਦਰਜ ਕਰਵਾ ਸਕਣਗੇ ਪਰਵਾਸੀ ਪੰਜਾਬੀ

ਹੁਣ ਰਾਜ ’ਚ ਕਿਸੇ ਵੀ ਸਾਂਝ ਕੇਂਦਰ ਉੱਤੇ ਸ਼ਿਕਾਇਤ ਦਰਜ ਕਰਵਾ ਸਕਣਗੇ ਪਰਵਾਸੀ ਪੰਜਾਬੀ
February 02
21:13 2018

ਮੋਗਾ, 2 ਫਰਵਰੀ (ਪੰਜਾਬ ਮੇਲ)- ਪਰਵਾਸੀ ਪੰਜਾਬੀ ਹੁਣ ਰਾਜ ਵਿੱਚ ਕਿਸੇ ਵੀ ਸਾਂਝ ਕੇਂਦਰ ਉੱਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਣਗੇ। ਇਸ ਤੋਂ ਪਹਿਲਾਂ ਸਬੰਧਤ ਜ਼ਿਲ੍ਹੇ ਵਿੱਚ ਐੱਨਆਰਆਈ ਪੁਲੀਸ ਥਾਣੇ ਜਾਂ ਜ਼ਿਲ੍ਹਾ ਪੁਲੀਸ ਮੁਖੀ ਨੂੰ ਹੀ ਸ਼ਿਕਾਇਤ ਦਿੱਤੀ ਜਾਂਦੀ ਸੀ।
ਜ਼ਿਲ੍ਹਾ ਪੁਲੀਸ ਮੁਖੀ ਰਾਜਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੰਜ ਸਾਂਝ ਕੇਂਦਰਾਂ ’ਤੇ ਚਾਲੂ ਵਿੱਤੀ ਸਾਲ ਦੌਰਾਨ 31 ਜਨਵਰੀ ਤੱਕ 81,250 ਵਿਅਕਤੀਆਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਂਝ ਕੇਂਦਰ ਰੀ-ਡਰੈਸਲ ਯੂੁਨਿਟ ਵਜੋਂ ਵੀ ਕੰਮ ਕਰ ਰਹੇ ਹਨ, ਜਿੱਥੇ ਔਰਤਾਂ ਤੇ ਬੱਚਿਆਂ ਨਾਲ ਸਬੰਧਤ ਆਰਥਿਕ, ਸਮਾਜਿਕ ਅਤੇ ਹੋਰ ਮਸਲਿਆਂ ਨੂੰ ਕਮੇਟੀ ਮੈਂਬਰਾਂ ਵੱਲੋਂ ਵਿਚਾਰਿਆ ਜਾਂਦਾ ਹੈ।
ਜ਼ਿਲ੍ਹਾ ਕਮਿਊਨਟੀ ਪੁਲੀਸ ਅਫ਼ਸਰ-ਕਮ-ਐੱਸਪੀ (ਸਥਾਨਕ) ਪਿਰਥੀਪਾਲ ਸਿੰਘ ਨੇ ਦੱਸਿਆ ਕਿ ਪਰਵਾਸੀ ਪੰਜਾਬੀ ਹੁਣ ਰਾਜ ਵਿੱਚ ਕਿਸੇ ਵੀ ਸਾਂਝ ਕੇਂਦਰ ਉੱਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਐੱਨਆਰਆਈ ਤੋਂ ਪ੍ਰਾਪਤ ਸ਼ਿਕਾਇਤ ਨੂੰ ਸਬੰਧਿਤ ਜ਼ਿਲ੍ਹੇ ਜਾਂ ਐੱਨਆਰਆਈ ਪੁਲੀਸ ਥਾਣੇ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਆਧੁਨਿਕ ਸਹੂਲਤਾਂ ਅਤੇ ਕੰਪਿਊਟਰੀਕ੍ਰਿਤ ਪ੍ਰਣਾਲੀ ਨਾਲ ਲੈਸ ਇਨ੍ਹਾਂ ਸਾਂਝ ਕੇਂਦਰਾਂ ਵਿੱਚ ਪੰਜਾਬ ਸੇਵਾ ਅਧਿਕਾਰ ਐਕਟ-2011 ਅਧੀਨ ਪੁਲੀਸ ਵਿਭਾਗ ਨਾਲ ਸਬੰਧਤ ਸੇਵਾਵਾਂ ਇੱਕ ਛੱਤ ਹੇਠ ਆਸਾਨ ਪ੍ਰਣਾਲੀ ਰਾਹੀਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ ਅਤੇ ਆਮ ਲੋਕਾਂ ਦੇ ਦੁੱਖ-ਤਕਲੀਫ਼ਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਾਂਝ ਕੇਂਦਰ ਦਫ਼ਤਰ ਐੱਸਐੱਸਪੀ (ਸੀਪੀਆਰਸੀ), ਸਬ-ਡਿਵੀਜਨ ਪੱਧਰ ’ਤੇ ਥਾਣਾ ਸਿਟੀ ਮੋਗਾ, ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ ਅਤੇ ਧਰਮਕੋਟ ਵਿੱਚ ਸਥਾਪਤ ਸਾਂਝ ਕੇਂਦਰ ਅਤੇ ਇੱਕ ਦਰਜਨ ਪੁਲੀਸ ਥਾਣਿਆਂ ਵਿੱਚ ਆਊਟ-ਰੀਚ ਸੈਂਟਰ ਲੋਕਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਪਹਿਲੀ ਅਪਰੈਲ 2017 ਤੋਂ 31 ਜਨਵਰੀ, 2018 ਤੱਕ ਪਰਵਾਸੀ ਪੰਜਾਬੀਆਂ ਦੇ ਆਉਣ ਤੇ ਜਾਣ ਦੀ ਰਜਿਸਟਰੇਸ਼ਨ ਸਬੰਧੀ 275, ਵੀਜ਼ੇ ਦੇ ਵਾਧੇ ਸਬੰਧੀ 183, ਚਾਲ-ਚਲਨ ਤਸਦੀਕ ਕਰਨ ਸਬੰਧੀ 3263, ਪਾਸਪੋਰਟ ਵੈਰੀਫਿਕੇਸ਼ਨ ਸਬੰਧੀ 45899, ਨਵੇਂ ਅਸਲਾ ਲਾਇਸੈਂਸ ਦੀ ਤਸਦੀਕ ਲਈ 44, ਸ਼ਿਕਾਇਤਾਂ ਦੀ ਪੜਤਾਲ ਸਬੰਧੀ 5426 ਅਤੇ ਪਾਸਪੋਰਟ ਨਾਲ ਸਬੰਧਿਤ ਹੋਰ ਸੇਵਾਵਾਂ ਸਬੰਧੀ 821 ਦਰਖ਼ਾਸਤਾਂ ਦਾ ਨਿਪਟਾਰਾ ਕੀਤਾ ਗਿਆ।
ਐੱਫਆਈਆਰ ਤੇ ਡੀਡੀਆਰ ਸਬੰਧੀ 15931, ਅਸਲੇ ਲਾਇਸੈਂਸ ਨੂੰ ਨਵਿਆਉਣ ਸਬੰਧੀ ਪੜਤਾਲ ਦੇ 4272, ਅਸਲਾ ਖਰੀਦਣ ਤੇ ਵੇਚਣ ਸਬੰਧੀ 251 ਦਰਖ਼ਾਸਤਾਂ, ਕਿਰਾਏਦਾਰਾਂ ਅਤੇ ਨੌਕਰਾਂ ਦੇ ਚਾਲ-ਚਲਨ ਸਬੰਧੀ 154, ਗੱਡੀਆਂ ਦੇ ਇਤਰਾਜ਼-ਹੀਣਤਾ ਸਰਟੀਫਿਕੇਟਾਂ ਸਬੰਧੀ 3327, ਸਰਵਿਸ ਵੈਰੀਫਿਕੇਸ਼ਨ ਸਬੰਧੀ ਪ੍ਰਾਪਤ ਹੋਈਆਂ 452, ਹੋਰ ਸਰਵਿਸ ਵੇਰੀਫ਼ੀਕੇਸ਼ਨ ਸਬੰਧੀ 950 ਅਤੇ ਪੈਟਰੋਲ ਪੰਪ ਵੇਰੀਫ਼ੀਕੇਸ਼ਨ ਸਬੰਧੀ 2 ਦਰਖ਼ਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਸੀਮਾ ਅੰਦਰ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article